Coming Up Tue 9:00 PM  AEST
Coming Up Live in 
Live
Punjabi radio

ਕੋਵਿਡ-19 ਅਪਡੇਟ: ਵਿਕਟੋਰੀਆ ਵਿੱਚ ਕੇਸਾਂ ਦਾ ਰਿਕਾਰਡ ਅੰਕੜਾ, ਸਰਕਾਰ ਕਰੇਗੀ ਮਹਾਂਮਾਰੀ ਭੁਗਤਾਨਾਂ 'ਚ ਕਟੌਤੀ

Brisbane Source: AAP

ਇਹ 29 ਸਤੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

  • ਟੀਕਾਕਰਣ 70 ਪ੍ਰਤੀਸ਼ਤ ਉੱਤੇ ਪਹੁੰਚਣ ਪਿੱਛੋਂ ਕੋਵਿਡ-19 ਆਫ਼ਤ ਭੁਗਤਾਨ ਘਟਣੇ ਸ਼ੁਰੂ ਹੋਣਗੇ

  • ਵਿਕਟੋਰੀਆ ਵਿੱਚ 950 ਨਵੇਂ ਕੋਵਿਡ-19 ਕੇਸ, ਹੁਣ ਤੱਕ ਦਾ ਸਭ ਤੋਂ ਵੱਡਾ ਰੋਜ਼ਾਨਾ ਅੰਕੜਾ
  • ਨਿਊ ਸਾਊਥ ਵੇਲਜ਼ ਵਿੱਚ 11 ਅਕਤੂਬਰ ਤੋਂ ਦੋ ਲੋਕ ਬਜ਼ੁਰਗ ਦੇਖਭਾਲ ਨਿਵਾਸੀਆਂ ਨੂੰ ਮਿਲ ਸਕਣਗੇ

ਵਿਕਟੋਰੀਆ

ਵਿਕਟੋਰੀਆ ਵਿੱਚ 950 ਨਵੇਂ ਕੋਵਿਡ-19 ਕੇਸ ਅਤੇ ਸੱਤ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਕੁਝ ਪਾਬੰਦੀਆਂ ਨੂੰ ਸੌਖਾ ਕਰ ਦਿੱਤਾ ਗਿਆ ਹੈ ਪਰ ਲੈਟਰੋਬ ਵੈਲੀ ਖੇਤਰ ਵਿੱਚ ਸੱਤ ਦਿਨਾਂ ਲਈ ਤਾਲਾਬੰਦੀ ਲਾਗੂ ਕੀਤੀ ਗਈ ਹੈ ਤਾਂਜੋ ਵਧ ਰਹੇ ਕੋਵਿਡ-19 ਪ੍ਰਕੋਪ ਨੂੰ ਰੋਕਿਆ ਜਾਵੇ।

ਅੱਜ ਤੋਂ ਮੈਟਰੋਪੋਲੀਟਨ ਮੈਲਬੌਰਨ ਵਿੱਚ ਕੁਝ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ ਜਿਸ ਵਿੱਚ ਯਾਤਰਾ ਦੀ ਸੀਮਾ ਨੂੰ 15 ਕਿਲੋਮੀਟਰ ਤੱਕ ਵਧਾਉਣਾ ਅਤੇ ਸੰਪਰਕ ਰਹਿਤ ਖੇਡਾਂ ਜਿਵੇਂ ਕਿ ਟੈਨਿਸ ਅਤੇ ਗੋਲਫ ਨੂੰ ਮੁੜ ਸ਼ੁਰੂ ਕਰਨਾ ਸ਼ਾਮਲ ਹੈ।

ਇੱਥੇ ਟੈਸਟਿੰਗ ਸਾਈਟਾਂ ਦੀ ਸੂਚੀ ਅਤੇ ਟੀਕਾਕਰਣ ਕੇਂਦਰਾਂ ਦੀ ਸੂਚੀ ਬਾਰੇ ਜਾਣੋ।

ਨਿਊ ਸਾਊਥ ਵੇਲਜ਼

ਨਿਊ ਸਾਊਥ ਵੇਲਜ਼ ਵਿੱਚ 863 ਨਵੇਂ ਮਾਮਲੇ ਅਤੇ 15 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਐਨ ਐਸ ਡਬਲਯੂ ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਕਿਹਾ ਕਿ ਹਸਪਤਾਲ ਵਿੱਚ ਦਾਖਲ ਹੋਣ ਦੇ ਸਾਰੇ ਅੰਕੜੇ ਹੁਣ ਤੱਕ ਅਨੁਮਾਨਤ ਮਾਡਲਿੰਗ ਤੋਂ ਹੇਠਾਂ ਹੀ ਹਨ।

