Coming Up Tue 9:00 PM  AEDT
Coming Up Live in 
Live
Punjabi radio
ਐਸ ਬੀ ਐਸ ਪੰਜਾਬੀ

ਕੋਵਿਡ ਸੰਕਟ ਦੇ ਚਲਦਿਆਂ ਆਸਟ੍ਰੇਲੀਆ ਨੇ ਭਾਰਤ ਤੋਂ ਸਾਰੀਆਂ ਉਡਾਣਾਂ ਕੀਤੀਆਂ ਮੁਅੱਤਲ

Manpreet Kaur (R) with her mother Parminder Kaur. Source: Supplied by Manpreet Kaur

ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ 15 ਮਈ ਤੱਕ ਭਾਰਤ ਤੋਂ ਆਸਟ੍ਰੇਲੀਆ ਆਉਣ ਵਾਲੀਆਂ ਸਾਰੀਆਂ ਉਡਾਣਾਂ 'ਤੇ ਰੋਕ ਲਾਉਣ ਦਾ ਐਲਾਨ ਕੀਤਾ ਹੈ। ਇਹ ਮੰਦਭਾਗਾ ਫ਼ੈਸਲਾ ਮੰਗਲਵਾਰ ਨੂੰ ਕੈਬਨਿਟ ਦੀ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ।

75 ਸਾਲਾਂ ਮਾਂ ਦੀ 5 ਮਈ ਦੀ ਆਸਟ੍ਰੇਲੀਆ ਦੀ ਉਡਾਣ ਤੇ ਰੋਕ ਲਗਣ ਤੋਂ ਬਾਅਦ ਆਸਟ੍ਰੇਲੀਅਨ ਨਾਗਰਿਕ ਮਨਪ੍ਰੀਤ ਕੌਰ ਨੇ ਕਿਹਾ ਕਿ “ਜਿਸ ਦਾ ਡਰ ਸੀ ਉਹੀ ਹੋਇਆ ”

ਆਸਟ੍ਰੇਲੀਅਨ ਸਰਕਾਰ ਵਲੋਂ ਕੋਵੀਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਭਾਰਤ ਤੋਂ 15 ਮਈ ਤੱਕ ਉਡਾਣਾਂ 'ਤੇ ਪਾਬੰਦੀ ਲਗਾਉਣ ਦੇ ਐਲਾਨ ਤੋਂ ਬਾਅਦ ਸ਼੍ਰੀਮਤੀ ਕੌਰ ਨੇ ਕਿਹਾ ਕਿ ਬਹੁਤ ਸਾਰੇ ਪਰਿਵਾਰ ਆਪਣੇ ਅਜ਼ੀਜ਼ਾਂ ਨਾਲ ਮੁੜ ਮਿਲਣ ਦੀ ਉਡੀਕ ਕਰ ਰਹੇ ਸਨ ਪਰ ਇਨ੍ਹਾਂ ਨਵੀਆਂ ਪਾਬੰਦੀਆਂ ਕਾਰਨ ਪਰਿਵਾਰਾਂ ਦਾ ਮੁੜ ਇਕੱਠਾ ਹੋਣਾ ਇੱਕ ਸੁਪਨਾ ਬਣ ਕੇ ਰਹਿ ਗਿਆ ਹੈ।

ਭਾਰਤ ਵਿੱਚ ਲਗਾਤਾਰ ਪਿੱਛਲੇ ਛੇ ਦਿਨਾਂ ਤੋਂ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ ਅਤੇ ਨਵੇਂ ਕੋਵਿਡ ਕੇਸਾਂ ਵਿੱਚ ਰਿਕਾਰਡ ਵਾਧਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਹੀ 323,144 ਨਵੇਂ ਕੇਸ ਅਤੇ 2771 ਮੌਤਾਂ ਦਰਜ ਕੀਤੀਆਂ ਗਈਆਂ।

ਕੈਨਬਰਾ ਵਿੱਚ ਕੈਬਨਿਟ ਦੀ ਨੈਸ਼ਨਲ ਸਿਕਿਓਰਟੀ ਕਮੇਟੀ ਦੀ ਇੱਕ ਬੈਠਕ ਤੋਂ ਬਾਅਦ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਕਿਹਾ ਕਿ ਭਾਰਤ ਤੋਂ ਆਸਟ੍ਰੇਲੀਆ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਹੁਣ 15 ਮਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

