ਆਸਟ੍ਰੇਲੀਆ ਦੇ ਰਾਸ਼ਟਰੀ ਦਵਾਈ ਰੈਗੂਲੇਟਰ ਨੇ 5 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਟੀਕੇ ਨੂੰ ਆਰਜ਼ੀ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰੀ 6 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਕਰਨ ਲਈ ਮੋਡਰਨਾ ਦੀ ਅਰਜ਼ੀ 'ਤੇ ਵੀ ਵਿਚਾਰ ਕਰ ਰਹੇ ਹਨ।
ਆਸਟ੍ਰੇਲੀਆ ਦੇ ਰਾਸ਼ਟਰੀ ਦਵਾਈਆਂ ਦੇ ਰੈਗੂਲੇਟਰ ਨੇ ਪੰਜ ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਨੂੰ ਫਾਇਜ਼ਰ ਪ੍ਰਾਪਤ ਕਰਨ ਲਈ ਅਸਥਾਈ ਪ੍ਰਵਾਨਗੀ ਦੇ ਦਿੱਤੀ ਹੈ।
ਫੈਡਰਲ ਸਿਹਤ ਮੰਤਰੀ ਗ੍ਰੇਗ ਹੰਟ ਦਾ ਕਹਿਣਾ ਹੈ ਕਿ ਟੀਕਾ 10 ਜਨਵਰੀ ਤੋਂ ਉਪਲਬਧ ਹੋਣ ਦੀ ਉਮੀਦ ਹੈ। ਬਹੁਤ ਸਾਰੇ ਮਾਪੇ ਇਸ ਕਦਮ ਦਾ ਸਵਾਗਤ ਕਰ ਰਹੇ ਹਨ।
ਬੈਚ ਟੈਸਟਿੰਗ ਟੀਮਾਂ ਕ੍ਰਿਸਮਸ ਅਤੇ ਨਵੇਂ ਸਾਲ ਦੇ ਦੌਰਾਨ ਕੰਮ ਕਰਨਗੀਆਂ ਤਾਂ ਜੋ ਰੋਲ ਆਊਟ ਦੀ ਤਿਆਰੀ ਨੂੰ ਯਕੀਨੀ ਬਣਾਇਆ ਜਾ ਸਕੇ ।
ਬੱਚਿਆਂ ਨੂੰ ਵੱਡਿਆਂ ਲਈ ਪ੍ਰਵਾਨਿਤ ਖੁਰਾਕ ਦਾ ਸਿਰਫ਼ ਇੱਕ ਤਿਹਾਈ ਹਿੱਸਾ ਹੀ ਮਿਲੇਗਾ। ਦਵਾਈਆਂ ਦੀ ਰੈਗੂਲੇਟਰੀ ਦੇ ਮੁਖੀ ਪ੍ਰੋਫੈਸਰ ਜੌਨ ਸਕੈਰਿਟ ਦਾ ਕਹਿਣਾ ਹੈ ਕਿ ਇਹ ਵਿਸ਼ੇਸ਼ ਸੰਤਰੀ-ਕੈਪਡ ਸ਼ੀਸ਼ੀਆਂ ਵਿੱਚ ਵੰਡੀ ਜਾਵੇਗੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਓਵਰਡੋਜ਼ ਨਾਂ ਹੋਵੇ।
ਸੰਘੀ ਅਧਿਕਾਰੀ 6 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਲਈ ,ਮੋਡਰਨਾ ਟੀਕੇ ਦੀ ਅਰਜ਼ੀ 'ਤੇ ਵੀ ਵਿਚਾਰ ਕਰ ਰਹੇ ਹਨ।
ਸਰਕਾਰ ਦਾ ਕਹਿਣਾ ਹੈ ਕਿ ਜੇਕਰ ਇਸ ਨੂੰ ਮਨਜ਼ੂਰੀ ਦਿੱਤੀ ਗਈ ਤਾਂ ਇਸ ਨੂੰ ਉਪਲਬਧ ਕਰਾਉਣ ਲਈ ਸਪਲਾਈ ਸੌਦੇ ਪਹਿਲਾਂ ਤੋਂ ਹੀ ਚਲ ਰਹੇ ਹਨ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।