Coming Up Mon 9:00 PM  AEDT
Coming Up Live in 
Live
Punjabi radio

ਕੋਵਿਡ -19 ਅਪਡੇਟ: ਨਿਊ ਸਾਊਥ ਵੇਲਜ਼ ਨੇ ਅਕਤੂਬਰ ਤੋਂ ਸਕੂਲ ਵਾਪਿਸ ਖੋਲਣ ਦੀ ਯੋਜਨਾ ਦਾ ਕੀਤਾ ਐਲਾਨ

Thousands of Year 12 HSC students got their Pfizer vaccinations at the Mass Vaccination hub at Qudos Arena in Sydney, Monday, August 9, 2021. Source: AAP Image/Dean Lewins

ਇਹ 27 ਅਗਸਤ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

  • ਐਨ ਐਸ ਡਬਲਯੂ ਵਿੱਚ ਐਚ ਐਸ ਸੀ ਦੀਆਂ ਪ੍ਰੀਖਿਆਵਾਂ 9 ਨਵੰਬਰ ਤੱਕ ਮੁਲਤਵੀ।
  • ਵਿਕਟੋਰੀਆ ਦੇ ਹਰ ਦਸਾਂ ਵਿੱਚੋਂ ਇੱਕ ਮਾਮਲਾ ਸ਼ੇਪਰਟਨ ਨਾਲ ਸੰਬੰਧਤ।
  • ਏ ਸੀ ਟੀ ਤਾਲਾਬੰਦੀ ਦੌਰਾਨ ਵਪਾਰਕ ਪਾਬੰਦੀਆਂ ਵਿੱਚ ਸੋਧ।
  • ਏ ਟੀ ਏ ਜੀ ਆਈ ਨੇ 12-15 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਨੂੰ ਦਿੱਤੀ ਮਨਜ਼ੂਰੀ।

ਨਿਊ ਸਾਊਥ ਵੇਲਜ਼

ਐਨ ਐਸ ਡਬਲਯੂ ਨੇ ਸਥਾਨਕ ਤੌਰ 'ਤੇ 882 ਨਵੇਂ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚੋਂ 80 ਫੀਸਦੀ ਤੋਂ ਵੱਧ ਮਾਮਲੇ ਪੱਛਮੀ ਅਤੇ ਦੱਖਣ-ਪੱਛਮੀ ਸਿਡਨੀ ਦੇ ਹਨ। ਦੋ ਆਦਮੀ, ਜਿਨ੍ਹਾਂ ਦੀ ਉਮਰ 60 ਅਤੇ 90 ਦੇ ਦਹਾਕੇ ਵਿੱਚ ਸੀ, ਦੀ ਮੌਤ ਹੋ ਗਈ ਹੈ।

ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਸਕੂਲ ਵਿੱਚ ਵਾਪਸੀ ਦੀ ਯੋਜਨਾ ਦਾ ਐਲਾਨ ਕੀਤਾ ਹੈ:

  • 25 ਅਕਤੂਬਰ ਤੋਂ - ਕਿੰਡਰਗਾਰਟਨ ਅਤੇ ਸਾਲ 1 ਦੇ ਵਿਦਿਆਰਥੀ
  • 1 ਨਵੰਬਰ ਤੋਂ - ਸਾਲ 2, 6 ਅਤੇ 11
  • 8 ਨਵੰਬਰ ਤੋਂ - ਸਾਲ 3, 4, 5, 7, 8, 9 ਅਤੇ 10

ਹਰੇਕ ਸੈਕਟਰ ਦੇ ਸਾਰੇ ਸਕੂਲ ਸਟਾਫ ਲਈ ਟੀਕੇ 8 ਨਵੰਬਰ ਤੋਂ ਲਾਜ਼ਮੀ ਹੋਣਗੇ, ਪਰ ਉਨ੍ਹਾਂ ਨੂੰ 6 ਸਤੰਬਰ ਤੋਂ ਟੀਕੇ ਲਈ ਤਰਜੀਹ ਦਿੱਤੀ ਜਾਵੇਗੀ।

