Coming Up Tue 9:00 PM  AEDT
Coming Up Live in 
Live
Punjabi radio
ਐਸ ਬੀ ਐਸ ਪੰਜਾਬੀ

ਲੋਕ ਮਨਾਂ ਉੱਤੇ ਰਾਜ ਕਰਨ ਵਾਲ਼ੇ ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਨੂੰ ਯਾਦ ਕਰਦਿਆਂ

Source: Twitter/SardoolSikander

ਪੰਜਾਬੀ ਸੰਗੀਤ ਜਗਤ ਦੇ ਥੰਮ ਸਰਦੂਲ ਸਿਕੰਦਰ ਨੇ 24 ਫਰਵਰੀ ਨੂੰ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਇਸ ਦੁਨੀਆ ਨੂੰ ਹਮੇਸ਼ਾਂ ਲਈ ਅਲਵਿਦਾ ਆਖ ਦਿੱਤਾ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਛਾ ਗਈ।

"ਦੁਨੀਆ ਮੇਂ ਸਿਕੰਦਰ ਕੋਈ ਨਹੀਂ… ਹਾਂ, ਵਕਤ ਸਿਕੰਦਰ ਹੋਤਾ ਹੈ" ਇਹ ਸ਼ਬਦ ਸਰਦੂਲ ਸਿਕੰਦਰ ਦੇ ਇੰਸਟਾਗ੍ਰਾਮ ਅਕਾਊਂਟ ਉੱਤੇ ਲਿਖੇ ਹੋਏ ਹਨ।

ਇੱਕ ਬਹੁਤ ਹੀ ਪ੍ਰਤਿਭਾਸ਼ਾਲੀ ਗਾਇਕ ਵਜੋਂ ਪਹਿਚਾਣ ਬਣਾ ਚੁੱਕੇ ਸ੍ਰੀ ਸਿਕੰਦਰ ਦਾ ਜਨਮ 15 ਜਨਵਰੀ 1961 ਨੂੰ ਪੰਜਾਬ ਵਿੱਚ ਫਤਿਹਗੜ ਸਾਹਿਬ ਦੇ ਪਿੰਡ ਖੇੜੀ ਨੌਧ ਸਿੰਘ ਵਿੱਚ ਹੋਇਆ ਸੀ। 

ਕੁਝ ਦਿਨ ਪਹਿਲਾਂ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਕਿਡਨੀ ਦੀ ਬਿਮਾਰੀ ਦੇ ਚਲਦਿਆਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ।

ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੰਜਾਬ ਕਲਾ ਜਗਤ ਵਿੱਚ ਸੋਗ ਦੀ ਲਹਿਰ ਛਾ ਗਈ।

ਦਿਲਜੀਤ ਦੋਸਾਂਝ, ਮੀਕਾ, ਕਪਿਲ ਸ਼ਰਮਾ ਅਤੇ ਕੈਪਟਨ ਅਮਰਿੰਦਰ ਸਿੰਘ ਵਰਗੀਆਂ ਕਈ ਮਸ਼ਹੂਰ ਹਸਤੀਆਂ ਨੇ ਟਵੀਟ ਰਾਹੀਂ ਉਨ੍ਹਾਂ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ ਵਿੱਚ ਲਿਖਿਆ “ਮੈਂ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁਖੀ ਹਾਂ।ਅੱਜ ਪੰਜਾਬੀ ਸੰਗੀਤ ਦੀ ਦੁਨੀਆਂ ਨੂੰ ਇੱਕ ਬਹੁਤ ਵੱਡਾ ਘਾਟਾ ਪਿਆ ਹੈ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ।"

ਸਰਦੂਲ ਸਿਕੰਦਰ ਦੀ ਜ਼ਿੰਦਗੀ 'ਤੇ ਖਾਸ ਪੇਸ਼ਕਾਰੀ ਸੁਨਣ ਲਈ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰੋ।

ਤੁਸੀਂ ਸਾਨੂੰ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਅਤੇ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ। 

Coming up next

# TITLE RELEASED TIME MORE
ਲੋਕ ਮਨਾਂ ਉੱਤੇ ਰਾਜ ਕਰਨ ਵਾਲ਼ੇ ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਨੂੰ ਯਾਦ ਕਰਦਿਆਂ 03/03/2021 07:32 ...
ਵਹਿਮ ਭਰਮ ਅਤੇ ਲੋਕ ਵਿਸ਼ਵਾਸ ਦੀਆਂ ਗੱਲਾਂ 26/11/2021 07:30 ...
ਡਾਇਬੀਟੀਜ਼ ਇੱਕ ਅਜਿਹਾ ਰੋਗ ਹੈ ਜਿਸ ਨੂੰ ਜੀਵਨਸ਼ੈਲੀ ਵਿੱਚ ਮਾਮੂਲੀ ਤਬਦਲੀਆਂ ਦੁਆਰਾ ਅਸਾਨੀ ਨਾਲ ਕਾਬੂ ਵਿੱਚ ਕੀਤਾ ਜਾ ਸਕਦਾ ਹੈ 24/11/2021 21:00 ...
ਕੰਮ ਵਾਲੀ ਥਾਂ 'ਤੇ ਹੋਣ ਵਾਲਾ ਵਿਤਕਰਾ ਕੀ ਹੈ ਅਤੇ ਜੇਕਰ ਤੁਹਾਨੂੰ ਲਗਦਾ ਹੈ ਕਿ ਤੁਸੀਂ ਵਿਤਕਰੇ ਦੇ ਪੀੜਤ ਹੋ ਤਾਂ ਤੁਸੀਂ ਕੀ ਕਰ ਸਕਦੇ ਹੋ? 24/11/2021 09:18 ...
ਆਸਟ੍ਰੇਲੀਆ ਦੇ ਔਰਫਨ ਰਿਲੇਟਿਵ ਵੀਜ਼ੇ ਬਾਰੇ ਵਿਸ਼ੇਸ ਜਾਣਕਾਰੀ 23/11/2021 07:06 ...
ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਪਹੁੰਚੀਆਂ ਭਾਰਤੀ ਸੰਗਤਾਂ 19/11/2021 09:08 ...
ਨਨਕਾਣਾ ਸਾਹਿਬ ਵਿਖੇ ਉਤਸ਼ਾਹ ਨਾਲ ਗੁਰਪੁਰਬ ਦੇ ਸਮਾਗਮਾਂ ਦਾ ਆਗਮਨ 18/11/2021 07:01 ...
ਬੱਚਿਆਂ ਵਿੱਚ ਤੈਰਾਕੀ ਦੀ ਸਿਖ਼ਲਾਈ ਪੱਛੜਨ ਨਾਲ ਗਰਮੀਆਂ ਦਾ ਮੌਸਮ ਹੋ ਸਕਦਾ ਹੈ ਖ਼ਤਰਨਾਕ 17/11/2021 07:00 ...
ਵਪਾਰਾਂ ਦੀ ਮੱਦਦ ਲਈ ਪੰਜਾਬੀ ਨੌਜਵਾਨ ਨੇ ਤਿਆਰ ਕੀਤਾ ਸੌਖਾ ਕਾਰੋਬਾਰੀ ਤਰੀਕਾ 17/11/2021 12:00 ...
ਬੱਚੇ ਮਨ ਦੇ ਸੱਚੇ 15/11/2021 07:58 ...
View More