Coming Up Wed 9:00 PM  AEDT
Coming Up Live in 
Live
Punjabi radio
ਐਸ ਬੀ ਐਸ ਪੰਜਾਬੀ

ਭਾਰਤੀ ਮੂਲ ਦੇ ਲੋਕਾਂ ਦੇ ਤਜਰਬੇ ਜਾਨਣਾ ਚਾਹੁੰਦੀਆਂ ਹਨ ਆਸਟ੍ਰੇਲੀਆ ਦੀਆਂ ਦੋ ਨਾਮਵਰ ਯੂਨਿਵਰਸਿਟੀਆਂ

Two Australian universities have launched a survey to understand the issues faced by newly arrived Indian migrants. Source: DIBYANGSHU SARKAR/AFP via Getty Images

ਆਸਟ੍ਰੇਲੀਅਨ ਨੈਸ਼ਨਲ ਯੂਨਿਵਰਸਿਟੀ ਅਤੇ ਵੈਸਟਰਨ ਆਸਟ੍ਰੇਲੀਆ ਯੂਨਿਵਰਸਿਟੀ ਵਲੋਂ ਮਿਲ ਕੇ ਇੱਕ ਸਾਂਝਾ ਪਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਮਕਸਦ ਭਾਰਤੀ ਮੂਲ ਦੇ ਲੋਕਾਂ ਦੇ ਆਸਟ੍ਰੇਲੀਆ ਵਿਚਲੇ ਤਜ਼ਰਬੇ ਜਾਣਦੇ ਹੋਏ ਭਵਿੱਖ ਲਈ ਢੁੱਕਵੀਆਂ ਯੋਜਨਾਵਾਂ ਬਨਾਉਣਾ ਹੈ।

ਆਸਟ੍ਰੇਲੀਆ ਦੀਆਂ ਦੋ ਨਾਮਵਰ ਯੂਨਿਵਰਸਿਟੀਆਂ ਵੱਲੋਂ ਭਾਰਤੀ ਮੂਲ ਦੇ ਪ੍ਰਵਾਸੀਆਂ ਦੇ ਆਸਟ੍ਰੇਲੀਆ ਵਿਚਲੇ ਤਜਰਬਿਆਂ ਨੂੰ ਵਿਚਾਰਨਾ ਹੈ।

ਇਸ ਪਰੋਜਕੈਟ ਲਈ ਜਾਣਕਾਰੀ ਦੇਣ ਵਾਲੇ ਵਿਕਰਮ ਗਰੇਵਾਲ ਨੇ ਐਸ ਬੀ ਐਸ ਪੰਜਾਬੀ ਨੂੰ ਦਸਿਆ, “ਇਸ ਪਰੋਜੈਕਟ ਦੁਆਰਾ ਇੱਕ ਆਨਲਾਈਨ ਸਰਵੇ ਸ਼ੁਰੂ ਕੀਤਾ ਗਿਆ ਹੈ ਤਾਂ ਕਿ ਭਾਰਤੀ ਮੂਲ ਦੇ ਲੋਕਾਂ ਦੇ ਮਸਲਿਆਂ ਅਤੇ ਤਜ਼ੁਰਬਿਆਂ ਨੂੰ ਸਮਝਿਆ ਜਾ ਸਕੇ”।

Dr Amrita Mallhi
Leading the research project on The Indian Diaspora Experience in Australia.
Amrita Mallhi

ਇਹ ਸਾਂਝਾ ਪਰੋਜੈਕਟ ਆਸਟ੍ਰੇਲੀਅਨ ਨੈਸ਼ਨਲ ਯੂਨਿਵਰਸਿਟੀ ਦੀ ਡਾ ਅਮ੍ਰਿਤਾ ਮੱਲ੍ਹੀ ਅਤੇ ਯੂਨਿਵਰਸਿਟੀ ਆਫ ਵੈਸਟਰਨ ਆਸਟ੍ਰੇਲੀਆ ਦੇ ਡਾ ਅਲੈਕਜ਼ੈਂਡਰ ਡੇਵਿਸ ਵਲੋਂ ਸ਼ੁਰੂ ਕੀਤਾ ਗਿਆ ਹੈ।

ਇਸ ਸਰਵੇ ਦੁਆਰਾ ਭਾਰਤੀ ਮੂਲ ਦੇ ਲੋਕਾਂ ਦੇ ਵਿਭਿੰਨ ਤਜ਼ਰਬਿਆਂ ਨੂੰ ਜਾਨਣਾ ਹੈ, ਬੇਸ਼ਕ ਉਹ ਸਿੱਧਾ ਭਾਰਤ ਤੋਂ ਜਾਂ ਫੇਰ ਹੋਰ ਕਿਸੇ ਦੇਸ਼ ਤੋਂ ਹੋ ਕੇ ਆਸਟ੍ਰੇਲੀਆ ਪਹੁੰਚੇ ਹੋਣ।

The Indian Diaspora Experience in Australia
The Australian and Indian governments are making the Indian Diaspora in Australia central to the relationships between the two nations.
Amrita Mallhi

ਜ਼ਿਕਰਯੋਗ ਹੈ ਕਿ ਆਸਟ੍ਰੇਲੀਅਨ ਅਤੇ ਭਾਰਤੀ ਸਰਕਾਰਾਂ ਆਪਣੇ ਦੁਵੱਲੇ ਸਬੰਧ ਹੋਰ ਸੁਧਾਰਨ ਲਈ ਭਾਰਤੀ ਮੂਲ ਦੇ ਲੋਕਾਂ ਨੂੰ ਧੁਰਾ ਬਣਾਉਣਾ ਚਾਹੁੰਦੀਆਂ ਹਨ।

