Coming Up Wed 9:00 PM  AEDT
Coming Up Live in 
Live
Punjabi radio

ਕੋਵਿਡ -19 ਅਪਡੇਟ: ਵਿਕਟੋਰੀਆ ਵੱਲੋਂ ਸਾਲ 12 ਦੇ ਵਿਦਿਆਰਥੀਆਂ ਲਈ ਟੀਕਾਕਰਨ ਨੂੰ ਪਹਿਲ

Source: AAP Image/Dan Himbrechts

ਇਹ 7 ਸਤੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

  • ਰੈੱਡ ਕਰਾਸ ਵੱਲੋਂ ਗ੍ਰੇਟਰ ਸਿਡਨੀ ਦੇ ਅਸਥਾਈ ਵੀਜ਼ਾ ਧਾਰਕ ਨਿਵਾਸੀਆਂ ਲਈ ਗ੍ਰਾਂਟਾਂ ਦੀ ਪੇਸ਼ਕਸ਼। 
  • ਵਿਕਟੋਰੀਆ ਦੇ ਸਾਲ 12 ਦੇ ਵਿਦਿਆਰਥੀਆਂ ਲਈ ਟੀਕਾਕਰਨ ਨੂੰ ਪਹਿਲ।
  • ਅਪਾਹਜਤਾ ਵਾਲੇ ਕੈਨਬਰਾ ਵਾਸੀਆਂ ਲਈ ਵਧੇਰੇ ਟੀਕਾਕਰਣ ਅਤੇ ਜਾਂਚ ਮੁਲਾਕਾਤਾਂ।
  • ਦੱਖਣੀ ਆਸਟ੍ਰੇਲੀਆ ਅਤੇ ਕੁਈਨਜ਼ਲੈਂਡ ਵਿੱਚ ਜ਼ੀਰੋ ਨਵੇਂ ਮਾਮਲੇ।      

ਨਿਊ ਸਾਊਥ ਵੇਲਜ਼

ਐਨ ਐਸ ਡਬਲਯੂ ਨੇ ਸਥਾਨਕ ਤੌਰ 'ਤੇ 1,220 ਨਵੇਂ ਮਾਮਲੇ ਅਤੇ ਅੱਠ ਮੌਤਾਂ ਦਰਜ ਕੀਤੀਆਂ ਹਨ। 

ਸੇਂਟ ਵਿਨਸੈਂਟ ਹਸਪਤਾਲ ਦੇ ਆਦਿਵਾਸੀ ਸਿਹਤ ਨਿਰਦੇਸ਼ਕ ਆਂਟੀ ਪੌਲੀਨ ਡਿਵਰਡ ਨੇ ਆਦਿਵਾਸੀ ਭਾਈਚਾਰਿਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਦੀ ਅਪੀਲ ਕੀਤੀ ਹੈ ਕਿਉਂਕਿ ਅਧਿਕਾਰੀ ਸਤੰਬਰ ਵਿੱਚ ਸੱਤ ਦਿਨਾਂ ਦਰਮਰਾਂ ਲਗਭਗ 1,500 ਨਵੇਂ ਮਾਮਲਿਆਂ ਦੀ ਉਮੀਦ ਕਰ ਰਹੇ ਹਨ।

ਆਸਟ੍ਰੇਲੀਅਨ ਰੈਡ ਕਰਾਸ ਐਕਸਟ੍ਰੀਮ ਹਾਰਡਸ਼ਿਪ ਸਪੋਰਟ ਪ੍ਰੋਗਰਾਮ ਦੁਆਰਾ ਗ੍ਰੇਟਰ ਸਿਡਨੀ ਤਾਲਾਬੰਦੀ ਤੋਂ ਪ੍ਰਭਾਵਿਤ ਅਸਥਾਈ ਵੀਜ਼ਾ ਧਾਰਕ  'ਤੇ ਜਾਂ ਬਿਨਾਂ ਵੀਜ਼ਾ ਦੇ ਲੋਕਾਂ ਨੂੰ  ਇੱਕ ਵਾਰ ਭੁਗਤਾਨ ਵਜੋਂ $ 400 ਦੀ ਅਦਾਇਗੀ ਦੀ ਪੇਸ਼ਕਸ਼ ਕਰਦਾ ਹੈ। 

