Coming Up Wed 9:00 PM  AEDT
Coming Up Live in 
Live
Punjabi radio
ਐਸ ਬੀ ਐਸ ਪੰਜਾਬੀ

ਮਹਾਂਮਾਰੀ ਕਾਰਨ ਲੱਗੀਆਂ ਬੰਦਸ਼ਾਂ ਦੌਰਾਨ ਤੈਰਾਕੀ ਸਿੱਖਣ ਤੋਂ ਪੱਛੜੇ ਛੋਟੇ ਬੱਚਿਆਂ ਲਈ ਗਰਮੀਆਂ ਦਾ ਮੌਸਮ ਹੋ ਸਕਦਾ ਹੈ ਖਤਰਨਾਕ

Normally learning how to swim starts at an early age, but in can be learnt equally well at later ages as well. Source: Anupreet Bedi

ਮਹਾਂਮਾਰੀ ਕਾਰਨ ਲੱਗੀਆਂ ਬੰਦਸ਼ਾਂ ਦੌਰਾਨ ਬਹੁਤ ਸਾਰੇ ਤੈਰਾਕੀ ਸਿਖਾਉਣ ਵਾਲੇ ਸਕੂਲ ਵੀ ਬੰਦ ਹੋਣ ਲਈ ਮਜ਼ਬੂਰ ਹੋ ਗਏ ਸਨ, ਜਿਸ ਦੇ ਨਤੀਜੇ ਵਜੋਂ ਬਹੁਤ ਸਾਰੇ ਤੈਰਾਕੀ ਸਿੱਖਣ ਵਾਲੇ ਛੋਟੇ ਬੱਚਿਆਂ ਦੀ ਤੈਰਾਕੀ ਕਾਫ਼ੀ ਪੱਛੜ ਗਈ ਹੈ। ਮਾਹਰਾਂ ਦਾ ਕਹਿਣਾ ਹੈ ਕਿ ਇਹਨਾਂ ਆਉਣ ਵਾਲੀਆਂ ਗਰਮੀਆਂ ਦੌਰਾਨ ਪਾਣੀਆਂ ਵਿੱਚ ਜਾਣ ਸਮੇਂ ਬਹੁਤ ਜ਼ਿਆਦਾ ਸਾਵਧਾਨੀ ਵਰਤਣੀ ਚਾਹੀਦੀ ਹੈ।

ਸਿਡਨੀ ਨਿਵਾਸੀ ਅਨੂਪ੍ਰੀਤ ਬੇਦੀ ਜੋ ਕਿ ਪਿਛਲੇ ਪੰਜ ਸਾਲਾਂ ਤੋਂ ਤੈਰਾਕੀ ਸਕੂਲ ਚਲਾ ਰਹੇ ਹਨ ਨੇ ਐਸ ਬੀ ਐਸ ਪੰਜਾਬੀ ਨਾਲ ਗੱਲ ਕਰਦੇ ਹੋਏ ਕਿਹਾ, “ਆਸਟ੍ਰੇਲੀਆ ਵਿੱਚ ਰਹਿੰਦੇ ਹੋਏ, ਪਾਣੀਆਂ ਤੋਂ ਦੂਰੀ ਰੱਖਣੀ ਲੱਗਭਗ ਅਸੰਭਵ ਹੈ”।


ਖਾਸ ਨੁੱਕਤੇ:

