Coming Up Mon 9:00 PM  AEDT
Coming Up Live in 
Live
Punjabi radio

ਆਸਟ੍ਰੇਲੀਆ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਨੇ ਕਿਸਾਨ ਅੰਦੋਲਨ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਾਪਸੀ ਬਾਰੇ ਦਿੱਤੀ ਪ੍ਰਤੀਕ੍ਰਿਆ

Prime Minister Scott Morrison greets Indian High Commissioner to Australia Gitesh Sarma ahead of the 2020 Virtual Leaders Summit. Source: AAP

ਐਸ ਬੀ ਐਸ ਪੰਜਾਬੀ ਨਾਲ ਇੱਕ ਇੰਟਰਵਿਊ ਵਿੱਚ ਆਸਟ੍ਰੇਲੀਆ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਗੀਤੇਸ਼ ਸਰਮਾ ਨੇ ਭਾਰਤ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ, ਆਸਟ੍ਰੇਲੀਆ ਤੋਂ ਬਾਹਰ ਫ਼ਸੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਆਰਜ਼ੀ ਵੀਜ਼ਾ ਧਾਰਕਾਂ ਦੀਆਂ ਚਿੰਤਾਵਾਂ ਨੂੰ ਸੰਬੋਧਨ ਕੀਤਾ ਹੈ।

ਸ੍ਰੀ ਸਰਮਾ, ਜਿਨ੍ਹਾਂ ਨੇ ਨਵੰਬਰ 2019 ਵਿਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਕਾਰਜਭਾਰ ਸੰਭਾਲਿਆ ਸੀ, ਦਾ ਕਹਿਣਾ ਹੈ ਕਿ ਭਾਰਤ ਇਕ ਖੁੱਲਾ ਲੋਕਤੰਤਰ ਹੈ ਜਿੱਥੇ ਹਰ ਇਕ ਨੂੰ ਆਪਣੀ ਸ਼ਿਕਾਇਤਾਂ ਸਰਕਾਰ ਤੱਕ ਪਹੁੰਚਾਣ ਦਾ ਬਰਾਬਰ ਦਾ ਅਧਿਕਾਰ ਹੈ।

26 ਜਨਵਰੀ ਨੂੰ ਕਿਸਾਨਾਂ ਦੀ ਇੱਕ ਵਿਸ਼ਾਲ ਟਰੈਕਟਰ ਰੈਲੀ ਦੌਰਾਨ ਨਵੀਂ ਦਿੱਲੀ ਵਿਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਵਿੱਚ ਹੋਈ ਹਿੰਸਾ ਦੀ ਨਿੰਦਾ ਕਰਦਿਆਂ ਸ੍ਰੀ ਸਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਸਰਕਾਰ ਵਲੋਂ “ਸ਼ਾਂਤੀਪੂਰਨ ਗੱਲਬਾਤ” ਰਾਹੀਂ ਇਸ ਮਸਲੇ ਦਾ ਢੁਕਵਾਂ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਭਾਰਤੀ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਅਸਥਾਈ ਵੀਜ਼ਾ ਧਾਰਕਾਂ, ਜਿਨ੍ਹਾਂ ਵਿਚੋਂ ਬਹੁਤਿਆਂ ਨੂੰ ਮਹਾਂਮਾਰੀ ਦੌਰਾਨ ਨੌਕਰੀ ਤੋਂ ਹੱਥ ਧੋਣਾ ਪਿਆ, ਦੀ ਦੁਰਦਸ਼ਾ ਨੂੰ ਸੰਬੋਧਿਤ ਕਰਦੇ ਹੋਏ ਸ੍ਰੀ ਸਰਮਾ ਨੇ ਕਿਹਾ ਕਿ ਸਰਕਾਰ ਸਥਾਨਕ ਭਾਈਚਾਰੇ ਦੇ ਮੈਂਬਰਾਂ ਨਾਲ਼ ਸੰਪਰਕ ਵਿੱਚ ਹੈ ਅਤੇ ਸਰਕਾਰ ਵਲੋਂ ਆਵਾਜਾਈ ਖੋਲ੍ਹਣ ਤੋਂ ਬਾਅਦ ਇਨ੍ਹਾਂ ਨੂੰ ਵਾਪਸ ਲਿਆਉਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ।

ਉਨ੍ਹਾਂ ਭਰੋਸਾ ਦਿਵਾਉਂਦੇ ਕਿਹਾ ਕਿ ਆਸਟ੍ਰੇਲੀਆ ਭਾਰਤੀ ਵਿਦਿਆਰਥੀਆਂ ਦੀ ਬਹੁਤ ਕਦਰ ਕਰਦਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਵਾਪਸ ਆਉਣ ਵਿੱਚ ਅਸੱਮਰਥ ਭਾਰਤੀਆਂ ਲਈ ਸਮਾਂ ਆਉਣ ਤੇ ਸਰਕਾਰ ਵਲੋਂ ਵੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ

Coming up next

# TITLE RELEASED TIME MORE
ਆਸਟ੍ਰੇਲੀਆ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਨੇ ਕਿਸਾਨ ਅੰਦੋਲਨ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਾਪਸੀ ਬਾਰੇ ਦਿੱਤੀ ਪ੍ਰਤੀਕ੍ਰਿਆ 12/02/2021 22:11 ...
COVID has made grieving more complex 29/11/2021 09:24 ...
Most Australians say racism is a 'very big' problem: Scanlon Foundation 29/11/2021 07:29 ...
Might Europe's current COVID surge be seen in Australia in 2022? 29/11/2021 06:30 ...
Pakistani Punjabi poetry book review: 'Ghar Da Buha' by Ghulam Rasool Shouq 29/11/2021 12:09 ...
SBS Punjabi Australia News: Friday 26 Nov 2021 26/11/2021 11:23 ...
ਵਹਿਮ ਭਰਮ ਅਤੇ ਲੋਕ ਵਿਸ਼ਵਾਸ ਦੀਆਂ ਗੱਲਾਂ 26/11/2021 07:30 ...
India Diary: Cabinet approves bill to repeal three farm laws 26/11/2021 08:33 ...
Karan Deol to share screen with uncle Abhay Deol in upcoming movie ‘Velle’ 26/11/2021 05:00 ...
SBS Punjabi Australia News: Thursday 25th Nov 2021 25/11/2021 13:09 ...
View More