ਇਹ 29 ਦਸੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।
- ਪ੍ਰੀਮੀਅਰ ਅੰਨਾਸਤਾਸੀਆ ਪਲਾਸਜ਼ੁਕ ਨੇ ਘੋਸ਼ਣਾ ਕੀਤੀ ਹੈ ਕਿ ਕੁਈਨਜ਼ਲੈਂਡ 1 ਜਨਵਰੀ ਤੋਂ ਰੈਪਿਡ ਐਂਟੀਜੇਨ ਟੈਸਟਿੰਗ ਦਾ ਪੱਖ ਕਰਦਿਆਂ, ਰਾਜ ਵਿੱਚ ਦਾਖਲੇ ਲਈ ਲਾਜ਼ਮੀ ਪੀ ਸੀ ਆਰ ਟੈਸਟਾਂ ਨੂੰ ਰੱਦ ਕਰ ਦੇਵੇਗਾ।
- ਨਵੇਂ ਸਾਲ ਦੇ ਜਸ਼ਨਾਂ ਦੀ ਅਗਵਾਈ ਲਈ ਦੇਸ਼ ਭਰ ਵਿੱਚ ਕੋਵਿਡ-19 ਟੈਸਟਿੰਗ ਲੋੜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ, ਰਾਸ਼ਟਰੀ ਮੰਤਰੀ ਮੰਡਲ ਵੀਰਵਾਰ ਨੂੰ ਸੱਦਿਆ ਜਾਵੇਗਾ।
- 11,201 ਕੇਸਾਂ ਦੇ ਨਾਲ, ਐਨ ਐਸ ਡਬਲਿਯੂ ਵਿੱਚ ਕੋਵਿਡ ਕੇਸਾਂ ਦੀ ਗਿਣਤੀ 24 ਘੰਟਿਆਂ ਵਿੱਚ ਲਗਭਗ ਦੁੱਗਣੀ ਹੋ ਗਈ ਹੈ।
- ਵਿਕਟੋਰੀਆ ਦੇ ਲੋਕ ਜਨਵਰੀ ਤੋਂ ਮੁਫਤ ਰੈਪਿਡ ਐਂਟੀਜੇਨ ਟੈਸਟ ਪ੍ਰਾਪਤ ਕਰਨਗੇ। ਅੱਜ ਦੇ ਕੇਸਾਂ ਨਾਲ, ਵਿਕਟੋਰੀਆ ਨੇ ਹੁਣ ਤੱਕ ਦੇ ਸਭ ਤੋਂ ਵੱਧ ਕੇਸ ਦਰਜ ਕੀਤੇ ਹਨ ।
- ਦਖਣੀ ਆਸਟ੍ਰੇਲੀਆ ਵਿੱਚ ਦਾਖਲੇ ਦੀਆਂ ਲੋੜਾਂ ਵਿੱਚ ਤਬਦੀਲੀਆਂ ਤੋਂ ਬਾਅਦ ਵਿਕਟੋਰੀਆ ਦੇ ਸਰਹੱਦੀ ਕਸਬਿਆਂ ਵਿੱਚ ਤੇਜ਼ੀ ਨਾਲ ਰੇਪਿਡ ਐਂਟੀਜੇਨ ਟੈਸਟਾਂ ਦੀ ਵਿਕਰੀ ਹੋਣ ਕਰਕੇ, ਇਨ੍ਹਾਂ ਟੈਸਟ ਕਿੱਟਜ਼ ਦੀ ਉਪਲੱਭਦੀ ਵਿੱਚ ਕਮੀ ਆਈ ਹੈ।
- ਟਰੇਸਿੰਗ ਅਤੇ ਟੈਸਟਿੰਗ ਸਰੋਤਾਂ ਤੇ ਬਣੇ ਭਾਰੀ ਦਬਾਵ ਅਧੀਨ, ਏ ਸੀ ਟੀ ਹੈਲਥ ਨੇ ਕਈ ਐਕਸਪੋਜ਼ਰ ਸਾਈਟਾਂ ਦੇ ਜੋਖਮ ਮੁਲਾਂਕਣ ਨੂੰ ਘਟਾ ਦਿੱਤਾ ਹੈ ।
- ਯੂ ਐਸ ਵਿੱਚ ਸਿਹਤ ਅਧਿਕਾਰੀਆਂ ਵਲੋਂ ਸਟਾਫ ਦੀ ਘਾਟ ਦਾ ਹੱਲ ਕਰਨ ਲਈ, ਲੱਛਣਹੀਣ ਕੋਵਿਡ -19 ਲੋਕਾਂ ਲਈ ਆਈਸੋਲੇਸ਼ਨ ਸਮਾਂ 10 ਤੋਂ ਪੰਜ ਦਿਨਾਂ ਤੱਕ ਘਟਾ ਦਿੱਤਾ ਗਿਆ ਹੈ।
ਕੋਵਿਡ-19 ਦੇ ਅੰਕੜੇ:
