Coming Up Thu 9:00 PM  AEDT
Coming Up Live in 
Live
Punjabi radio

ਕੋਵਿਡ-19 ਅਪਡੇਟ: ਨਿਊ ਸਾਊਥ ਵੇਲਜ਼ ‘ਚ 70 ਪ੍ਰਤੀਸ਼ਤ ਲੋਕਾਂ ਦੇ ਪਹਿਲਾ ਟੀਕਾ ਲੱਗਿਆ, ਵਿਕਟੋਰੀਆ ‘ਚ ਇਸ ਸਾਲ ਦੇ ਸਭ ਤੋਂ ਵੱਧ ਕੇਸ

The 12 local areas of concern in Sydney have been given back unlimited exercise. Source: AAP Image/Joel Carrett

ਇਹ 2 ਸਤੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

  • ਵਿਕਟੋਰੀਆ ਵਿੱਚ ਇਸ ਸਾਲ ਦੇ ਸਭ ਤੋਂ ਵੱਧ ਨਵੇਂ ਮਾਮਲੇ
  • ਦੱਖਣੀ ਨਿਊ ਸਾਊਥ ਵੇਲਜ਼ ਵਿੱਚ ਸੀਵਰੇਜ ਦੇ ਪਾਣੀ ਵਿੱਚ ਕੋਵਿਡ ਦੇ ਅੰਸ਼ ਮਿਲੇ
  • ਏ ਸੀ ਟੀ ਵਿੱਚ 68 ਪ੍ਰਤੀਸ਼ਤ ਆਬਾਦੀ ਵਿੱਚ ਟੀਕੇ ਲੱਗੇ
  • ਕੁਈਨਜ਼ਲੈਂਡ ਇੱਕ ਇੱਕ ਹੋਰ ਟਰੱਕ ਡਰਾਈਵਰ ਕੋਵਿਡ ਲਈ ਪੋਜ਼ਿਟਿਵ

ਨਿਊ ਸਾਊਥ ਵੇਲਜ਼

ਨਿਊ ਸਾਊਥ ਵੇਲਜ਼ ਵਿੱਚ 1,288 ਨਵੇਂ ਕੇਸ ਅਤੇ ਸੱਤ ਮੌਤਾਂ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ ਰਾਜ ਵਿੱਚ 70 ਪ੍ਰਤੀਸ਼ਤ ਲੋਕਾਂ ਦੇ ਪਹਿਲਾਂ ਟੀਕਾ ਲੱਗ ਚੁੱਕਾ ਹੈ।

ਸ਼ੁੱਕਰਵਾਰ 3 ਸਤੰਬਰ ਤੋਂ ਚਿੰਤਾ ਪੈਦਾ ਕਰਦੇ 12 ਸਥਾਨਕ ਸਰਕਾਰੀ ਖੇਤਰਾਂ ਦੇ ਵਸਨੀਕਾਂ ਲਈ ਇੱਕ ਘੰਟੇ ਦੀ ਕਸਰਤ ਦੀ ਸੀਮਾ ਨੂੰ ਖਤਮ ਕਰ ਦਿੱਤਾ ਜਾਵੇਗਾ ਜਦਕਿ ਹੋਰ ਪਾਬੰਦੀਆਂ ਲਾਗੂ ਰਹਿਣਗੀਆਂ।

ਕੋਵਿਡ-19 ਦੇ ਅੰਸ਼ ਬੇਗਾ, ਕੂਮਾ ਅਤੇ ਬੋਮਾਡੇਰੀ ਦੇ ਇਲਾਵਾਰਾ ਸ਼ੋਹਲੇਵਨ ਦੇ ਗੰਦੇ ਪਾਣੀ ਵਿੱਚ ਪਾਏ ਗਏ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਨ੍ਹਾਂ ਖੇਤਰਾਂ ਵਿੱਚ ਅਜੇ ਕੋਈ ਜਾਣੇ-ਪਛਾਣੇ ਕੇਸ ਨਹੀਂ ਹਨ।

