Coming Up Tue 9:00 PM  AEDT
Coming Up Live in 
Live
Punjabi radio
ਐਸ ਬੀ ਐਸ ਪੰਜਾਬੀ

ਭਾਰਤ ਵਿੱਚ ਕੋਵਿਡ-19 ਕਾਰਣ ਮ੍ਰਿਤਕਾਂ ਦੀ ਗਿਣਤੀ ਵਿੱਚ ਭਾਰੀ ਵਾਧਾ, ਆਕਸੀਜਨ ਅਤੇ ਹਸਪਤਾਲਾਂ ਨੂੰ ਤਰਸ ਰਹੇ ਨੇ ਮਰੀਜ਼

India's crematoriums are being overwhelmed by the catastrophic surge of coronavirus infections. Source: Supplied by SBS Foundation

ਭਾਰਤ ਵਿੱਚ ਕੋਵਿਡ-19 ਕੇਸਾਂ ਦੀ ਨਿਰੰਤਰ ਵਧਦੀ ਗਿਣਤੀ ਦੇ ਚਲਦਿਆਂ ਬਹੁਤ ਸਾਰੇ ਮਰੀਜ਼ ਹਸਪਤਾਲਾਂ ਵਿੱਚ ਦਾਖਲੇ ਲਈ ਤਰਸ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਆਕਸੀਜਨ ਦੀ ਸਪਲਾਈ ਵਿੱਚ ਕੋਈ ਸੁਧਾਰ ਨਹੀਂ ਹੈ ਅਤੇ ਹਸਪਤਾਲ ਇਹ ਦਬਾਅ ਝੱਲਣ ਤੋਂ ਅਸਮਰਥ ਹਨ। ਲੋਕਾਂ ਵੱਲੋਂ ਇਹ ਵੀ ਅੰਦੇਸ਼ੇ ਜ਼ਾਹਿਰ ਕੀਤੇ ਜਾ ਰਹੇ ਹਨ ਕਿ ਮੌਤਾਂ ਦੀ ਗਿਣਤੀ 'ਅਸਲ ਨਾਲੋਂ ਘੱਟ' ਦੱਸੀ ਜਾ ਰਹੀ ਹੈ।

ਭਾਰਤ ਵਿੱਚ ਕੋਵਿਡ-19 ਦੇ 19 ਮਿਲੀਅਨ ਦੇ ਕਰੀਬ ਕੇਸ ਹੁਣ ਤੱਕ ਦਰਜ ਕੀਤੇ ਜਾ ਚੁਕੇ ਹਨ ਅਤੇ ਰੋਜ਼ਾਨਾ ਮਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਵੇਖਣ ਨੂੰ ਮਿਲ਼ ਰਿਹਾ ਹੈ।

ਮੌਤ ਦੇ ਅੰਕੜੇ 2 ਲੱਖ ਤੋਂ ਵੀ ਪਾਰ ਹਨ ਅਤੇ ਸ਼ਮਸ਼ਾਨਘਾਟ ਵਿੱਚ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਆਉਣਾ ਰੁਕ ਨਹੀਂ ਰਿਹਾ।

ਚੈਰਿਟੀ ਗਰੁੱਪ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਆਫ਼ਤ ਸੈੱਲ ਦੇ ਡਾਇਰੈਕਟਰ ਜੋਤਜੀਤ ਸਿੰਘ ਜਿਨ੍ਹਾਂ ਦਾ ਸੰਗਠਨ ਅੰਤਿਮ ਸੰਸਕਾਰ ਦੀ ਸਹੂਲਤ ਪ੍ਰਦਾਨ ਕਰਨ ਦੀ ਕੋਸ਼ਿਸ਼ ਵਿੱਚ ਜੁਟਿਆ ਹੋਇਆ ਹੈ, ਨੇ ਐਸ ਬੀ ਐਸ ਪੰਜਾਬੀ ਨੂੰ ਦਸਿਆ ਕਿ ਉੱਤਰ-ਪੂਰਬੀ ਦਿੱਲੀ ਦੇ ਸੀਮਾਪੁਰੀ ਦੇ ਸ਼ਮਸ਼ਾਨ ਘਾਟ ਵਿੱਚ ਅੰਤਮ ਸਸਕਾਰ ਕਰਨ ਲਈ ਅੱਠ ਤੋਂ ਦਸ ਘੰਟੇ ਦਾ ਇੰਤਜ਼ਾਰ ਸਮਾਂ ਹੈ।

ਸ੍ਰੀ ਸਿੰਘ ਦਾ ਕਹਿਣਾ ਹੈ ਕਿ ਸ਼ਮਸ਼ਾਨ ਘਾਟ ਵਿੱਚ ਨਿਰੰਤਰ ਲਾਸ਼ਾਂ ਆ ਰਹੀਆਂ ਹਨ ਅਤੇ ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇ ਇਹ ਕੁਝ ਹੋਰ ਦਿਨਾਂ ਤੱਕ ਇਹੀ ਹਲਾਤ ਜਾਰੀ ਰਹੇ ਤਾਂ ਮ੍ਰਿਤਕਾਂ ਦਾ ਅੰਤਮ ਸਸਕਾਰ ਸੜਕ ਕਿਨਾਰੇ ਕਰਨਾ ਪਵੇਗਾ।

"ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਕੀਤੀ ਜਾ ਰਹੀ। ਅਸੀ ਆਸ-ਪਾਸ ਦੇ ਪਾਰਕ ਵਿਚ ਇੱਕ ਅਸਥਾਈ ਸ਼ਮਸ਼ਾਨਘਾਟ ਬਣਾਇਆ ਹੈ ਜੋ ਕਿ ਲੋੜ ਨੂੰ ਪੂਰਾ ਨਹੀਂ ਕਰ ਪਾ ਰਿਹਾ ਅਤੇ ਅਸੀਂ ਹੁਣ ਪਾਰਕਿੰਗ ਸਥਾਨ ਵਿੱਚ ਹੀ ਸਸਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ," ਉਨ੍ਹਾਂ ਕਿਹਾ।

“ਅਧਿਕਾਰਤ ਅੰਕੜਿਆਂ ਨਾਲੋਂ ਮ੍ਰਿਤਕਾਂ ਦੀ ਅਸਲ ਗਿਣਤੀ ਘੱਟੋ-ਘੱਟ ਦਸ ਗੁਣਾ ਵਧੇਰੇ ਹੋਣ ਦਾ ਅੰਦੇਸ਼ਾ ਹੈ।"

ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।

ਐਸ ਬੀ ਐਸ ਪੰਜਾਬੀ ਦੀ ਵੈਬਸਾਈਟ ਨੂੰ ਬੁੱਕਮਾਰਕ ਕਰੋ ਅਤੇ ਐਸ ਬੀ ਐਸ ਰੇਡੀਓ ਐਪ ਲਈ ਐਪ ਸਟੋਰ ਉੱਤੇ ਜਾਓ। ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ। ਤੁਸੀਂ ਸਾਨੂੰ ਫੇਸਬੁੱਕ ਅਤੇ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।

 

Coming up next

# TITLE RELEASED TIME MORE
ਭਾਰਤ ਵਿੱਚ ਕੋਵਿਡ-19 ਕਾਰਣ ਮ੍ਰਿਤਕਾਂ ਦੀ ਗਿਣਤੀ ਵਿੱਚ ਭਾਰੀ ਵਾਧਾ, ਆਕਸੀਜਨ ਅਤੇ ਹਸਪਤਾਲਾਂ ਨੂੰ ਤਰਸ ਰਹੇ ਨੇ ਮਰੀਜ਼ 03/05/2021 11:38 ...
ਸੰਯੁਕਤ ਰਾਜ ਵਿੱਚ ਐਚ ਆਈ ਵੀ ਦੀ ਖੋਜ ਹੋਣ ਤੋਂ 40 ਸਾਲ ਬਾਅਦ ਦੇ ਹਾਲਾਤ 03/12/2021 08:00 ...
ਤੁਸੀਂ ਆਸਟ੍ਰੇਲੀਆ ਵਿੱਚ ਦਾਖਲ ਹੋਣ ਤੋਂ ਪਹਿਲਾਂ ਆਪਣੇ ਨਾਲ ਕੀ ਲਿਆ ਸਕਦੇ ਹੋ ਅਤੇ ਕੀ ਨਹੀਂ 01/12/2021 10:35 ...
ਭਾਰਤ ਵਿੱਚ ਅੰਤਰਜਾਤੀ ਜੋੜਿਆਂ ਦੁਆਰਾ ਦਰਪੇਸ਼ ਜੋਖਮ 01/12/2021 10:00 ...
ਮਹਾਂਮਾਰੀ ਕਾਰਨ ਲੱਗੀਆਂ ਬੰਦਸ਼ਾਂ ਦੌਰਾਨ ਤੈਰਾਕੀ ਸਿੱਖਣ ਤੋਂ ਪੱਛੜੇ ਛੋਟੇ ਬੱਚਿਆਂ ਲਈ ਗਰਮੀਆਂ ਦਾ ਮੌਸਮ ਹੋ ਸਕਦਾ ਹੈ ਖਤਰਨਾਕ 01/12/2021 22:00 ...
ਵਹਿਮ ਭਰਮ ਅਤੇ ਲੋਕ ਵਿਸ਼ਵਾਸ ਦੀਆਂ ਗੱਲਾਂ 26/11/2021 07:30 ...
ਡਾਇਬੀਟੀਜ਼ ਇੱਕ ਅਜਿਹਾ ਰੋਗ ਹੈ ਜਿਸ ਨੂੰ ਜੀਵਨਸ਼ੈਲੀ ਵਿੱਚ ਮਾਮੂਲੀ ਤਬਦਲੀਆਂ ਦੁਆਰਾ ਅਸਾਨੀ ਨਾਲ ਕਾਬੂ ਵਿੱਚ ਕੀਤਾ ਜਾ ਸਕਦਾ ਹੈ 24/11/2021 21:00 ...
ਕੰਮ ਵਾਲੀ ਥਾਂ 'ਤੇ ਹੋਣ ਵਾਲਾ ਵਿਤਕਰਾ ਕੀ ਹੈ ਅਤੇ ਜੇਕਰ ਤੁਹਾਨੂੰ ਲਗਦਾ ਹੈ ਕਿ ਤੁਸੀਂ ਵਿਤਕਰੇ ਦੇ ਪੀੜਤ ਹੋ ਤਾਂ ਤੁਸੀਂ ਕੀ ਕਰ ਸਕਦੇ ਹੋ? 24/11/2021 09:18 ...
ਆਸਟ੍ਰੇਲੀਆ ਦੇ ਔਰਫਨ ਰਿਲੇਟਿਵ ਵੀਜ਼ੇ ਬਾਰੇ ਵਿਸ਼ੇਸ ਜਾਣਕਾਰੀ 23/11/2021 07:06 ...
ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਪਹੁੰਚੀਆਂ ਭਾਰਤੀ ਸੰਗਤਾਂ 19/11/2021 09:08 ...
View More