ਆਪਣੀ ਟੀਕਾਕਰਣ ਮੁਲਾਕਾਤ ਬੁੱਕ ਕਰੋ।

ਵਿਕਟੋਰੀਆ

ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 79 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਿਨ੍ਹਾਂ ਵਿੱਚ 53 ਜਾਣੇ -ਪਛਾਣੇ ਪ੍ਰਕੋਪ ਅਤੇ 26 ਰਹੱਸਮਈ ਮਾਮਲਿਆਂ ਨਾਲ ਜੁੜੇ ਹੋਏ ਹਨ।

ਸ਼ੇਪਰਟਨ ਖੇਤਰ ਦੇ ਵਸਨੀਕ ਜਿਨ੍ਹਾਂ ਦੀ ਆਬਾਦੀ 65,000 ਹੈ ਵਿੱਚੋਂ ਲਗਭਗ 16,000 ਲੋਕਾਂ ਨੂੰ ਸਵੈ-ਇਕਾਂਤਵਾਸ ਵਿੱਚ ਮੰਨਿਆ ਜਾ ਰਿਹਾ ਹੈ, ਸਟਾਫ ਦੀ ਘਾਟ ਕਾਰਨ ਭੋਜਨ ਵੰਡਣ ਵਾਲੇ, ਸੁਪਰਮਾਰਕੀਟਾਂ ਅਤੇ ਫਾਰਮੇਸੀਆਂ ਨੂੰ ਬੰਦ ਕਰਨ ਲਈ ਮਜਬੂਰ ਹੋਣਾ ਪੀ ਹੈ।

ਇੱਥੇ ਆਪਣੇ ਨੇੜੇ ਦੇ ਟੀਕਾਕਰਣ ਕੇਂਦਰਾਂ ਬਾਰੇ ਜਾਣੋ।

ਆਸਟ੍ਰੇਲੀਅਨ ਰਾਜਧਾਨੀ ਖੇਤਰ

ਏ ਸੀ ਟੀ ਵਿੱਚ ਸਥਾਨਕ ਤੌਰ 21 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਨ੍ਹਾਂ ਨਾਲ ਸਰਗਰਮ ਮਾਮਲਿਆਂ ਦੀ ਕੁੱਲ ਸੰਖਿਆ 209 ਹੋ ਗਈ ਹੈ।

ਏ ਸੀ ਟੀ ਨੇ ਪ੍ਰਚੂਨ ਕਾਰੋਬਾਰ, ਜਿੰਮ ਅਤੇ ਡਾਂਸ ਸਕੂਲ ਅਤੇ ਰੀਅਲ ਅਸਟੇਟ ਕਾਰੋਬਾਰਾਂ ਲਈ ਪਾਬੰਦੀਆਂ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ ਜੋ ਅੱਜ ਰਾਤ 11.59 ਵਜੇ ਤੋਂ ਲਾਗੂ ਹੋ ਜਾਣਗੀਆਂ।

ਕੋਵਿਡ -19 ਟੀਕਾਕਰਣ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਇੱਥੇ ਕਲਿਕ ਕਰੋ।

ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ

  • ਦੱਖਣ-ਪੂਰਬੀ ਕੁਈਨਜ਼ਲੈਂਡ ਅੱਜ ਸ਼ਾਮ 4 ਵਜੇ ਤੋਂ ਕੋਵਿਡ -19 ਪਾਬੰਦੀਆਂ ਨੂੰ ਹੋਰ ਸੌਖਾ ਕਰ ਦੇਵੇਗਾ।
  • ਟੀਕਾਕਰਨ ਬਾਰੇ ਆਸਟ੍ਰੇਲੀਅਨ ਤਕਨੀਕੀ ਸਲਾਹਕਾਰ ਸਮੂਹ ਨੇ 12 ਤੋਂ 15 ਸਾਲ ਦੇ ਬੱਚਿਆਂ ਲਈ ਫਾਈਜ਼ਰ ਕੋਵਿਡ -19 ਟੀਕੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।