  • ਹਰ ਸਾਲ ਆਸਟ੍ਰੇਲੀਆ ਦੇ ਪਾਣੀਆਂ ਵਿੱਚ ਹੋਣ ਵਾਲੇ ਹਾਦਸਿਆਂ ਕਾਰਨ ਬਹੁਤ ਸਾਰੀਆਂ ਜਿੰਦਗੀਆਂ ਨੁਕਸਾਨੀਆਂ ਜਾਂਦੀਆਂ ਹਨ, ਅਤੇ ਇਹਨਾਂ ਵਿੱਚੋਂ ਬਹੁਤਾਤ ਨਵੇਂ ਆਏ ਪ੍ਰਵਾਸੀਆਂ ਦੀ ਹੀ ਹੁੰਦੀ ਹੈ।
  • ਮਹਾਂਮਾਰੀ ਕਾਰਨ ਲੱਗੀਆਂ ਹਾਲੀਆ ਪਾਬੰਦੀਆਂ ਦੌਰਾਨ ਛੋਟੇ ਬੱਚੇ ਤੈਰਾਕੀ ਸਿੱਖਣ ਵਿੱਚ ਕਾਫ਼ੀ ਪੱਛੜ ਗਏ ਹਨ।
  • ਸਵਿਮ ਆਸਟ੍ਰੇਲੀਆ ਨੇ ਇੱਕ ਉਪਰਾਲਾ ਸ਼ੁਰੂ ਕਰਦੇ ਹੋਏ 500 ਤੋਂ ਜਿਆਦਾ ਤੈਰਾਕੀ ਸਕੂਲਾਂ ਨੂੰ ਆਪਣੇ ਨਾਲ ਜੋੜਿਆ ਹੈ ਤਾਂ ਕਿ ਬੱਚਿਆਂ ਦੀ ਪੱਛੜ ਗਈ ਤੈਰਾਕੀ ਵਾਲੀ ਸਿਖਲਾਈ ਨੂੰ ਮੁੜ ਤੋਂ ਤੇਜ਼ ਕੀਤਾ ਜਾ ਸਕੇ।

Swimming lessons at swimming school
Swimming lessons at swimming school
Anupreet Bedi

ਇਹਨਾਂ ਗਰਮੀਆਂ ਦੌਰਾਨ ਆਸਟ੍ਰੇਲੀਆ ਦੇ ਪਾਣੀਆਂ ਵਿੱਚ ਬਹੁਤ ਜ਼ਿਆਦਾ ਖਤਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਛੋਟੇ ਬੱਚਿਆਂ ਸਮੇਤ ਹੋਰਨਾਂ ਬਹੁਤ ਸਾਰੇ ਲੋਕਾਂ ਦੀ ਤੈਰਾਕੀ ਵਾਲੀ ਮਹਾਰਤ ਵੀ ਕਾਫ਼ੀ ਪ੍ਰਭਾਵਤ ਹੋਈ ਹੈ।

ਮਿਸ ਬੇਦੀ ਨੇ ਕਿਹਾ, “ਮਹਾਂਮਾਰੀ ਕਾਰਨ ਲੱਗੀਆਂ ਪਾਬੰਦੀਆਂ ਕਾਰਨ ਸਾਰੇ ਤੈਰਾਕੀ ਸਕੂਲ ਵੀ ਬੰਦ ਕਰਨੇ ਪਏ ਸਨ।”

“ਅਤੇ ਹੁਣ ਸਕੂਲਾਂ ਨੂੰ ਦੁਬਾਰਾ ਖੋਲ੍ਹੇ ਜਾਣ ਤੋਂ ਬਾਅਦ ਦੇਖਣ ਵਿੱਚ ਆਇਆ ਹੈ ਕਿ ਬੱਚਿਆਂ ਦੀ ਤੈਰਾਕੀ ਵਾਲੀ ਮਹਾਰਤ ਬਹੁਤ ਹੀ ਪ੍ਰਭਾਵਤ ਹੋ ਚੁੱਕੀ ਹੈ। ਇਸ ਲਈ ਜ਼ਰੂਰੀ ਹੋਵੇਗਾ ਕਿ ਇਸ ਸਾਲ ਪਾਣੀਆਂ ਵਿੱਚ ਜਾਣ ਸਮੇਂ ਹਰ ਸਾਵਧਾਨੀ ਵਰਤੀ ਜਾਵੇ।”

ਕਈ ਮਾਪੇ ਆਪਣੇ ਬੱਚਿਆਂ ਨੂੰ ਤਿੰਨ ਮਹੀਨਿਆਂ ਦੀ ਉਮਰ ‘ਤੇ ਹੀ ਤੈਰਾਕੀ ਸਿਖਾਉਣੀ ਸ਼ੁਰੂ ਕਰਵਾ ਦਿੰਦੇ ਹਨ।