ਸ੍ਰੀ ਮੌਰਿਸਨ ਨੇ ਕਿਹਾ ਕਿ ਦੋਹਾ, ਦੁਬਈ, ਸਿੰਗਾਪੁਰ ਅਤੇ ਕੁਆਲਾਲੰਪੁਰ ਜਿਹੇ ਪ੍ਰਮੁੱਖ ਆਵਾਜਾਈ ਕੇਂਦਰਾਂ ਰਾਹੀਂ ਭਾਰਤ ਤੋਂ ਅਸਿਧਿਆਂ ਉਡਾਣਾਂ ਨੂੰ ਪਹਿਲਾਂ ਹੀ ਰੋਕੀਆਂ ਜਾ ਚੁਕਿਆ ਹੈ।

 

ਐਸ ਬੀ ਐਸ ਪੰਜਾਬੀ ਦੀ ਵੈਬਸਾਈਟ ਨੂੰ ਬੁੱਕਮਾਰਕ ਕਰੋ ਅਤੇ ਐਸ ਬੀ ਐਸ ਰੇਡੀਓ ਐਪ ਲਈ ਐਪ ਸਟੋਰ ਉੱਤੇ ਜਾਓ। ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ। ਤੁਸੀਂ ਸਾਨੂੰ ਫੇਸਬੁੱਕ ਅਤੇ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ। 

Coming up next

# TITLE RELEASED TIME MORE
ਕੋਵਿਡ ਸੰਕਟ ਦੇ ਚਲਦਿਆਂ ਆਸਟ੍ਰੇਲੀਆ ਨੇ ਭਾਰਤ ਤੋਂ ਸਾਰੀਆਂ ਉਡਾਣਾਂ ਕੀਤੀਆਂ ਮੁਅੱਤਲ 28/04/2021 07:00 ...
ਵਹਿਮ ਭਰਮ ਅਤੇ ਲੋਕ ਵਿਸ਼ਵਾਸ ਦੀਆਂ ਗੱਲਾਂ 26/11/2021 07:30 ...
ਡਾਇਬੀਟੀਜ਼ ਇੱਕ ਅਜਿਹਾ ਰੋਗ ਹੈ ਜਿਸ ਨੂੰ ਜੀਵਨਸ਼ੈਲੀ ਵਿੱਚ ਮਾਮੂਲੀ ਤਬਦਲੀਆਂ ਦੁਆਰਾ ਅਸਾਨੀ ਨਾਲ ਕਾਬੂ ਵਿੱਚ ਕੀਤਾ ਜਾ ਸਕਦਾ ਹੈ 24/11/2021 21:00 ...
ਕੰਮ ਵਾਲੀ ਥਾਂ 'ਤੇ ਹੋਣ ਵਾਲਾ ਵਿਤਕਰਾ ਕੀ ਹੈ ਅਤੇ ਜੇਕਰ ਤੁਹਾਨੂੰ ਲਗਦਾ ਹੈ ਕਿ ਤੁਸੀਂ ਵਿਤਕਰੇ ਦੇ ਪੀੜਤ ਹੋ ਤਾਂ ਤੁਸੀਂ ਕੀ ਕਰ ਸਕਦੇ ਹੋ? 24/11/2021 09:18 ...
ਆਸਟ੍ਰੇਲੀਆ ਦੇ ਔਰਫਨ ਰਿਲੇਟਿਵ ਵੀਜ਼ੇ ਬਾਰੇ ਵਿਸ਼ੇਸ ਜਾਣਕਾਰੀ 23/11/2021 07:06 ...
ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਪਹੁੰਚੀਆਂ ਭਾਰਤੀ ਸੰਗਤਾਂ 19/11/2021 09:08 ...
ਨਨਕਾਣਾ ਸਾਹਿਬ ਵਿਖੇ ਉਤਸ਼ਾਹ ਨਾਲ ਗੁਰਪੁਰਬ ਦੇ ਸਮਾਗਮਾਂ ਦਾ ਆਗਮਨ 18/11/2021 07:01 ...
ਬੱਚਿਆਂ ਵਿੱਚ ਤੈਰਾਕੀ ਦੀ ਸਿਖ਼ਲਾਈ ਪੱਛੜਨ ਨਾਲ ਗਰਮੀਆਂ ਦਾ ਮੌਸਮ ਹੋ ਸਕਦਾ ਹੈ ਖ਼ਤਰਨਾਕ 17/11/2021 07:00 ...
ਵਪਾਰਾਂ ਦੀ ਮੱਦਦ ਲਈ ਪੰਜਾਬੀ ਨੌਜਵਾਨ ਨੇ ਤਿਆਰ ਕੀਤਾ ਸੌਖਾ ਕਾਰੋਬਾਰੀ ਤਰੀਕਾ 17/11/2021 12:00 ...
ਬੱਚੇ ਮਨ ਦੇ ਸੱਚੇ 15/11/2021 07:58 ...
View More