ਨਿਊ ਸਾਊਥ ਵੇਲਜ਼ ਵਿੱਚ 11,201 ਨਵੇਂ ਮਾਮਲੇ ਅਤੇ 3 ਮੌਤਾਂ ਦਰਜ ਕੀਤੀਆਂ ਗਈਆਂ ਹਨ। ਜੱਦ ਕਿ ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 3,767 ਨਵੇਂ ਮਾਮਲੇ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਕੁਈਨਸਲੈਂਡ ਵਿੱਚ 1,589 ਭਾਈਚਾਰਕ ਮਾਮਲੇ, ਸਾਊਥ ਆਸਟ੍ਰੇਲੀਆ ਵਿੱਚ 1,471 ਮਾਮਲੇ ਅਤੇ ਏ ਸੀ ਟੀ ਵਿੱਚ 252 ਮਾਮਲੇ ਦਰਜ ਕੀਤੇ ਗਏ ਹਨ।
ਤਸਮਾਨੀਆ ਵਿੱਚ 55 ਨਵੇਂ ਕੋਵਿਡ ਮਾਮਲੇ ਦਰਜ ਕੀਤੇ ਗਏ ਹਨ।
ਆਪਣੀ ਭਾਸ਼ਾ ਵਿੱਚ COVID-19 ਮਹਾਂਮਾਰੀ ਦੇ ਵਰਤਮਾਨ ਉਪਾਵਾਂ ਲਈ, ਇੱਥੇ ਜਾਓ।
ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:
ਜਾਣੋ ਕਿ ਤੁਸੀਂ ਆਪਣੇ ਰਾਜ ਜਾਂ ਖੇਤਰ ਵਿੱਚ ਕੀ ਕਰ ਸਕਦੇ ਹੋ ਅਤੇ ਕੀ ਨਹੀਂ ਕਰ ਸਕਦੇ।
ਯਾਤਰਾ
ਆਪਣੀ ਭਾਸ਼ਾ ਵਿੱਚ ਯਾਤਰਾ ਅਤੇ ਕੋਵਿਡ-19 ਅਤੇ ਦੀ ਅੰਤਰਰਾਸ਼ਟਰੀ ਯਾਤਰੀਆਂ ਬਾਰੇ ਜਾਣਕਾਰੀ ਹਾਸਿਲ ਕਰੋ।
ਵਿੱਤੀ ਮਦਦ
ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ: ਕੋਵਿਡ-19 ਦੌਰਾਨ ਸਰਵਿਸਿਜ਼ ਆਸਟ੍ਰੇਲੀਆ ਤੋਂ ਭਾਸ਼ਾ ਵਿੱਚ ਮਦਦ ਪ੍ਰਾਪਤ ਕਰੋ।
- sbs.com.au/coronavirus 'ਤੇ 60 ਤੋਂ ਵੱਧ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ ਹਾਸਿਲ ਕਰੋ।
- ਤੁਹਾਡੇ ਰਾਜ ਜਾਂ ਖੇਤਰ ਲਈ ਸੰਬੰਧਿਤ ਦਿਸ਼ਾ-ਨਿਰਦੇਸ਼: ਐਨ ਐਸ ਡਬਲਯੂ, ਵਿਕਟੋਰੀਆ, ਕੁਈਨਜ਼ਲੈਂਡ, ਪੱਛਮੀ ਆਸਟ੍ਰੇਲੀਆ, ਦੱਖਣੀ ਆਸਟ੍ਰੇਲੀਆ, ਨੋਰਦਰਨ ਟੈਰੀਟੋਰੀ, ਏ ਸੀ ਟੀ, ਤਸਮਾਨੀਆ।
- ਤੁਹਾਡੀ ਭਾਸ਼ਾ ਵਿੱਚ ਕੋਵਿਡ-19 ਟੀਕਾਕਰਨ ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:
ਕੋਵਿਡ-19 ਟੀਕਾਕਰਨ ਸ਼ਬਦਾਵਲੀ
ਮੁਲਾਕਾਤ ਰੀਮਾਈਂਡਰ ਟੂਲ।
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ: