Coming Up Wed 9:00 PM  AEST
Coming Up Live in 
Live
Punjabi radio

ਕੋਵਿਡ -19 ਅਪਡੇਟ: ਆਸਟ੍ਰੇਲੀਆ ਜਲਦੀ ਹੀ 80 ਫੀਸਦੀ ਦੋਹਰੇ ਟੀਕਾਕਰਨ ਦੇ ਟੀਚੇ ਨੂੰ ਕਰੇਗਾ ਪਾਰ

House in the Sydney suburb of Blacktown lit up for Diwali. Source: SBS

ਇਹ 4 ਨਵੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

ਫੈਡਰਲ ਹੈਲਥ ਮੰਤਰੀ ਗ੍ਰੇਗ ਹੰਟ ਦਾ ਕਹਿਣਾ ਹੈ ਕਿ ਫਾਈਜ਼ਰ ਨੇ ਥੈਰੇਪਿਊਟਿਕ ਗੁੱਡਜ਼ ਐਡਮਿਨਿਸਟ੍ਰੇਸ਼ਨ ਤੋਂ 5-11 ਸਾਲ ਦੇ ਉਮਰ ਸਮੂਹ ਲਈ ਟੀਕੇ ਦੀ ਮਨਜ਼ੂਰੀ ਲੈਣ ਲਈ ਆਪਣੀ ਅਰਜ਼ੀ ਦੀ ਸ਼ੁਰੂਆਤ ਕਰ ਦਿੱਤੀ ਹੈ।

ਏ ਟੀ ਏ ਜੀ ਆਈ ਤੋਂ ਮਨਜ਼ੂਰੀ ਮਿਲਦੇ ਹੀ ਉਸ ਉਮਰ ਵਰਗ ਲਈ ਟੀਕਾਕਰਨ ਸ਼ੁਰੂ ਹੋ ਜਾਵੇਗਾ।

ਸ਼੍ਰੀ ਹੰਟ ਨੇ ਇਹ ਵੀ ਕਿਹਾ ਕਿ ਆਸਟ੍ਰੇਲੀਆ ਆਉਣ ਵਾਲੇ ਕੁਝ ਦਿਨਾਂ ਵਿੱਚ 80 ਪ੍ਰਤੀਸ਼ਤ ਡਬਲ ਡੋਜ਼ ਟੀਕਾਕਰਨ ਦਰ ਨੂੰ ਪਾਰ ਕਰ ਲਵੇਗਾ।

ਇਸੇ ਦੌਰਾਨ, ਕੁਈਨਜ਼ਲੈਂਡ ਦੇ ਕਸਬੇ ਗੁੰਡੀਵਿੰਡੀ ਵਿੱਚ ਨਵੇਂ ਮਾਮਲੇ ਸਾਹਮਣੇ ਆਉਣ 'ਤੇ ਟੈਸਟਿੰਗ ਦੀਆਂ ਨਵੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਹਾਲਾਂਕਿ, ਕਸਬਾ ਤਾਲਾਬੰਦੀ ਵਿੱਚ ਨਹੀਂ ਜਾਵੇਗਾ।

ਕਿਓਂਕਿ ਆਸਟ੍ਰੇਲੀਆ ਵਿੱਚ ਅੱਜ ਦੀਵਾਲੀ ਮਨਾਈ ਜਾ ਰਹੀ ਹੈ, ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਨੇ ਕੁਝ ਸਲਾਹ ਜਾਰੀ ਕੀਤੀ ਹੈ।

ਕੋਵਿਡ-19 ਦੇ ਅੰਕੜੇ

  • ਵਿਕਟੋਰੀਆ ਵਿੱਚ 1,247 ਨਵੇਂ ਕਮਿਊਨਿਟੀ ਮਾਮਲੇ ਅਤੇ ਨੌਂ ਮੌਤਾਂ ਦਰਜ ਕੀਤੀਆਂ ਗਈਆਂ।
  • ਐਨ ਐਸ ਡਬਲਯੂ ਵਿੱਚ 308 ਨਵੇਂ ਮਾਮਲੇ ਅਤੇ ਚਾਰ ਮੌਤਾਂ ਦਰਜ ਕੀਤੀਆਂ ਗਈਆਂ ਹਨ।
  • ਕੁਈਨਜ਼ਲੈਂਡ ਨੇ ਸਥਾਨਕ ਤੌਰ 'ਤੇ ਤਿੰਨ ਨਵੇਂ ਮਾਮਲੇ ਦਰਜ ਕੀਤੇ ਹਨ।
  • ਏ ਸੀ ਟੀ ਨੇ ਸਥਾਨਕ ਤੌਰ 'ਤੇ 13 ਨਵੇਂ ਮਾਮਲੇ ਦਰਜ ਕੀਤੇ ਹਨ।

ਟੀਕਾਕਰਨ ਰੋਲ ਆਉਟ

  • ਬੂਸਟਰ ਖੁਰਾਕ ਸੋਮਵਾਰ, 8 ਨਵੰਬਰ ਤੋਂ ਨੋਰਦਰਨ ਟੈਰੀਟੋਰੀ ਲਈ ਉਪਲਬਧ ਹੋਵੇਗੀ। ਬੂਸਟਰ ਖੁਰਾਕ ਇਸ ਸਮੇਂ ਕਿਸੇ ਲਈ ਵੀ ਲਾਜ਼ਮੀ ਨਹੀਂ ਹੈ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। 

This story is also available in other languages.