Coming Up Mon 9:00 PM  AEDT
Coming Up Live in 
Live
Punjabi radio
ਐਸ ਬੀ ਐਸ ਪੰਜਾਬੀ

'ਲੌਂਗ ਕੋਵਿਡ': ਕਰੋਨਾਵਾਇਰਸ ਦੇ ਲੰਬੇ ਸਮੇਂ ਤੱਕ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ

Woman with mask looking out window while covid-19. Source: Moment RF

ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦਾ ਕਹਿਣਾ ਹੈ ਕਿ ਕਰੋਨਾਵਾਰਿਸ ਪੀੜਤਾਂ ਵਿੱਚੋਂ 10% ਲੋਕਾਂ ਨੂੰ ਲੰਬੇ ਸਮੇਂ ਤੱਕ ਸਿਹਤ ਮਸਲਿਆਂ ਦਾ ਸਾਹਮਣਾ ਕਰਨਾ ਪਵੇਗਾ। ਲੱਛਣ ਕਈ ਮਹੀਨਿਆਂ ਤੱਕ ਰਹਿ ਸਕਦੇ ਹਨ ਅਤੇ ਇਸ ਸਥਿਤੀ ਨੂੰ ਹੁਣ 'ਲੌਂਗ ਕੋਵਿਡ' ਦਾ ਨਾਮ ਦਿੱਤਾ ਜਾ ਰਿਹਾ ਹੈ। ਕਈ ਮਾਹਰਾਂ ਦਾ ਕਹਿਣਾ ਹੈ ਕਿ ਇਹਨਾਂ ਲੰਬੇ ਸਮੇਂ ਤੱਕ ਚੱਲਣ ਵਾਲੇ ਪ੍ਰਭਾਵਾਂ ਕਾਰਨ ਕਈ ਦੇਸ਼ਾਂ ਦੇ ਸਿਹਤ ਸਿਸਟਮ ਉੱਤੇ ਵਾਧੂ ਬੋਝ ਪਵੇਗਾ।

ਪਿਛਲੇ ਸਾਲ ਫਰਵਰੀ ਵਿੱਚ ਵਿਸ਼ਵ ਸਿਹਤ ਸੰਗਠਨ ਵਲੋਂ ਕਿਹਾ ਗਿਆ ਸੀ ਕਿ ਕੋਵਿਡ-19 ਦੇ ਹਲਕੇ ਲੱਛਣਾ ਵਾਲੇ ਜਿਆਦਾਤਰ ਲੋਕ ਦੋ ਹਫਤਿਆਂ ਵਿੱਚ ਹੀ ਠੀਕ ਹੋ ਰਹੇ ਹਨ।

ਪਰ ਹੁਣ ਇਹ ਦੇਖਣ ਵਿੱਚ ਆਇਆ ਹੈ ਕਿ ਹਰ ਦਸ ਵਿੱਚੋਂ ਇੱਕ ਵਿਅਕਤੀ ਉੱਤੇ ਇਸਦਾ ਕਈ ਮਹੀਨਿਆਂ ਤੱਕ ਅਸਰ ਰਹਿੰਦਾ ਹੈ।

ਇਸ ਸਥਿਤੀ ਨੂੰ ਹੁਣ ਸਿਹਤ ਮਾਹਰ ‘ਲੌਂਗ ਕੋਵਿਡ’ ਦਾ ਨਾਂ ਰਹੇ ਹਨ ਅਤੇ ਇਸ ਦੇ ਜਿਆਦਾ ਕੇਸ ਅਮਰੀਕਾ ਅਤੇ ਇੰਗਲੈਂਡ ਵਿੱਚ ਦੇਖਣ ਨੂੰ ਮਿਲ ਰਹੇ ਹਨ।

ਸਿਡਨੀ ਦੇ ਡਾਕਟਰ ਸਟੂਆਰਟ ਟੈਨ ਕਰੋਨਾਵਾਇਰਸ ਕਾਰਨ ਪੈਣ ਵਾਲੇ ਲੰਬੇ ਅਸਰ ਬਾਰੇ ਹੋਰ ਜਾਨਣਾ ਚਾਹੁੰਦੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਹੁਣ 'ਲੌਂਗ ਕੋਵਿਡ' ਪਹਿਲਾਂ ਕੀਤੇ ਕਿਆਸ ਨਾਲੋਂ ਕਿਤੇ ਜਿਆਦਾ ਗਿਣਤੀ ਵਿੱਚ ਦਿੱਖ ਰਿਹਾ ਹੈ।