ਇਹ ਸਰਵੇ ਲੋਕਾਂ ਦੇ ਵਿਭਿੰਨ ਤਜ਼ਰਬਿਆਂ ਨੂੰ ਸਮਝਣਾ ਚਾਹੁੰਦਾ ਹੈ, ਜਿਹਨਾਂ ਵਿੱਚ ਹਾਲ ਵਿੱਚ ਕਰੋਨਾਵਾਇਰਸ ਮਹਾਂਮਾਰੀ ਕਾਰਨ ਲੱਗੀਆਂ ਤਾਲਾਬੰਦੀਆਂ ਵੀ ਸ਼ਾਮਲ ਹਨ।

“ਖੋਜ ਕਰਨ ਵਾਲੇ ਭਾਈਚਾਰੇ ਨੂੰ ਅਪੀਲ ਕਰਦੇ ਹਨ ਕਿ ਇਸ ਸਰਵੇਅ ਵਿੱਚ ਵੱਧ ਚੜ ਕੇ ਭਾਗ ਲਵੋ ਤਾਂ ਕਿ ਸਹੀ ਅਤੇ ਠੋਸ ਜਾਣਕਾਰੀ ਉਪਲਬਧ ਹੋ ਸਕੇ,” ਸ਼੍ਰੀ ਗਰੇਵਾਲ ਨੇ ਕਿਹਾ।

ਇਸ ਸਰਵੇ ਬਾਰੇ ਵਧੇਰੇ ਜਾਣਕਾਰੀ ਜਾਂ ਇਸ ਵਿੱਚ ਭਾਗ ਲੈਣ ਲਈ ਇਸ ਵੈੱਬਪੇਜ ਉੱਤੇ ਜਾਓ - https://migrationarchive.io/survey/

ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।

Coming up next

# TITLE RELEASED TIME MORE
ਭਾਰਤੀ ਮੂਲ ਦੇ ਲੋਕਾਂ ਦੇ ਤਜਰਬੇ ਜਾਨਣਾ ਚਾਹੁੰਦੀਆਂ ਹਨ ਆਸਟ੍ਰੇਲੀਆ ਦੀਆਂ ਦੋ ਨਾਮਵਰ ਯੂਨਿਵਰਸਿਟੀਆਂ 06/10/2021 13:00 ...
ਸੰਯੁਕਤ ਰਾਜ ਵਿੱਚ ਐਚ ਆਈ ਵੀ ਦੀ ਖੋਜ ਹੋਣ ਤੋਂ 40 ਸਾਲ ਬਾਅਦ ਦੇ ਹਾਲਾਤ 03/12/2021 08:00 ...
ਤੁਸੀਂ ਆਸਟ੍ਰੇਲੀਆ ਵਿੱਚ ਦਾਖਲ ਹੋਣ ਤੋਂ ਪਹਿਲਾਂ ਆਪਣੇ ਨਾਲ ਕੀ ਲਿਆ ਸਕਦੇ ਹੋ ਅਤੇ ਕੀ ਨਹੀਂ 01/12/2021 10:35 ...
ਭਾਰਤ ਵਿੱਚ ਅੰਤਰਜਾਤੀ ਜੋੜਿਆਂ ਦੁਆਰਾ ਦਰਪੇਸ਼ ਜੋਖਮ 01/12/2021 10:00 ...
ਮਹਾਂਮਾਰੀ ਕਾਰਨ ਲੱਗੀਆਂ ਬੰਦਸ਼ਾਂ ਦੌਰਾਨ ਤੈਰਾਕੀ ਸਿੱਖਣ ਤੋਂ ਪੱਛੜੇ ਛੋਟੇ ਬੱਚਿਆਂ ਲਈ ਗਰਮੀਆਂ ਦਾ ਮੌਸਮ ਹੋ ਸਕਦਾ ਹੈ ਖਤਰਨਾਕ 01/12/2021 22:00 ...
ਵਹਿਮ ਭਰਮ ਅਤੇ ਲੋਕ ਵਿਸ਼ਵਾਸ ਦੀਆਂ ਗੱਲਾਂ 26/11/2021 07:30 ...
ਡਾਇਬੀਟੀਜ਼ ਇੱਕ ਅਜਿਹਾ ਰੋਗ ਹੈ ਜਿਸ ਨੂੰ ਜੀਵਨਸ਼ੈਲੀ ਵਿੱਚ ਮਾਮੂਲੀ ਤਬਦਲੀਆਂ ਦੁਆਰਾ ਅਸਾਨੀ ਨਾਲ ਕਾਬੂ ਵਿੱਚ ਕੀਤਾ ਜਾ ਸਕਦਾ ਹੈ 24/11/2021 21:00 ...
ਕੰਮ ਵਾਲੀ ਥਾਂ 'ਤੇ ਹੋਣ ਵਾਲਾ ਵਿਤਕਰਾ ਕੀ ਹੈ ਅਤੇ ਜੇਕਰ ਤੁਹਾਨੂੰ ਲਗਦਾ ਹੈ ਕਿ ਤੁਸੀਂ ਵਿਤਕਰੇ ਦੇ ਪੀੜਤ ਹੋ ਤਾਂ ਤੁਸੀਂ ਕੀ ਕਰ ਸਕਦੇ ਹੋ? 24/11/2021 09:18 ...
ਆਸਟ੍ਰੇਲੀਆ ਦੇ ਔਰਫਨ ਰਿਲੇਟਿਵ ਵੀਜ਼ੇ ਬਾਰੇ ਵਿਸ਼ੇਸ ਜਾਣਕਾਰੀ 23/11/2021 07:06 ...
ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਪਹੁੰਚੀਆਂ ਭਾਰਤੀ ਸੰਗਤਾਂ 19/11/2021 09:08 ...
View More