ਆਪਣੀ ਵੈਕਸੀਨ ਮੁਲਾਕਾਤ ਅੱਜ ਹੀ ਬੁੱਕ ਕਰਨ ਲਈ ਇਥੇ ਕਲਿਕ ਕਰੋ।

ਵਿਕਟੋਰੀਆ

ਵਿਕਟੋਰੀਆ ਨੇ ਸਥਾਨਕ ਤੌਰ 'ਤੇ 246 ਨਵੇਂ ਮਾਮਲੇ ਦਰਜ ਕੀਤੇ ਹਨ, ਜਿਸ ਨਾਲ ਸਰਗਰਮ ਮਾਮਲਿਆਂ ਦੀ ਗਿਣਤੀ 1,786 ਹੋ ਗਈ ਹੈ।

ਅੱਜ ਤੋਂ, 10 ਦਿਨਾਂ ਦੀ ਤਰਜੀਹੀ ਪਹੁੰਚ ਯੋਜਨਾ ਦੇ ਹਿੱਸੇ ਵਜੋਂ, ਅਧਿਕਾਰੀਆਂ ਦਾ ਟੀਚਾ ਸਾਰੇ ਸਾਲ 12 ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅੰਤਮ ਪ੍ਰੀਖਿਆਵਾਂ ਤੋਂ ਪਹਿਲਾਂ ਟੀਕੇ ਦੀ ਘੱਟੋ-ਘੱਟ ਇੱਕ ਖੁਰਾਕ ਲਗਾਉਣਾ ਹੈ। ਸਾਲ 12 ਦੇ ਵਿਦਿਆਰਥੀਆਂ, ਅਧਿਆਪਕਾਂ, ਪ੍ਰੀਖਿਆ ਨਿਗਰਾਨਾਂ ਅਤੇ ਮੁਲਾਂਕਣ ਕਰਨ ਵਾਲਿਆਂ ਲਈ ਸੋਮਵਾਰ, 6 ਸਤੰਬਰ ਨੂੰ ਫਾਈਜ਼ਰ ਬੁਕਿੰਗ ਖੋਲ ਦਿੱਤੀ ਗਈ ਹੈ। 

ਇਥੇ ਆਪਣੇ ਨੇੜੇ ਟੀਕਾਕਰਣ ਕੇਂਦਰਾਂ ਬਾਰੇ ਜਾਣੋ। 

ਆਸਟ੍ਰੇਲੀਅਨ ਰਾਜਧਾਨੀ ਖੇਤਰ

ਏ ਸੀ ਟੀ ਨੇ ਸਥਾਨਕ ਤੌਰ 'ਤੇ 19 ਨਵੇਂ ਮਾਮਲੇ ਦਰਜ ਕੀਤੇ ਹਨ, ਜਦੋਂ ਕਿ ਘੱਟੋ ਘੱਟ ਛੇ ਮਾਮਲੇ ਛੂਤਕਾਰੀ ਹੋਣ ਦੌਰਾਨ ਕਮਿਊਨਿਟੀ ਵਿੱਚ ਸ਼ਾਮਲ ਸਨ। 

ਏ ਸੀ ਟੀ ਸਰਕਾਰ ਅਪਾਹਜਤਾ ਵਾਲੇ ਲੋਕਾਂ ਲਈ ਬਿਹਤਰ ਪਹੁੰਚ ਅਤੇ ਵਧੇਰੇ ਟੀਕਾਕਰਣ ਅਤੇ ਟੈਸਟਿੰਗ ਮੁਲਾਕਾਤਾਂ ਲਈ ਐਕਸੈਸ ਅਤੇ ਸੈਂਸਰੀ ਕਲੀਨਿਕ ਨੂੰ ਵੈਸਟਨ ਕਰੀਕ ਕਮਿਊਨਿਟੀ ਹੈਲਥ ਸੈਂਟਰ ਵਿੱਚ ਭੇਜ ਰਹੀ ਹੈ।

ਆਪਣੀ ਟੀਕਾਕਰਣ ਮੁਲਾਕਾਤ ਬੁੱਕ ਕਰਨ ਲਈ ਇੱਥੇ ਕਲਿਕ ਕਰੋ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। 

This story is also available in other languages.