ਤੈਰਾਕੀ ਸਿਖਾਉਣ ਸਮੇਂ ਜ਼ਿਆਦਾ ਧਿਆਨ ਸੁਰੱਖਿਆ ਉੱਤੇ ਹੀ ਦਿੱਤਾ ਜਾਂਦਾ ਹੈ ਤਾਂ ਕਿ ਕੀਮਤੀ ਜਾਨਾਂ ਦਾ ਨੁਕਸਾਨ ਨਾ ਹੋ ਸਕੇ।

ਮਿਸ ਬੇਦੀ ਨੇ ਕਿਹਾ, “ਤੈਰਾਕੀ ਬੇਸ਼ਕ ਛੋਟੀ ਉਮਰੇ ਸਿੱਖਣੀ ਵਧੇਰੇ ਲਾਹੇਵੰਦ ਹੁੰਦੀ ਹੈ, ਪਰ ਇਹ ਕਿਸੇ ਉਮਰ ਵਿੱਚ ਜਾ ਕੇ ਵੀ ਬਾਖੂਬੀ ਸਿੱਖੀ ਜਾ ਸਕਦੀ ਹੈ”।

ਸਵਿਮ ਆਸਟ੍ਰੇਲੀਆ ਅਦਾਰੇ ਅਨੁਸਾਰ, ਤੈਰਾਕੀ ਸਿਰਫ਼ ਹਫ਼ਤਾਅੰਤ ਜਾਂ ਗਰਮੀਆਂ ਦੀ ਖੇਡ ਹੀ ਨਹੀਂ ਹੈ। ਬਲਿਕ ਇਸ ਨੂੰ ਪੂਰਾ ਸਾਲ ਮਾਣਿਆ ਜਾਣਾ ਚਾਹੀਦਾ ਹੈ।

ਇਸ ਸਮੇਂ ਸਵਿਮ ਆਸਟ੍ਰੇਲੀਆ ਨੇ 500 ਤੋਂ ਵੀ ਜ਼ਿਆਦਾ ਤੈਰਾਕੀ ਸਕੂਲਾਂ ਨੂੰ ਆਪਣੇ ਨਾਲ ਜੋੜਦੇ ਹੋਏ ਛੋਟੇ ਬੱਚਿਆਂ ਦੀ ਤੈਰਾਕੀ ਵਿੱਚ ਤੇਜ਼ੀ ਲਿਆਉਣ ਦਾ ਇੱਕ ਉਪਰਾਲਾ ਸ਼ੁਰੂ ਕੀਤਾ ਹੈ ਜਿਸ ਨਾਲ ਮਹਾਂਮਾਰੀ ਕਾਰਨ ਪ੍ਰਭਾਵਤ ਹੋਈ ਤੈਰਾਕੀ ਨੂੰ ਮੁੜ ਤੋਂ ਪੈਰਾਂ ਸਿਰ ਕੀਤਾ ਜਾ ਸਕੇ।

ਇਸ ਉਪਰਾਲੇ ਬਾਰੇ ਅਤੇ ਤੈਰਾਕੀ ਸਿੱਖਣ ਦੇ ਕਈ ਨੁੱਕਤਿਆਂ ਬਾਰੇ ਜਾਨਣ ਲਈ, ਅਨੂਪ੍ਰੀਤ ਬੇਦੀ ਨਾਲ ਕੀਤੀ ਹੋਈ ਇਸ ਗੱਲਬਾਤ ਨੂੰ ਸੁਣੋ।

ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ਸਪੀਕਰਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।

ਐਸਬੀਐਸ, ਆਸਟ੍ਰੇਲੀਆ ਦੇ ਵਿਆਪਕ ਭਾਈਚਾਰਿਆਂ ਨੂੰ ਕੋਵਿਡ-19  ਦੇ ਨਵੀਨਤਮ ਵਿਕਾਸ ਬਾਰੇ ਜਾਣਕਾਰੀ ਦੇਣ ਲਈ ਵਚਨਬੱਧ ਹੈ। ਖਬਰਾਂ ਅਤੇ ਜਾਣਕਾਰੀ  63 ਭਾਸ਼ਾਵਾਂ ਵਿੱਚ https://www.sbs.com.au/language/coronavirus  ਉੱਤੇ ਉਪਲਬਧ ਹੈ।

ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। ਤੁਸੀਂ ਸਾਨੂੰ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।   

Coming up next

# TITLE RELEASED TIME MORE
ਮਹਾਂਮਾਰੀ ਕਾਰਨ ਲੱਗੀਆਂ ਬੰਦਸ਼ਾਂ ਦੌਰਾਨ ਤੈਰਾਕੀ ਸਿੱਖਣ ਤੋਂ ਪੱਛੜੇ ਛੋਟੇ ਬੱਚਿਆਂ ਲਈ ਗਰਮੀਆਂ ਦਾ ਮੌਸਮ ਹੋ ਸਕਦਾ ਹੈ ਖਤਰਨਾਕ 01/12/2021 22:00 ...
ਇਸ ਸ਼ਤਾਬਦੀ ਦੇ ਅੰਤ ਤੱਕ 1500 ਭਾਸ਼ਾਵਾਂ ਹੋ ਸਕਦੀਆਂ ਹਨ ਅਲੋਪ 25/01/2022 05:00 ...
ਵਿਦਿਆਰਥੀਆਂ ਦੀ ਸੁਰੱਖਿਅਤ ਢੰਗ ਨਾਲ ਸਕੂਲ ਵਾਪਸੀ ਦੀ ਤਿਆਰੀ ਸ਼ੁਰੂ 24/01/2022 07:00 ...
ਆਸਟ੍ਰੇਲੀਆ ਵਿੱਚ 5-11 ਸਾਲ ਦੇ ਬੱਚਿਆਂ ਲਈ ਟੀਕਾਕਰਨ ਦੀ ਹੋਈ ਸ਼ੁਰੂਆਤ 14/01/2022 09:53 ...
ਠੰਡ ਦਾ ਮਹੀਨਾ ਉੱਤੋਂ ਢੋਲੀਆਂ ਦਾ ਸ਼ੋਰ ਹੈ, ਰੌਣਕਾਂ ਨੇ ਲੱਗੀਆਂ ਬਾਈ ਵਿਆਹਾਂ ਦਾ ਦੌਰ ਹੈ 07/01/2022 07:44 ...
ਮੁਸਲਿਮ ਔਰਤਾਂ ਦੀ 'ਨਿਲਾਮੀ ਕਰਨ' ਵਾਲੀ ਐਪ ਬਨਾਉਣ ਵਾਲੇ ਆਰੋਪੀਆਂ ਨੂੰ ਲਿਆ ਗਿਆ ਹਿਰਾਸਤ 'ਚ 05/01/2022 04:13 ...
ਐਸ ਬੀ ਐਸ ਪੰਜਾਬੀ ਦੀ ਸਮੁੱਚੀ ਟੀਮ ਵਲੋਂ ਸਰੋਤਿਆਂ ਲਈ ਨਵੇਂ ਸਾਲ ਦੇ ਸੁਨੇਹੇ 03/01/2022 08:48 ...
ਆਸਟ੍ਰੇਲੀਆ ਨੇ ਜਿੱਤੀ ਐਸ਼ੇਜ਼ ਸੀਰੀਜ਼ 30/12/2021 05:32 ...
ਆਉ ਗੱਲ ਕਰੀਏ ਪੁਰਾਣੇ ਸਮਿਆਂ ਦੀ ਜਦੋਂ ਮੋਬਾਈਲ ਫ਼ੋਨ ਅਤੇ ਇੰਟਰਨੈਟ ਨਹੀਂ ਸਨ ਹੁੰਦੇ 29/12/2021 07:31 ...
ਆਸਟ੍ਰੇਲੀਆ ਦੇ ਮੌਸਮ ਨੂੰ ਪ੍ਰਭਾਵਤ ਕਰਨ ਵਾਲੇ ਜਲਵਾਯੂ ਚਾਲਕਾਂ ਬਾਰੇ ਜਾਣੋ 27/12/2021 10:38 ...
View More