Coming Up Tue 9:00 PM  AEDT
Coming Up Live in 
Live
Punjabi radio
ਐਸ ਬੀ ਐਸ ਪੰਜਾਬੀ

ਵਪਾਰਕ ਅਦਾਰਿਆਂ ਨੇ ਆਰਥਿਕਤਾ ਨੂੰ ਸੁਧਾਰਨ ਲਈ ਸਰਕਾਰ ਕੋਲੋਂ ਮੰਗੇ ਵੈਕਸੀਨੇਸ਼ਨ ਸਬੰਧੀ ਟੀਚੇ

Sydney şehir merkezindeki George St. Source: AAP

ਆਸਟ੍ਰੇਲੀਆ ਵਿੱਚ ਸੈਂਕੜੇ ਡਾਕਟਰਾਂ ਨੇ ਫਾਈਜ਼ਰ ਦੇ ਟੀਕੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਤਾਂ ਕਿ ਕੋਵਿਡ-ਟੀਕਾਕਰਣ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਅਜਿਹਾ ਉਦੋਂ ਹੋ ਰਿਹਾ ਹੈ ਜਦੋਂ ਵਪਾਰਕ ਅਦਾਰਿਆਂ ਵਲੋਂ ਟੀਕਾਕਰਣ ਸਬੰਧੀ ਸਰਕਾਰ ਕੋਲੋਂ ਸਪਸ਼ਟ ਟੀਚਿਆਂ ਦੀ ਮੰਗ ਕੀਤੀ ਗਈ ਹੈ ਤਾਂ ਕਿ ਦੇਸ਼ ਦੀ ਆਰਥਿਕਤਾ ਨੂੰ ਮੁੜ ਤੋਂ ਸੁਧਾਰਿਆ ਜਾ ਸਕੇ।

ਜਨਰਲ ਪਰੈਕਟੀਸ਼ਨਰ ਟੂਆਨ ਟਰਾਨ ਉਨ੍ਹਾਂ 500 ਡਾਕਟਰਾਂ ਵਿੱਚੋਂ ਹੀ ਹਨ ਜੋ ਲੋਕਾਂ ਨੂੰ ਫਾਈਜ਼ਰ ਦੇ ਟੀਕੇ ਲਗਾਉਣ ਲਈ ਅੱਗੇ ਆਏ ਹਨ।

ਡਾ: ਟਰਾਨ ਦੱਸਦੇ ਹਨ ਕਿ ਉਹਨਾਂ ਨੂੰ 40 ਤੋਂ 59 ਸਾਲ ਉਮਰ ਦੇ ਲੋਕਾਂ ਵਲੋਂ ਲਗਾਤਾਰ ਫੋਨ ਕਰਕੇ ਆਪਣੀ ਵਾਰੀ ਬਾਰੇ ਪੁੱਛਿਆ ਜਾ ਰਿਹਾ ਹੈ।

ਪਹਿਲਾਂ ਟੀਕਾਕਰਣ ਦਾ ਵੱਡਾ ਸਹਿਯੋਗੀ ਐਸਟਰਾ-ਜ਼ੈਨਿਕਾ ਨੂੰ ਮੰਨਿਆ ਜਾ ਰਿਹਾ ਸੀ, ਪਰ ਸਿਹਤ-ਸਲਾਹਾਂ ਮੁੜ ਵਿਚਾਰਨ ਤੋਂ ਬਾਅਦ ਇਹ ਹੁਣ ਫਾਈਜ਼ਰ ਤੋਂ ਬਾਅਦ ਦੂਜੇ ਨੰਬਰ ਉੱਤੇ ਆ ਗਿਆ ਹੈ।

ਸਰਕਾਰ ਅਨੁਸਾਰ ਫਾਈਜ਼ਰ ਟੀਕੇ ਦੀ ਮੰਗ ਪਹਿਲਾਂ ਨਾਲੋਂ ਬਹੁਤ ਵੱਧ ਹੋ ਗਈ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਇਸ ਦਵਾਈ ਵਾਲੇ 2.8 ਮਿਲੀਅਨ ਹੋਰ ਟੀਕੇ ਇਸ ਮਹੀਨੇ ਦੇਸ਼ ਵਿੱਚ ਪਹੁੰਚ ਜਾਣਗੇ।

ਕੂਈਨਜ਼ਲੈਂਡ ਸੂਬੇ ਦੀ ਪ੍ਰੀਮੀਅਰ ਐਨਾਸਟੇਸ਼ੀਆ ਪਲੂਸ਼ੇ ਨੇ ਇਸ ਦੌਰਾਨ ਲੋਕਾਂ ਨੂੰ ਸਬਰ ਰੱਖਣ ਦੀ ਅਪੀਲ ਕੀਤੀ ਹੈ।

ਇਸ ਦੇ ਨਾਲ ਹੀ ਇਹ ਮੰਗ ਵੀ ਜੋਰ ਫੜਦੀ ਨਜ਼ਰ ਆ ਰਹੀ ਹੈ ਕਿ ਸਰਕਾਰ ਨੂੰ ਟੀਕਾਕਰਣ ਦੇ ਸਪਸ਼ਟ ਟੀਚੇ ਐਲਾਨਣੇ ਚਾਹੀਦੇ ਹਨ ਤਾਂ ਕਿ ਆਸਟ੍ਰੇਲੀਆ ਨੂੰ ਮੁੜ ਤੋਂ ਪੂਰੀ ਤਰਾਂ ਨਾਲ ਪੈਰਾਂ ਸਿਰ ਕੀਤਾ ਜਾ ਸਕੇ।

ਤਾਲਬੰਦੀਆਂ ੳਤੇ ਸਰਹੱਦੀ ਪਾਬੰਦੀਆਂ ਨੂੰ ਖਤਮ ਕਰਨ ਦੇ ਮੰਤਵ ਨਾਲ ਸਰਕਾਰ ਵਲੋਂ ਪਿਛਲੇ ਹਫਤੇ ਇੱਕ ਚਾਰ ਨੁਕਾਤੀ ਪਰੋਗਰਾਮ ਜਾਰੀ ਕੀਤਾ ਗਿਆ ਹੈ।

ਪਰ ਆਸਟ੍ਰੇਲੀਅਨ ਇੰਡਸਟਰੀਅਲ ਗਰੁੱਪ ਦੇ ਇਨੀਜ਼ ਵਿਲੋਕਸ ਦਾ ਕਹਿਣਾ ਹੈ ਕਿ ਇਸ ਨੀਤੀ ਵਿੱਚ ਕਈ ਖਾਮੀਆਂ ਹਨ।

ਸਰਕਾਰ ਦਾ ਕਹਿਣਾ ਹੈ ਕਿ ਟੀਕਾਕਰਣ ਦੇ ਟੀਚੇ ਵਿਗਿਆਨਕ ਸਲਾਹਾਂ ਨਾਲ ਮੇਲਕੇ ਬਣਾਏ ਜਾਣਗੇ, ਜਿਹਨਾਂ ਨੂੰ ਪੀਟਰ ਡੋਹੈਰਟੀ ਇੰਸਟੀਚਿਊਟ ਫੋਰ ਇਨਫੈਕਸ਼ਨ ਐਂਡ ਇਮਿਊਨਿਟੀ ਵਲੋਂ ਇਸ ਸਮੇਂ ਤਿਆਰ ਕੀਤਾ ਜਾ ਰਿਹਾ ਹੈ।

ਨਿਊ ਸਾਊਥ ਵੇਲਜ਼ ਦੀ ਪ੍ਰੀਮੀਅਰ ਨੇ ਕਿਹਾ ਹੈ ਕਿ ਕਿ ਬਾਲਗਾਂ ਵਿੱਚ 80% ਨੂੰ ਟੀਕਾ ਲਗਾਏ ਜਾਣ ਵਾਲਾ ਟੀਚਾ ਸਹੀ ਮੰਨਿਆ ਜਾਵੇਗਾ।

ਫੈਡਰਲ ਵਿਰੋਧੀ ਧਿਰ ਦੇ ਨੇਤਾ ਐਂਥਨੀ ਐਲਬਨੀਜ਼ ਨੇ ਸਰਕਾਰ ਦੇ ਨਵੇਂ ਚਾਰ ਨੁਕਾਤੀ ਪਰੋਗਰਾਮ ਦੀ ਅਲੋਚਨਾ ਕਰਦੇ ਹੋਏ ਕਿਹਾ ਹੈ ਕਿ ਇਸ ਵਿੱਚ ਸਮੇਂ ਦੀ ਮਿਆਦ ਨਹੀਂ ਮਿੱਥੀ ਹੋਈ ਅਤੇ ਟੀਚੇ ਵੀ ਸਪੱਸ਼ਟ ਕਰਕੇ ਨਹੀਂ ਦਰਸਾਏ ਹੋਏ।

ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ਸਪੀਕਰਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਅਤੇ ਪ੍ਰਦੇਸ਼ ਦੇ ਨਿਯਮਾਂ ਬਾਰੇ ਜਾਣੋ

ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।

ਜੇਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇਸੰਪਰਕ ਕਰੋ।

ਐਸ ਬੀ ਐਸ, ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।

ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ 63 ਭਾਸ਼ਾਵਾਂ ਵਿੱਚ sbs.com.au/coronavirus ਉੱਤੇ ਉਪਲੱਬਧ ਹਨ।

ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। ਤੁਸੀਂ ਸਾਨੂੰ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।   

Coming up next

# TITLE RELEASED TIME MORE
ਵਪਾਰਕ ਅਦਾਰਿਆਂ ਨੇ ਆਰਥਿਕਤਾ ਨੂੰ ਸੁਧਾਰਨ ਲਈ ਸਰਕਾਰ ਕੋਲੋਂ ਮੰਗੇ ਵੈਕਸੀਨੇਸ਼ਨ ਸਬੰਧੀ ਟੀਚੇ 06/07/2021 06:00 ...
ਸੰਯੁਕਤ ਰਾਜ ਵਿੱਚ ਐਚ ਆਈ ਵੀ ਦੀ ਖੋਜ ਹੋਣ ਤੋਂ 40 ਸਾਲ ਬਾਅਦ ਦੇ ਹਾਲਾਤ 03/12/2021 08:00 ...
ਤੁਸੀਂ ਆਸਟ੍ਰੇਲੀਆ ਵਿੱਚ ਦਾਖਲ ਹੋਣ ਤੋਂ ਪਹਿਲਾਂ ਆਪਣੇ ਨਾਲ ਕੀ ਲਿਆ ਸਕਦੇ ਹੋ ਅਤੇ ਕੀ ਨਹੀਂ 01/12/2021 10:35 ...
ਭਾਰਤ ਵਿੱਚ ਅੰਤਰਜਾਤੀ ਜੋੜਿਆਂ ਦੁਆਰਾ ਦਰਪੇਸ਼ ਜੋਖਮ 01/12/2021 10:00 ...
ਮਹਾਂਮਾਰੀ ਕਾਰਨ ਲੱਗੀਆਂ ਬੰਦਸ਼ਾਂ ਦੌਰਾਨ ਤੈਰਾਕੀ ਸਿੱਖਣ ਤੋਂ ਪੱਛੜੇ ਛੋਟੇ ਬੱਚਿਆਂ ਲਈ ਗਰਮੀਆਂ ਦਾ ਮੌਸਮ ਹੋ ਸਕਦਾ ਹੈ ਖਤਰਨਾਕ 01/12/2021 22:00 ...
ਵਹਿਮ ਭਰਮ ਅਤੇ ਲੋਕ ਵਿਸ਼ਵਾਸ ਦੀਆਂ ਗੱਲਾਂ 26/11/2021 07:30 ...
ਡਾਇਬੀਟੀਜ਼ ਇੱਕ ਅਜਿਹਾ ਰੋਗ ਹੈ ਜਿਸ ਨੂੰ ਜੀਵਨਸ਼ੈਲੀ ਵਿੱਚ ਮਾਮੂਲੀ ਤਬਦਲੀਆਂ ਦੁਆਰਾ ਅਸਾਨੀ ਨਾਲ ਕਾਬੂ ਵਿੱਚ ਕੀਤਾ ਜਾ ਸਕਦਾ ਹੈ 24/11/2021 21:00 ...
ਕੰਮ ਵਾਲੀ ਥਾਂ 'ਤੇ ਹੋਣ ਵਾਲਾ ਵਿਤਕਰਾ ਕੀ ਹੈ ਅਤੇ ਜੇਕਰ ਤੁਹਾਨੂੰ ਲਗਦਾ ਹੈ ਕਿ ਤੁਸੀਂ ਵਿਤਕਰੇ ਦੇ ਪੀੜਤ ਹੋ ਤਾਂ ਤੁਸੀਂ ਕੀ ਕਰ ਸਕਦੇ ਹੋ? 24/11/2021 09:18 ...
ਆਸਟ੍ਰੇਲੀਆ ਦੇ ਔਰਫਨ ਰਿਲੇਟਿਵ ਵੀਜ਼ੇ ਬਾਰੇ ਵਿਸ਼ੇਸ ਜਾਣਕਾਰੀ 23/11/2021 07:06 ...
ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਪਹੁੰਚੀਆਂ ਭਾਰਤੀ ਸੰਗਤਾਂ 19/11/2021 09:08 ...
View More