ਵੈਕਸੀਨ ਬੁੱਕ ਕਰਨ ਲਈ ਕਲਿਕ ਕਰੋ ਜਾਂ ਆਪਣੇ ਟੀਕੇ ਦਾ ਸਬੂਤ ਪ੍ਰਾਪਤ ਕਰਨ ਬਾਰੇ ਪਤਾ ਲਗਾਓ।

ਵਿਕਟੋਰੀਆ

ਵਿਕਟੋਰੀਆ ਵਿੱਚ ਉੱਤਰੀ ਅਤੇ ਪੱਛਮੀ ਮੈਲਬੌਰਨ ਦੇ 128 ਕੇਸਾਂ ਸਣੇ 176 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਰਾਤ 11.59 ਤੋਂ ਖੇਡ ਦੇ ਮੈਦਾਨ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸਿਰਫ ਇੱਕ ਮਾਪੇ ਜਾਂ ਦੇਖਭਾਲ ਕਰਨ ਵਾਲੇ ਦੀ ਹਾਜ਼ਰੀ ਨਾਲ ਖੋਲ ਦਿੱਤੇ ਜਾਣਗੇ। ਖੇਡ ਦੇ ਮੈਦਾਨਾਂ ਵਿੱਚ ਜਾਂਚ ਕਰਨ ਲਈ ਕਿਊ ਆਰ ਕੋਡ ਹੋਣਗੇ ਅਤੇ ਬਾਲਗਾਂ ਨੂੰ ਖਾਣ-ਪੀਣ ਲਈ ਆਪਣੇ ਮਾਸਕ ਨਹੀਂ ਹਟਾਉਣੇ ਚਾਹੀਦੇ।

ਇੱਥੇ ਟੈਸਟਿੰਗ ਸਾਈਟਾਂ ਦੀ ਸੂਚੀ ਅਤੇ ਟੀਕਾਕਰਣ ਕੇਂਦਰਾਂ ਦੀ ਸੂਚੀ ਬਾਰੇ ਜਾਣੋ।

alc covid mental health
ALC

ਆਸਟ੍ਰੇਲੀਅਨ ਰਾਜਧਾਨੀ ਖੇਤਰ (ਕੈਨਬਰਾ)

ਏ ਸੀ ਟੀ ਵਿੱਚ ਸਥਾਨਕ ਤੌਰ 'ਤੇ 12 ਨਵੇਂ ਕੇਸ ਦਰਜ ਕੀਤੇ ਗਏ ਹਨ ਜਿੰਨਾ ਵਿੱਚ ਘੱਟੋ-ਘੱਟ ਅੱਠ ਕੇਸ ਭਾਈਚਾਰੇ ਵਿੱਚ ਸਰਗਰਮ ਸਨ।

ਸ਼ੁੱਕਰਵਾਰ 3 ਸਤੰਬਰ ਤੋਂ ਟ੍ਰਾਂਸਪੋਰਟ ਕੈਨਬਰਾ ਕੋਵਿਡ-19 ਟੀਕਾਕਰਣ ਕਲੀਨਿਕ ਦਾ ਸਫ਼ਰ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਬੱਸ ਅਤੇ ਲਾਈਟ ਰੇਲ 'ਤੇ ਮੁਫਤ ਆਵਾਜਾਈ ਮੁਹੱਈਆ ਕਰਵਾਏਗਾ।

ਆਪਣੀ ਟੀਕਾਕਰਣ ਮੁਲਾਕਾਤ ਬੁੱਕ ਕਰਨ ਲਈ ਇੱਥੇ ਕਲਿਕ ਕਰੋ।

ਇੱਥੇ ਟੈਸਟਿੰਗ ਸਾਈਟਾਂ ਦੀ ਸੂਚੀ ਅਤੇ ਟੀਕਾਕਰਣ ਕੇਂਦਰਾਂ ਦੀ ਸੂਚੀ ਬਾਰੇ ਜਾਣੋ।

ਆਸਟ੍ਰੇਲੀਆ ਵਿੱਚ ਪਿਛਲੇ 24 ਘੰਟੇ

  • ਕੁਈਨਜ਼ਲੈਂਡ ਨੇ ਦੋ ਦਿਨਾਂ ਵਿੱਚ ਦੂਜਾ ਕੇਸ ਦਰਜ ਕੀਤਾ ਗਿਆ ਹੈ ਜਿਸ ਵਿੱਚ ਦੋ ਟਰੱਕ ਡਰਾਈਵਰ ਸ਼ਾਮਲ ਹਨ ਜੋ ਇੱਕ ਦੂਜੇ ਨਾਲ ਸਬੰਧਿਤ ਹਨ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।