11 ਅਕਤੂਬਰ ਤੋਂ, ਬਜ਼ੁਰਗ ਦੇਖਭਾਲ ਨਿਵਾਸੀਆਂ ਨੂੰ ਪੂਰੀ ਤਰ੍ਹਾਂ ਟੀਕੇ ਲੱਗ ਚੁੱਕੇ ਦੋ ਲੋਕ ਮਿਲ ਸਕਣਗੇ।

ਨਿਊ ਸਾਊਥ ਵੇਲਜ਼ ਵਿੱਚ ਪਹਿਲਾਂ ਟੀਕਾ ਲੱਗਣ ਦੀ ਦਰ 86.2% ਤੇ ਦੋਨੋਂ ਟੀਕੇ ਲੱਗਣ ਦੀ ਦਰ 61.7% 'ਤੇ ਪਹੁੰਚ ਗਈ ਹੈ। 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਪਹਿਲਾਂ ਟੀਕਾ ਲੱਗਣ ਦੀ ਦਰ 44.5% ਹੈ।

ਵੈਕਸੀਨ ਬੁੱਕ ਕਰਨ ਲਈ ਕਲਿਕ ਕਰੋ।

ਕੁਈਨਜ਼ਲੈਂਡ

ਕੁਈਨਜ਼ਲੈਂਡ ਵਿੱਚ ਇੱਕ ਨਵਾਂ ਕਰੋਨਾ ਕੇਸ ਦਰਜ ਕੀਤਾ ਗਿਆ ਹੈ। ਸਥਾਨਿਕ ਪੱਧਰ ਉੱਤੇ ਇੱਕ ਹੋਰ ਕੇਸ ਵੀ ਪਾਇਆ ਗਿਆ ਹੈ ਪਰ ਉਸਦੀ ਗਿਣਤੀ ਨਿਊ ਸਾਊਥ ਵੇਲਜ਼ ਵਿੱਚ ਕੀਤੀ ਜਾਏਗੀ।

ਮਾਸਕ ਪਾਬੰਦੀਆਂ ਹੁਣ ਗੋਲਡ ਕੋਸਟ ਸਿਟੀ ਕੌਂਸਲ ਖੇਤਰ ਤੱਕ ਵਧਾ ਦਿੱਤੀਆਂ ਗਈਆਂ ਹਨ।

ਚੀਫ ਹੈਲਥ ਅਫਸਰ ਜੀਨੇਟ ਯੰਗ ਦਾ ਕਹਿਣਾ ਹੈ ਕਿ ਅਜੇ ਤਾਲਾਬੰਦੀ ਦੀ ਜ਼ਰੂਰਤ ਨਹੀਂ ਹੈ ਪਰ ਜੇ ਸਮਾਜ ਵਿੱਚ ਜ਼ਿਆਦਾ ਫੈਲਾਅ ਦਾ ਕੋਈ ਸੰਕੇਤ ਮਿਲਦਾ ਹੈ ਤਾਂ ਇਹ ਨਿਯਮ ਬਦਲ ਸਕਦਾ ਹੈ।

ਪਿਛਲੇ 24 ਘੰਟਿਆਂ ਵਿੱਚ ਆਸਟ੍ਰੇਲੀਆ

ਫ਼ੇਡਰਲ ਸਰਕਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਟੀਕਾਕਰਣ ਦੀ ਦਰ 70 ਪ੍ਰਤੀਸ਼ਤ 'ਤੇ ਪਹੁੰਚ ਜਾਵੇਗੀ ਤਾਂ ਕੋਵਿਡ-19 ਆਫ਼ਤ ਭੁਗਤਾਨ ਘਟਣੇ ਸ਼ੁਰੂ ਹੋ ਜਾਣਗੇ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। 

This story is also available in other languages.