Coming Up Mon 9:00 PM  AEDT
Coming Up Live in 
Live
Punjabi radio

ਕੋਵਿਡ-19 ਅਪਡੇਟ: ਨਿਊ ਸਾਊਥ ਵੇਲਜ਼ ਵੱਲੋਂ ਅੰਤਰਰਾਸ਼ਟਰੀ ਯਾਤਰਾ ਸ਼ੁਰੂ ਕਰਨ ਦੇ ਸੰਕੇਤ, ਵਿਕਟੋਰੀਆ ‘ਚ ਹਲਕੀ ਢਿੱਲ

A pharmacy worker receives a temperature sensitive box with Pfizer vaccines at the Sandown Racecourse Vaccination Centre in Melbourne, Tuesday, August 31, 2021. Source: AAP Image/Daniel Pockett

ਇਹ 1 ਸਤੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

  • ਨਿਊ ਸਾਊਥ ਵੇਲਜ਼ ਦੀ ਪ੍ਰੀਮੀਅਰ ਵੱਲੋਂ ਨਵੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਬਾਰੇ ਬਿਆਨ
  • ਵਿਕਟੋਰੀਆ ਵਿੱਚ 23 ਸਤੰਬਰ ਤੱਕ 70 ਪ੍ਰਤੀਸ਼ਤ ਆਬਾਦੀ ਵਿੱਚ ਪਹਿਲਾ ਕੋਵਿਡ ਟੀਕਾ ਲੱਗਣ ਦੀ ਸੰਭਾਵਨਾ
  • ਏ ਸੀ ਟੀ ਵਿੱਚ ਹੁਣ 16 ਤੋਂ 29 ਸਾਲ ਦੇ ਲੋਕਾਂ ਲਈ ਹੋ ਰਹੀ ਹੈ ਫਾਈਜ਼ਰ ਟੀਕੇ ਲਈ ਬੁਕਿੰਗ

ਨਿਊ ਸਾਊਥ ਵੇਲਜ਼

ਨਿਊ ਸਾਊਥ ਵੇਲਜ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 1,116 ਨਵੇਂ ਕੇਸ ਅਤੇ ਚਾਰ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਕੋਵਿਡ-19 ਦੇ ਅੰਸ਼ ਥਰੇਡਬੋ, ਮੈਰੀਮਬੁਲਾ, ਪੋਰਟ ਮੈਕਵੇਰੀ, ਡਨਬੋਗਨ, ਬੋਨੀ ਹਿਲਸ, ਵਾਰਨ, ਮੋਲੋਂਗ, ਟੈਮਵਰਥ ਅਤੇ ਗੁਨੇਦਹ ਦੇ ਗੰਦੇ ਪਾਣੀ ਵਿੱਚ ਪਾਏ ਗਏ ਹਨ।

ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਐਲਾਨ ਕੀਤਾ ਹੈ ਕਿ ਨਵੰਬਰ ਮਹੀਨੇ ਵਿੱਚ ਅੰਤਰਰਾਸ਼ਟਰੀ ਯਾਤਰਾ ਦੁਬਾਰਾ ਸ਼ੁਰੂ ਹੋ ਸਕਦੀ ਹੈ

ਵੈਕਸੀਨ ਬੁੱਕ ਕਰਨ ਲਈ ਕਲਿਕ ਕਰੋ ਜਾਂ ਆਪਣੇ ਟੀਕੇ ਦਾ ਸਬੂਤ ਪ੍ਰਾਪਤ ਕਰਨ ਬਾਰੇ ਪਤਾ ਲਗਾਓ।

ਵਿਕਟੋਰੀਆ

ਵਿਕਟੋਰੀਆ ਵਿੱਚ 120 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ ਦੋ ਮੌਤਾਂ ਹੋਈਆਂ ਹਨ।

ਪ੍ਰੀਮੀਅਰ ਡੈਨੀਅਲ ਐਂਡਰਿਊਜ਼ ਨੇ ਪਾਬੰਦੀਆਂ ਵਿੱਚ ਕੁਝ ਢਿੱਲ ਦੇਣ ਦਾ ਐਲਾਨ ਕੀਤਾ ਹੈ - ਜਿਸ ਵਿੱਚ 5 ਕਿਲੋਮੀਟਰ ਦੀ ਸੀਮਾ ਦੇ ਘੇਰੇ ਨੂੰ ਦੁਗਣਾ ਕਰਕੇ 10 ਕਿਲੋਮੀਟਰ ਕਰਨਾ ਵੀ ਸ਼ਾਮਿਲ ਹੈ। ਉਨ੍ਹਾਂ ਰਾਜ ਦੀ 70 ਪ੍ਰਤੀਸ਼ਤ ਆਬਾਦੀ ਨੂੰ ਪਹਿਲਾ ਟੀਕਾ ਲਾਉਣ ਦਾ ਟੀਚਾ 23 ਸਤੰਬਰ ਤੱਕ ਪੂਰਾ ਹੋਣ ਦੀ ਉਮੀਦ ਜ਼ਾਹਿਰ ਕੀਤੀ ਹੈ।

