Coming Up Mon 9:00 PM  AEDT
Coming Up Live in 
Live
Punjabi radio
ਐਸ ਬੀ ਐਸ ਪੰਜਾਬੀ

ਮੈਲਬੌਰਨ ਵਿੱਚ ਇੱਕ ਖੋਜਕਰਤਾ, ਲੈਕਚਰਾਰ ਅਤੇ ਕਵੀ ਵਜੋਂ ਵੱਖਰੀ ਪਹਿਚਾਣ ਬਣਾ ਚੁੱਕੇ ਹਨ ਡਾ. ਬਲਜੀਤ ਸਿੰਘ

Source: Supplied by Dr. Baljit Singh

ਡਾ. ਬਲਜੀਤ ਸਿੰਘ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਤੋਂ 1994 ਵਿੱਚ ਇੱਕ ਕੁਸ਼ਲ ਪ੍ਰਵਾਸੀ ਵਜੋਂ ਆਸਟ੍ਰੇਲੀਆ ਆਏ ਸਨ ਅਤੇ ਉਨ੍ਹਾਂ ਨੇ 1995 ਤੋਂ ਲੈ ਕੇ 2018 ਤੱਕ ਅਰਥ ਸ਼ਾਸਤਰ ਦੇ ਇੱਕ ਲੈਕਚਰਾਰ ਵਜੋਂ ਸੇਵਾ ਨਿਭਾਈ।

ਡਾ. ਬਲਜੀਤ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਇੱਕ ਖਾਸ ਗੱਲਬਾਤ ਦੌਰਾਨ ਦੱਸਿਆ ਕਿ ਸੰਗੀਤ ਅਤੇ ਕਵਿਤਾ ਵਿੱਚ ਉਨ੍ਹਾਂ ਨੂੰ ਬਚਪਨ ਤੋਂ ਹੀ ਰੁਚੀ ਸੀ ਪਰੰਤੂ ਉਨ੍ਹਾਂ ਨੇ ਇਹ ਕਦੇ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦਾ ਇਹ ਸ਼ੌਕ ਕਦੇ ਪੇਸ਼ੇ ਵਿੱਚ ਵੀ ਬਦਲ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਆਉਣ ਮਗਰੋਂ ਜਦੋਂ ਉਹ ਇੱਕ ਲੈਕਚਰਾਰ ਵਜੋਂ ਕੰਮ ਕਰ ਰਹੇ ਸਨ ਤਾਂ ਉਨ੍ਹਾਂ ਦਾ ਰੁਝਾਨ ਲਿਖਾਈ ਵੱਲ ਵੀ ਵਧਣ ਲੱਗਿਆ ਜਿਸਦੇ ਚਲਦਿਆਂ ਉਨ੍ਹਾਂ ਨੇ ਪਬਲਿਕ ਹੈਲਥ ਦੇ ਵਿਸ਼ੇ 'ਤੇ ਇੱਕ ਕਿਤਾਬ ਪ੍ਰਕਾਸ਼ਿਤ ਕੀਤੀ ਜੋ ਕਿ ਆਬਾਦੀ ਅਤੇ ਸਿਹਤ ਬਾਰੇ ਉਨ੍ਹਾਂ ਦੁਆਰਾ ਕੀਤੀ ਗਈ ਖੋਜ 'ਤੇ ਅਧਾਰਤ ਸੀ।

ਲਿਖਣ ਵਿੱਚ ਆਪਣੀ ਰੁਚੀ ਨੂੰ ਅੱਗੇ ਵਧਾਉਂਦੇ ਹੋਏ ਉਨ੍ਹਾਂ ਨੇ ਕੁਦਰਤੀ ਝਲਕ, ਇਨਸਾਨ ਦੀ ਭਾਵਨਾਵਾਂ, ਹਕੀਕਤ, ਅਤੇ ਆਸ਼ਾਵਾਦੀ ਸੋਚ ਬਾਰੇ ਕਈ ਕਵਿਤਾਵਾਂ ਲਿਖੀਆਂ ਜੋ ਉਨ੍ਹਾਂ ਦੁਆਰਾ ਲਿਖੀ ਗਈ ਕਿਤਾਬ 'ਦ ਮੇਨੀਫੈਸਟੇਸ਼ਨ ਆਫ਼ ਬੀਂਗ' ਵਿੱਚ ਸ਼ਾਮਲ ਹਨ।

