Coming Up Mon 9:00 PM  AEDT
Coming Up Live in 
Live
Punjabi radio

ਕੋਵਿਡ-19 ਅਪਡੇਟ: ਵਿਕਟੋਰੀਆ ਵਿੱਚ 20 ਨਵੇਂ ਕੇਸ, ਮੈਲਬੌਰਨ ‘ਚ ਤਾਲਾਬੰਦੀ ਇੱਕ ਹੋਰ ਹਫ਼ਤੇ ਲਈ ਵਧੀ

Health staff monitor people after receiving a COVID-19 vaccination at the Royal Exhibition Building in Melbourne, Tuesday, August 10, 2021. Source: AAP Image/Daniel Pockett

ਇਹ 11 ਅਗਸਤ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

  • ਖੇਤਰੀ ਨਿਊ ਸਾਊਥ ਵੇਲਜ਼ ਦੇ ਡਬੋ ਇਲਾਕੇ ਵਿੱਚ ਤਾਲਾਬੰਦੀ ਲਾਗੂ

  • ਵਿਕਟੋਰੀਆ ਵਿੱਚ ਪੰਜ ਕਰੋਨਾ ਕੇਸਾਂ ਦੀ ਜਾਂਚ
  • ਕੁਈਨਜ਼ਲੈਂਡ ਵਿੱਚ ਕੇਅਰਨਜ਼ ਹੁਣ ਤਾਲਾਬੰਦੀ ਤੋਂ ਬਾਹਰ   

ਵਿਕਟੋਰੀਆ

ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 20 ਨਵੇਂ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਪੰਜ ਜਾਣ-ਪਛਾਣੇ ਪ੍ਰਕੋਪ ਨਾਲ ਨਹੀਂ ਜੁੜੇ ਹਨ। ਲਾਗ ਵੇਲ਼ੇ ਛੇ ਮਾਮਲੇ ਭਾਈਚਾਰੇ ਵਿੱਚ ਵਿਚਰ ਰਹੇ ਸਨ।   

ਪ੍ਰੀਮੀਅਰ ਡੈਨੀਅਲ ਐਂਡਰਿਊਜ਼ ਦਾ ਕਹਿਣਾ ਹੈ ਕਿ ਮੈਲਬੌਰਨ ਦੀ ਤਾਲਾਬੰਦੀ ਘੱਟੋ-ਘੱਟ ਵੀਰਵਾਰ 19 ਅਗਸਤ ਤੱਕ ਵਧਾ ਦਿੱਤੀ ਗਈ ਹੈ। 

ਇੱਥੇ ਟੀਕਾਕਰਣ ਕੇਂਦਰਾਂ ਦੀ ਸੂਚੀ ਬਾਰੇ ਜਾਣੋ। 

ਨਿਊ ਸਾਊਥ ਵੇਲਜ਼

ਨਿਊ ਸਾਊਥ ਵੇਲਜ਼ ਵਿੱਚ 344 ਨਵੇਂ ਕਰੋਨਾ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 65 ਕੇਸ ਭਾਈਚਾਰੇ ਵਿਚਲੇ ਫੈਲਾਅ ਨਾਲ਼ ਜੁੜੇ ਹੋਏ ਹਨ। ਕੋਵਿਡ-19 ਦੇ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ।

ਖੇਤਰੀ ਨਿਊ ਸਾਊਥ ਵੇਲਜ਼ ਦੇ ਡਬੋ ਇਲਾਕੇ  ਵਿੱਚ ਅੱਜ ਦੁਪਹਿਰ 1 ਵਜੇ ਤੋਂ ਇੱਕ ਹਫ਼ਤੇ ਲਈ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ। ਇਹ ਫੈਸਲਾ ਇਸ ਖੇਤਰ ਵਿੱਚ ਦੋ ਕਰੋਨਾ ਮਾਮਲਿਆਂ ਦੇ ਆਉਣ ਪਿੱਛੋਂ ਲਿਆ ਗਿਆ ਹੈ।

ਮੁੱਖ ਸਿਹਤ ਅਧਿਕਾਰੀ ਡਾ: ਕੈਰੀ ਚਾਂਟ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਗੰਭੀਰ ਦੇਖਭਾਲ ਲਈ ਦਾਖਿਲ 62 ਲੋਕਾਂ ਵਿੱਚੋਂ 57 ਲੋਕਾਂ ਨੂੰ ਵੈਕਸੀਨ ਨਹੀਂ ਲੱਗੇ ਹੋਏ ਜਦੋਂ ਕਿ ਪੰਜ ਨੂੰ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਹੋਈ ਹੈ।

ਇੱਥੇ ਟੀਕਾਕਰਣ ਕਲੀਨਿਕਾਂ ਦੀ ਸੂਚੀ ਬਾਰੇ ਜਾਣੋ।

ਕੁਈਨਜ਼ਲੈਂਡ

ਕੁਈਨਜ਼ਲੈਂਡ ਵਿੱਚ ਚਾਰ ਨਵੇਂ ਕੇਸ ਦਰਜ ਕੀਤੇ ਹਨ ਜੋ ਕਿ ਜਾਣੇ-ਪਛਾਣੇ ਫੈਲਾਅ ਨਾਲ ਜੁੜੇ ਹੋਏ ਹਨ ਅਤੇ ਛੂਤਕਾਰੀ ਹੋਣ ਵੇਲ਼ੇ ਅਲੱਗ ਰਹਿ ਰਹੇ ਹਨ।

ਕੇਅਰਨਜ਼ ਅਤੇ ਯਾਰਾਬਾ ਵਿੱਚ ਤਿੰਨ ਦਿਨਾਂ ਦਾ ਤਾਲਾਬੰਦੀ ਅੱਜ ਸ਼ਾਮ 4 ਵਜੇ ਖ਼ਤਮ ਹੋ ਗਈ ਹੈ ਪਰ ਕੁਝ ਪਾਬੰਦੀਆਂ ਲਾਗੂ ਹਨ।

ਮੁੱਖ ਸਿਹਤ ਅਧਿਕਾਰੀ ਡਾ. ਜੇਨੇਟ ਯੰਗ ਨੇ 12-15 ਸਾਲ ਦੀ ਉਮਰ ਦੇ ਬੱਚੇ ਜਿੰਨ੍ਹਾਂ ਨੂੰ ਗੰਭੀਰ ਸਿਹਤ ਮੁਸ਼ਕਿਲਾਂ ਹਨ, ਨੂੰ ਵੈਕਸੀਨ ਲਵਾਉਣ ਦੀ ਅਪੀਲ ਕੀਤੀ ਹੈ।

ਇੱਥੇ ਟੀਕਾਕਰਣ ਕਲੀਨਿਕਾਂ ਦੀ ਸੂਚੀ ਬਾਰੇ ਜਾਣੋ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:


ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