Coming Up Thu 9:00 PM  AEST
Coming Up Live in 
Live
Punjabi radio
ਐਸ ਬੀ ਐਸ ਪੰਜਾਬੀ

ਪਾਕਿਸਤਾਨ ਡਾਇਰੀ: ਇਮਰਾਨ ਖਾਨ ਦੀ ਸਰਕਾਰ ਡਿੱਗਣ ਪਿੱਛੋਂ ਸ਼ਹਿਬਾਜ਼ ਸ਼ਰੀਫ਼ ਬਣੇ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ

Shehbaz Sharif has been elected as Pakistan's 23rd Prime Minister. Source: Twitter

ਇਮਰਾਨ ਖਾਨ ਦੀ ਸਰਕਾਰ ਡਿੱਗਣ ਤੋਂ ਬਾਅਦ ਪਾਕਿਸਤਾਨ ਮੁਸਲਿਮ ਲੀਗ ਦੇ ਨੇਤਾ ਸ਼ਹਿਬਾਜ਼ ਸ਼ਰੀਫ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ। ਉਹ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਹਨ। ਇਹ ਜਾਣਕਾਰੀ ਅਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਮਸੂਦ ਮੱਲ੍ਹੀ ਦੀ ਇਹ ਰਿਪੋਰਟ ਸੁਣੋ...

ਇੱਕ ਹਫ਼ਤੇ ਲੰਬੇ ਸੰਵਿਧਾਨਕ ਸੰਕਟ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਵਿਸ਼ਵਾਸ ਪ੍ਰਸਤਾਵ ਰਾਹੀਂ ਆਪਣਾ ਅਹੁਦਾ ਗਵਾਉਣਾ ਪਿਆ ਹੈ। ਜਿਸ ਪਿੱਛੋਂ ਓਨ੍ਹਾਂ ਨੇ ਨੈਸ਼ਨਲ ਅਸੈਂਬਲੀ ਦੇ ਮੈਂਬਰ ਵਜੋਂ ਆਪਣਾ ਅਸਤੀਫਾ ਦੇ ਦਿੱਤਾ ਹੈ ਤੇ ਸ਼ਹਿਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਹੈ।

ਪਾਕਿਸਤਾਨ ਵਿੱਚ ਇਮਰਾਨ ਖਾਨ ਬੇਭਰੋਸਗੀ ਵੋਟ ਦੁਆਰਾ ਹਟਾਏ ਜਾਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਹਨ। ਇਮਰਾਨ ਖਾਨ ਦੀ ਪਾਰਟੀ ਦੁਆਰਾ ਸਦਨ ਦਾ ਬਾਈਕਾਟ ਕੀਤਾ ਗਿਆ ਅਤੇ ਉਹ ਇਸ ਸਮੁੱਚੀ ਕਾਰਵਾਈ ਨੂੰ ਆਪਣੇ ਖਿਲਾਫ ਸਾਜ਼ਿਸ਼ ਕਰਾਰ ਦੇ ਰਹੇ ਹਨ।

shehbaz sharif pakistan
Supporters of ruling party Pakistan Muslim League Nawaz (PMLN) celebrate after Shahbaz Sharif was elected 23rd Prime Minister, in Hyderabadi, Pakistan.

ਇਸ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਅਤੇ ਦੋਹਾਂ ਮੁਲਕਾਂ ਵਿੱਚਕਾਰ ਸ਼ਾਂਤੀ 'ਤੇ ਸਥਿਰਤਾ ਦੀ ਕਾਮਨਾ ਕੀਤੀ।

ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।

Coming up next

# TITLE RELEASED TIME MORE
ਪਾਕਿਸਤਾਨ ਡਾਇਰੀ: ਇਮਰਾਨ ਖਾਨ ਦੀ ਸਰਕਾਰ ਡਿੱਗਣ ਪਿੱਛੋਂ ਸ਼ਹਿਬਾਜ਼ ਸ਼ਰੀਫ਼ ਬਣੇ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ 13/04/2022 06:54 ...
ਹਰਿੰਦਰ ਭੁੱਲਰ: ਅਦਾਕਾਰੀ ਅਤੇ ਵਲੋਗ ਦੀ ਦੁਨੀਆ ਦਾ ਇੱਕ ਜਾਣਿਆ-ਪਛਾਣਿਆ ਚੇਹਰਾ 29/06/2022 14:36 ...
ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਫਲੂ ਦਾ ਟੀਕਾਕਰਨ ਜਲਦੀ ਕਰਵਾਉਣ ਉੱਤੇ ਜ਼ੋਰ 29/06/2022 06:15 ...
ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੀ ਅਰਥ-ਵਿਵਸਥਾ ਢਹਿ-ਢੇਰੀ ਹੋਣ ਬਾਰੇ ਬਿਆਨ 28/06/2022 04:59 ...
ਪੰਜਾਬੀ ਡਾਇਰੀ: 'ਆਪ' ਸਰਕਾਰ ਦਾ ਪਹਿਲਾ ਬਜਟ, 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ 28/06/2022 10:03 ...
'ਜੋ ਗੱਲਾਂ ਲੋਕਾਂ ਨਾਲ ਜੁੜੀਆਂ ਹਨ, ਸਦਾ ਓਹੀ ਗਾਈਆਂ ਤੇ ਫਿਲਮਾਈਆਂ': ਕੁਲਵਿੰਦਰ ਬਿੱਲਾ 24/06/2022 09:59 ...
ਆਸਟ੍ਰੇਲੀਆ ਦਾ ਅੰਤਰਰਾਸ਼ਟਰੀ ਵਿਦਿਆਰਥੀ ਖੇਤਰ ਮੰਦੀ ਤੋਂ ਜਲਦ ਉਭਰਨ ਦੀ ਉਮੀਦ ਵਿੱਚ 24/06/2022 06:00 ...
ਘੱਟ ਤਨਖਾਹ ਵਾਲੇ ਕਾਮਿਆਂ ਦੀ ਤਨਖ਼ਾਹ ਵਿੱਚ ਵਾਧਾ, ਲੱਗਭਗ 2.2 ਮਿਲੀਅਨ ਲੋਕਾਂ ਨੂੰ ਫਾਇਦਾ ਮਿਲਣ ਦੀ ਉਮੀਦ 23/06/2022 07:14 ...
ਮੈਲਬੌਰਨ ਵਿੱਚ ਹੋਣ ਜਾ ਰਹੀ ਮਲਟੀਕਲਚਰਲ ਅਥਲੈਟਿਕਸ ਮੀਟ ਲਈ ਤਿਆਰੀਆਂ ਜ਼ੋਰਾਂ 'ਤੇ 22/06/2022 09:49 ...
ਹਰ ਸਾਲ ਫਲੂ ਦਾ ਟੀਕਾ ਲਗਵਾਉਣਾ ਕਿਉਂ ਹੈ ਜ਼ਰੂਰੀ? ਕੀ 'ਇਮਿਊਨਿਟੀ' ਵਧਾਉਣ ਵਾਲੀਆਂ ਦਵਾਈਆਂ ਹੋ ਸਕਦੀਆਂ ਹਨ ਕਾਰਗਰ? 22/06/2022 16:50 ...
View More