Coming Up Thu 9:00 PM  AEDT
Coming Up Live in 
Live
Punjabi radio

ਕੋਵਿਡ-19 ਅਪਡੇਟ: ਨਿਊ ਸਾਊਥ ਵੇਲਜ਼ ਦੇ ਕਉਰਾ ਇਲਾਕੇ ਵਿੱਚ ਕਰੋਨਾ ਕੇਸ ਪਤਾ ਲੱਗਣ ਪਿੱਛੋਂ ਅੱਜ ਸ਼ਾਮ ਤੋਂ ਤਾਲਾਬੰਦੀ

The regional town of Cowra in NSW. Source: Getty Images/ The Image Bank RF

ਇਹ 20 ਸਤੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

  • ਨਿਊ ਸਾਊਥ ਵੇਲਜ਼ ਦੇ ਕਉਰਾ ਵਿੱਚ ਸ਼ਾਮ 5 ਵਜੇ ਤੋਂ ਤਾਲਾਬੰਦੀ ਲਾਗੂ
  • ਵਿਕਟੋਰੀਆ ਵਿੱਚ ਕੋਵਿਡ ਟੀਕੇ ਦੀਆਂ ਹਜ਼ਾਰਾਂ ਬੁਕਿੰਨਗਜ਼ ਉਪਲਬਧ 
  • ਏ ਸੀ ਟੀ ਵਿੱਚ 12-15 ਸਾਲ ਦੀ ਉਮਰ ਦੇ ਬੱਚੇ ਹੁਣ ਲਵਾ ਸਕਦੇ ਹਨ ਫਾਈਜ਼ਰ ਟੀਕੇ
  • ਨੋਰਦਰਨ ਟੇਰਿਟ੍ਰੀ ਵਿੱਚ ਇੱਕ ਯਾਤਰੀ ਕੋਵਿਡ ਲਈ ਪੋਜ਼ਿਟਿਵ

ਨਿਊ ਸਾਊਥ ਵੇਲਜ਼

ਨਿਊ ਸਾਊਥ ਵੇਲਜ਼ ਵਿੱਚ 935 ਨਵੇਂ ਕੇਸ ਅਤੇ ਚਾਰ ਮੌਤਾਂ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ 52.7 ਪ੍ਰਤੀਸ਼ਤ ਯੋਗ ਵਸਨੀਕਾਂ ਨੂੰ ਲੋੜ੍ਹੀਂਦੇ ਦੋ ਟੀਕੇ ਲਗਾ ਦਿੱਤੇ ਗਏ ਹਨ।

ਕੋਵਰਾ ਵਿੱਚ, ਇੱਕ ਨੌਂ ਸਾਲ ਦੇ ਲੜਕੇ ਨੂੰ ਕੋਵਿਡ-19 ਲਈ ਪੋਜ਼ਿਟਿਵ ਪਾਇਆ ਗਿਆ ਹੈ ਅਤੇ ਇਸ ਵੇਲ਼ੇ ਕਈ ਥਾਵਾਂ ਉਸਦੀ ਲਾਗ ਨਾਲ਼ ਜੁੜੀਆਂ ਹੋ ਸਕਦੀਆਂ ਹਨ। ਇਹ ਖੇਤਰੀ ਇਲਾਕਾ ਅੱਜ ਸ਼ਾਮ 5 ਵਜੇ ਤੋਂ ਤਾਲਾਬੰਦੀ ਵਿੱਚ ਚਲੇ ਜਾਏਗਾ।

13 ਸਤੰਬਰ ਤੋਂ ਬਾਅਦ ਓਥੇ ਮੌਜੂਦ ਸਾਰੇ ਲੋਕਾਂ ਨੂੰ "ਘਰ ਵਿੱਚ ਰਹਿਣ" ਦੇ ਨਿਯਮ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਇਸ ਦੌਰਾਨ ਪੱਛਮੀ ਐਨ ਐਸ ਡਬਲਯੂ ਦੇ ਦੁਰਾਡੇ ਇਲਾਕੇ ਡੇਰੇਟਨ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਵਿੱਚ ਵਾਇਰਸ ਦੇ ਅੰਸ਼ ਪਾਏ ਗਏ ਹਨ।

ਵੈਕਸੀਨ ਬੁੱਕ ਕਰਨ ਲਈ ਕਲਿਕ ਕਰੋ।

ਵਿਕਟੋਰੀਆ

ਵਿਕਟੋਰੀਆ ਵਿੱਚ 567 ਨਵੇਂ ਕੇਸ ਅਤੇ ਇੱਕ ਮੌਤ ਦਰਜ ਕੀਤੀ ਗਈ ਹੈ।

ਪ੍ਰੀਮੀਅਰ ਡੈਨੀਅਲ ਐਂਡਰਿਊਜ਼ ਦਾ ਕਹਿਣਾ ਹੈ ਕਿ 4,800 ਐਸਟਰਾਜ਼ੇਨੇਕਾ ਅਤੇ 2,000 ਤੋਂ ਵੀ ਵੱਧ ਫਾਈਜ਼ਰ ਵੈਕਸੀਨ ਲਵਾਉਣ ਲਈ ਬੁਕਿੰਗ ਕਰਵਾਈ ਜਾ ਸਕਦੀ ਹੈ। ਉਨ੍ਹਾਂ ਅਕਤੂਬਰ ਵਿੱਚ ਫਾਈਜ਼ਰ ਟੀਕੇ ਦੀ ਉਪਲਬਧਤਾ ਬਾਰੇ ਰਾਸ਼ਟਰੀ ਕੈਬਨਿਟ ਦੀ ਚੇਤਾਵਨੀ ਪਿੱਛੋਂ ਹੁਣ ਫਾਈਜ਼ਰ ਦੀ ਹੋਰ ਉਡੀਕ ਨਾ ਕਰਨ ਦੀ ਸਲਾਹ ਵੀ ਦਿੱਤੀ ਹੈ।

ਇੱਥੇ ਟੈਸਟਿੰਗ ਸਾਈਟਾਂ ਦੀ ਸੂਚੀ ਅਤੇ ਟੀਕਾਕਰਣ ਕੇਂਦਰਾਂ ਦੀ ਸੂਚੀ ਬਾਰੇ ਜਾਣੋ।

ਆਸਟ੍ਰੇਲੀਅਨ ਰਾਜਧਾਨੀ ਖੇਤਰ (ਕੈਨਬਰਾ)

ਏ ਸੀ ਟੀ ਵਿੱਚ ਸੱਤ ਨਵੇਂ ਕਰੋਨਾ ਕੇਸ ਦਰਜ ਕੀਤੇ ਗਏ ਹਨ। ਏ ਸੀ ਟੀ ਦੇ ਮੁੱਖ ਮੰਤਰੀ ਐਂਡਰਿਊ ਬਾਰ ਨੇ ਕਿਹਾ ਕਿ 55 ਫੀਸਦੀ ਯੋਗ ਆਬਾਦੀ ਨੂੰ ਹੁਣ ਤੱਕ ਕੋਵਿਡ-19 ਦੇ ਦੋਨੋ ਟੀਕੇ ਲਾਏ ਜਾ ਚੁੱਕੇ ਹਨ।

12 ਤੋਂ 15 ਸਾਲ ਦੀ ਉਮਰ ਦੇ ਬੱਚੇ ਅੱਜ ਤੋਂ ਸਰਕਾਰ ਦੁਆਰਾ ਚਲਾਏ ਜਾ ਰਹੇ ਟੀਕਾਕਰਣ ਕਲੀਨਿਕ ਵਿੱਚ ਫਾਈਜ਼ਰ ਟੀਕਾ ਲਵਾਉਣ ਲਈ ਬੁਕਿੰਗ ਕਰ ਸਕਦੇ ਹਨ।

ਇੱਥੇ ਟੈਸਟਿੰਗ ਸਾਈਟਾਂ ਦੀ ਸੂਚੀ ਅਤੇ ਟੀਕਾਕਰਣ ਕੇਂਦਰਾਂ ਦੀ ਸੂਚੀ ਬਾਰੇ ਜਾਣੋ।

ਆਸਟ੍ਰੇਲੀਆ ਵਿੱਚ ਪਿਛਲੇ 24 ਘੰਟੇ

  • ਬ੍ਰਿਸਬੇਨ ਹਵਾਈ ਅੱਡੇ ਤੋਂ ਆਉਣ ਪਿੱਛੋਂ ਉੱਤਰੀ ਪ੍ਰਦੇਸ਼ ਵਿੱਚ ਇੱਕ ਵਿਅਕਤੀ ਕੋਵਿਡ-19 ਲਈ ਪੋਜ਼ਿਟਿਵ ਪਾਇਆ ਗਿਆ ਹੈ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। 

This story is also available in other languages.