Coming Up Mon 9:00 PM  AEDT
Coming Up Live in 
Live
Punjabi radio

ਕੋਵਿਡ -19 ਅਪਡੇਟ: ਵਿਕਟੋਰੀਆ ਨਿਰਮਾਣ ਉਦਯੋਗ ਨੂੰ ਦੁਬਾਰਾ ਖੋਲ੍ਹਣ ਲਈ ਤਿਆਰ, ਏ ਸੀ ਟੀ ਵਿੱਚ ਲਾਗ ਦੇ ਸਭ ਤੋਂ ਵੱਧ ਰੋਜ਼ਾਨਾ ਮਾਮਲੇ ਦਰਜ

Victoria announces vaccine mandate for authorised workers Source: AAP Image/Lukas Coch

ਇਹ 1 ਅਕਤੂਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

  • ਵਿਕਟੋਰੀਆ ਨੇ ਅਧਿਕਾਰਤ ਕਰਮਚਾਰੀਆਂ ਲਈ ਟੀਕੇ ਦੇ ਆਦੇਸ਼ਾਂ ਦਾ ਕੀਤਾ ਐਲਾਨ। 
  • ਐਨ ਐਸ ਡਬਲਯੂ ਦੇ ਕਾਰੋਬਾਰਾਂ ਨੂੰ ਹੋਵੇਗੀ ਵਿੱਤੀ ਸਹਾਇਤਾ ਦੀ ਨਿਰੰਤਰ ਪਹੁੰਚ। 
  • ਕੁਈਨਜ਼ਲੈਂਡ ਨੇ ਸਥਾਨਕ ਤੌਰ 'ਤੇ ਦੋ ਨਵੇਂ ਮਾਮਲੇ ਕੀਤੇ ਦਰਜ। 

ਵਿਕਟੋਰੀਆ

ਵਿਕਟੋਰੀਆ ਨੇ ਸਥਾਨਕ ਤੌਰ 'ਤੇ 1,143 ਨਵੇਂ ਮਾਮਲੇ ਅਤੇ 3 ਮੌਤਾਂ ਦਰਜ ਕੀਤੀਆਂ ਹਨ।

ਅਧਿਕਾਰਤ ਕਰਮਚਾਰੀਆਂ ਦੀ ਸੂਚੀ ਵਿੱਚ ਸ਼ਾਮਲ ਸਾਰੇ ਕਰਮਚਾਰੀਆਂ ਨੂੰ ਸਾਈਟ 'ਤੇ ਕੰਮ ਜਾਰੀ ਰੱਖਣ ਲਈ 15 ਅਕਤੂਬਰ ਤੱਕ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਅਤੇ 26 ਨਵੰਬਰ ਤੱਕ ਪੂਰੀ ਤਰ੍ਹਾਂ ਟੀਕਾ ਲਗਵਾਉਣ ਦੀ ਜ਼ਰੂਰਤ ਹੋਏਗੀ। 

ਮੰਗਲਵਾਰ, 5 ਅਕਤੂਬਰ ਤੋਂ, ਨਿਰਮਾਣ ਸਥਾਨ 25 ਪ੍ਰਤੀਸ਼ਤ ਸਮਰੱਥਾ ਦੇ ਨਾਲ ਦੁਬਾਰਾ ਖੁੱਲ੍ਹ ਸਕਦੇ ਹਨ, ਪਰ ਕਰਮਚਾਰੀਆਂ ਕੋਲ ਘੱਟੋ-ਘੱਟ ਉਨ੍ਹਾਂ ਦੀ ਪਹਿਲੀ ਟੀਕੇ ਦੀ ਖੁਰਾਕ ਹੋਣੀ ਚਾਹੀਦੀ ਹੈ। 

ਮੁਰਾਬੂਲ ਸਥਾਨਕ ਸਰਕਾਰੀ ਖੇਤਰ ਅੱਧੀ ਰਾਤ ਤੋਂ ਸੱਤ ਦਿਨਾਂ ਦੇ ਤਾਲਾਬੰਦੀ ਵਿੱਚ ਦਾਖਲ ਹੋਵੇਗਾ। 

ਇਥੇ ਆਪਣੇ ਨੇੜੇ ਟੀਕਾਕਰਣ ਕੇਂਦਰਾਂ ਬਾਰੇ ਜਾਣੋ।

ਨਿਊ ਸਾਊਥ ਵੇਲਜ਼

ਐਨ ਐਸ ਡਬਲਯੂ ਨੇ ਸਥਾਨਕ ਤੌਰ 'ਤੇ 864  ਨਵੇਂ ਮਾਮਲੇ ਅਤੇ 15 ਮੌਤਾਂ ਦਰਜ ਕੀਤੀਆਂ ਹਨ। 

ਖਜ਼ਾਨਚੀ ਡੋਮਿਨਿਕ ਪੇਰੋਟੇਟ ਨੇ ਯੋਗ ਕਾਰੋਬਾਰਾਂ ਨੂੰ ਭਰੋਸਾ ਦਿਵਾਇਆ ਕਿ ਵਿੱਤੀ ਸਹਾਇਤਾ 30 ਨਵੰਬਰ ਤੱਕ ਜਾਰੀ ਰਹੇਗੀ, ਬਸ਼ਰਤੇ ਉਹ ਕੁਝ ਜ਼ਰੂਰਤਾਂ ਪੂਰੀਆਂ ਕਰਦੇ ਹੋਣ। 

ਛੋਟੇ ਕਾਰੋਬਾਰ ਜਿਨ੍ਹਾਂ ਦੀ ਸਲਾਨਾ ਆਮਦਨੀ $75,000 ਡਾਲਰ ਤੋਂ ਘੱਟ ਹੈ ਲਈ ਗ੍ਰਾਂਟਾਂ ਜਾਰੀ ਰਹਿਣਗੀਆਂ -ਪਰ ਇਹ ਗ੍ਰਾੰਟ ਅੱਧੀ ਹੋਕੇ ਪ੍ਰਤੀ ਪੰਦਰਵਾੜਾ $750 ਰਹਿ ਜਾਵੇਗੀ। 

ਜੌਬਸੇਵਰ ਪ੍ਰੋਗਰਾਮ ਦਾ ਇੱਕ ਹਲਕਾ ਸੰਸਕਰਣ ਉਨ੍ਹਾਂ ਕਾਰੋਬਾਰਾਂ ਲਈ ਵੀ ਉਪਲਬਧ ