ਕਾਂਗਰਸ ਦੇ ਅਨੁਸ਼ਾਸਨੀ ਪੈਨਲ ਵੱਲੋਂ ਦੋ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰਨ ਅਤੇ ਸਾਰੇ ਅਹੁਦਿਆਂ ਤੋਂ ਹਟਾਏ ਜਾਣ ਦੀ ਸਿਫਾਰਸ਼ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....
ਬੀਤੇ ਸ਼ਨੀਵਾਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਫੇਸਬੁੱਕ ਲਾਈਵ ਜ਼ਰੀਏ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ।
ਇਹ ਐਲਾਨ ਕਾਂਗਰਸ ਪਾਰਟੀ ਵੱਲੋਂ ਉਦੈਪੁਰ ਵਿੱਚ ਕੀਤੇ ਗਏ ਚਿੰਤਨ ਸ਼ਿਵਿਰ ਦੇ ਦਰਮਿਆਨ ਸਾਹਮਣੇ ਆਇਆ ਹੈ।
ਸ਼੍ਰੀ ਜਾਖੜ ਨੇ ਸਮਾਗਮ ਨੂੰ ਮਹਿਜ਼ "ਰਸਮੀ" ਕਰਾਰ ਦਿੰਦਿਆਂ ਕਿਹਾ ਕਿ "ਕਾਂਗਰਸ ਨੂੰ 'ਚਿੰਤਾ ਸ਼ਿਵਿਰ' ਰੱਖਣਾ ਚਾਹੀਦਾ ਸੀ ਨਾ ਕਿ 'ਚਿੰਤਨ ਸ਼ਿਵਿਰ'।
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।