 

ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ਸਪੀਕਰਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਅਤੇ ਪ੍ਰਦੇਸ਼ ਦੇ ਨਿਯਮਾਂ ਬਾਰੇ ਜਾਣੋ

ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।

ਜੇਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇਸੰਪਰਕ ਕਰੋ।

ਐਸ ਬੀ ਐਸ, ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।

ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ 63 ਭਾਸ਼ਾਵਾਂ ਵਿੱਚ sbs.com.au/coronavirus ਉੱਤੇ ਉਪਲੱਬਧ ਹਨ।

ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। ਤੁਸੀਂ ਸਾਨੂੰ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।   

Coming up next

# TITLE RELEASED TIME MORE
'ਲੌਂਗ ਕੋਵਿਡ': ਕਰੋਨਾਵਾਇਰਸ ਦੇ ਲੰਬੇ ਸਮੇਂ ਤੱਕ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ 11/08/2021 08:00 ...
ਵਹਿਮ ਭਰਮ ਅਤੇ ਲੋਕ ਵਿਸ਼ਵਾਸ ਦੀਆਂ ਗੱਲਾਂ 26/11/2021 07:30 ...
ਡਾਇਬੀਟੀਜ਼ ਇੱਕ ਅਜਿਹਾ ਰੋਗ ਹੈ ਜਿਸ ਨੂੰ ਜੀਵਨਸ਼ੈਲੀ ਵਿੱਚ ਮਾਮੂਲੀ ਤਬਦਲੀਆਂ ਦੁਆਰਾ ਅਸਾਨੀ ਨਾਲ ਕਾਬੂ ਵਿੱਚ ਕੀਤਾ ਜਾ ਸਕਦਾ ਹੈ 24/11/2021 21:00 ...
ਕੰਮ ਵਾਲੀ ਥਾਂ 'ਤੇ ਹੋਣ ਵਾਲਾ ਵਿਤਕਰਾ ਕੀ ਹੈ ਅਤੇ ਜੇਕਰ ਤੁਹਾਨੂੰ ਲਗਦਾ ਹੈ ਕਿ ਤੁਸੀਂ ਵਿਤਕਰੇ ਦੇ ਪੀੜਤ ਹੋ ਤਾਂ ਤੁਸੀਂ ਕੀ ਕਰ ਸਕਦੇ ਹੋ? 24/11/2021 09:18 ...
ਆਸਟ੍ਰੇਲੀਆ ਦੇ ਔਰਫਨ ਰਿਲੇਟਿਵ ਵੀਜ਼ੇ ਬਾਰੇ ਵਿਸ਼ੇਸ ਜਾਣਕਾਰੀ 23/11/2021 07:06 ...
ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਪਹੁੰਚੀਆਂ ਭਾਰਤੀ ਸੰਗਤਾਂ 19/11/2021 09:08 ...
ਨਨਕਾਣਾ ਸਾਹਿਬ ਵਿਖੇ ਉਤਸ਼ਾਹ ਨਾਲ ਗੁਰਪੁਰਬ ਦੇ ਸਮਾਗਮਾਂ ਦਾ ਆਗਮਨ 18/11/2021 07:01 ...
ਬੱਚਿਆਂ ਵਿੱਚ ਤੈਰਾਕੀ ਦੀ ਸਿਖ਼ਲਾਈ ਪੱਛੜਨ ਨਾਲ ਗਰਮੀਆਂ ਦਾ ਮੌਸਮ ਹੋ ਸਕਦਾ ਹੈ ਖ਼ਤਰਨਾਕ 17/11/2021 07:00 ...
ਵਪਾਰਾਂ ਦੀ ਮੱਦਦ ਲਈ ਪੰਜਾਬੀ ਨੌਜਵਾਨ ਨੇ ਤਿਆਰ ਕੀਤਾ ਸੌਖਾ ਕਾਰੋਬਾਰੀ ਤਰੀਕਾ 17/11/2021 12:00 ...
ਬੱਚੇ ਮਨ ਦੇ ਸੱਚੇ 15/11/2021 07:58 ...
View More