ਇਸ ਦੌਰਾਨ ਨਿਰਮਾਣ ਖੇਤਰ ਵਿੱਚ 50 ਪ੍ਰਤੀਸ਼ਤ ਸਮਰੱਥਾ 'ਤੇ ਓਦੋਂ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ ਜਦੋਂ 90 ਪ੍ਰਤੀਸ਼ਤ ਕਾਮਿਆਂ ਨੂੰ ਪਹਿਲੀ ਪਹਿਲਾ ਟੀਕਾ ਲੱਗ ਜਾਵੇਗਾ।

7 ਸਤੰਬਰ ਤੋਂ 12ਵੀਂ ਦੇ ਵਿਦਿਆਰਥੀਆਂ ਨੂੰ ਟੀਕਾਕਰਣ ਲਈ ਤਰਜੀਹ ਦਿੱਤੀ ਜਾਵੇਗੀ। 'ਜਨਰਲ ਅਚੀਵਮੈਂਟ ਟੈਸਟ' 5 ਅਕਤੂਬਰ ਨੂੰ ਹੋਵੇਗਾ ਜਦੋਂਕਿ ਟਰਮ 3 ਲਈ ਅਧਿਆਪਕ ਦੀ ਹਾਜ਼ਰੀ ਵਿੱਚ ਪੜ੍ਹਨਾ ਸੰਭਵ ਨਹੀਂ ਹੋਵੇਗਾ।

ਕੱਲ੍ਹ ਅੱਧੀ ਰਾਤ ਤੋਂ ਖੇਡ ਦੇ ਮੈਦਾਨ ਦੁਬਾਰਾ ਖੁੱਲ੍ਹ ਜਾਣਗੇ।

ਇੱਥੇ ਟੈਸਟਿੰਗ ਸਾਈਟਾਂ ਦੀ ਸੂਚੀ ਅਤੇ ਟੀਕਾਕਰਣ ਕੇਂਦਰਾਂ ਦੀ ਸੂਚੀ ਬਾਰੇ ਜਾਣੋ।

alc covid mental health
ALC

ਆਸਟ੍ਰੇਲੀਅਨ ਰਾਜਧਾਨੀ ਖੇਤਰ (ਕੈਨਬਰਾ)

ਏ ਸੀ ਟੀ ਵਿੱਚ 23 ਨਵੇਂ ਕੇਸ ਦਰਜ ਕੀਤੇ ਹਨ ਜਿਨ੍ਹਾਂ ਵਿੱਚ ਘੱਟੋ-ਘੱਟ 12 ਛੂਤਕਾਰੀ ਹੁੰਦੇ ਹੋਏ ਭਾਈਚਾਰੇ ਵਿੱਚ ਸਰਗਰਮ ਸਨ।

16 ਤੋਂ 29 ਸਾਲ ਦੀ ਉਮਰ ਦੇ ਲੋਕ ਹੁਣ ਆਪਣੀ ਫਾਈਜ਼ਰ ਵੈਕਸੀਨ ਸਰਕਾਰ ਦੇ ਜਨਤਕ ਟੀਕਾਕਰਣ ਕਲੀਨਿਕ ਜਾਂ ਕਿਸੇ ਭਾਗੀਦਾਰ ਜੀ ਪੀ ਤੋਂ ਬੁੱਕ ਕਰਵਾ ਸਕਦੇ ਹਨ।

ਏ ਸੀ ਟੀ ਦੇ ਸਰਕਾਰੀ ਕਲੀਨਿਕਾਂ ਵਿੱਚ ਅਗਲੀ ਬੁਕਿੰਗ ਇਸ ਵੇਲੇ ਅਕਤੂਬਰ ਦੇ ਅਖੀਰ ਤੱਕ ਉਪਲਬਧ ਨਹੀਂ ਹੈ।

ਇੱਥੇ ਟੈਸਟਿੰਗ ਸਾਈਟਾਂ ਦੀ ਸੂਚੀ ਅਤੇ ਟੀਕਾਕਰਣ ਕੇਂਦਰਾਂ ਦੀ ਸੂਚੀ ਬਾਰੇ ਜਾਣੋ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।