ਡਾ. ਬਲਜੀਤ ਸਿੰਘ ਨਾਲ ਪੂਰੀ ਗੱਲਬਾਤ ਸੁਨਣ ਲਈ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿਕ ਕਰੋ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।


Coming up next

# TITLE RELEASED TIME MORE
ਮੈਲਬੌਰਨ ਵਿੱਚ ਇੱਕ ਖੋਜਕਰਤਾ, ਲੈਕਚਰਾਰ ਅਤੇ ਕਵੀ ਵਜੋਂ ਵੱਖਰੀ ਪਹਿਚਾਣ ਬਣਾ ਚੁੱਕੇ ਹਨ ਡਾ. ਬਲਜੀਤ ਸਿੰਘ 21/04/2021 12:55 ...
ਵਹਿਮ ਭਰਮ ਅਤੇ ਲੋਕ ਵਿਸ਼ਵਾਸ ਦੀਆਂ ਗੱਲਾਂ 26/11/2021 07:30 ...
ਡਾਇਬੀਟੀਜ਼ ਇੱਕ ਅਜਿਹਾ ਰੋਗ ਹੈ ਜਿਸ ਨੂੰ ਜੀਵਨਸ਼ੈਲੀ ਵਿੱਚ ਮਾਮੂਲੀ ਤਬਦਲੀਆਂ ਦੁਆਰਾ ਅਸਾਨੀ ਨਾਲ ਕਾਬੂ ਵਿੱਚ ਕੀਤਾ ਜਾ ਸਕਦਾ ਹੈ 24/11/2021 21:00 ...
ਕੰਮ ਵਾਲੀ ਥਾਂ 'ਤੇ ਹੋਣ ਵਾਲਾ ਵਿਤਕਰਾ ਕੀ ਹੈ ਅਤੇ ਜੇਕਰ ਤੁਹਾਨੂੰ ਲਗਦਾ ਹੈ ਕਿ ਤੁਸੀਂ ਵਿਤਕਰੇ ਦੇ ਪੀੜਤ ਹੋ ਤਾਂ ਤੁਸੀਂ ਕੀ ਕਰ ਸਕਦੇ ਹੋ? 24/11/2021 09:18 ...
ਆਸਟ੍ਰੇਲੀਆ ਦੇ ਔਰਫਨ ਰਿਲੇਟਿਵ ਵੀਜ਼ੇ ਬਾਰੇ ਵਿਸ਼ੇਸ ਜਾਣਕਾਰੀ 23/11/2021 07:06 ...
ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਪਹੁੰਚੀਆਂ ਭਾਰਤੀ ਸੰਗਤਾਂ 19/11/2021 09:08 ...
ਨਨਕਾਣਾ ਸਾਹਿਬ ਵਿਖੇ ਉਤਸ਼ਾਹ ਨਾਲ ਗੁਰਪੁਰਬ ਦੇ ਸਮਾਗਮਾਂ ਦਾ ਆਗਮਨ 18/11/2021 07:01 ...
ਬੱਚਿਆਂ ਵਿੱਚ ਤੈਰਾਕੀ ਦੀ ਸਿਖ਼ਲਾਈ ਪੱਛੜਨ ਨਾਲ ਗਰਮੀਆਂ ਦਾ ਮੌਸਮ ਹੋ ਸਕਦਾ ਹੈ ਖ਼ਤਰਨਾਕ 17/11/2021 07:00 ...
ਵਪਾਰਾਂ ਦੀ ਮੱਦਦ ਲਈ ਪੰਜਾਬੀ ਨੌਜਵਾਨ ਨੇ ਤਿਆਰ ਕੀਤਾ ਸੌਖਾ ਕਾਰੋਬਾਰੀ ਤਰੀਕਾ 17/11/2021 12:00 ...
ਬੱਚੇ ਮਨ ਦੇ ਸੱਚੇ 15/11/2021 07:58 ...
View More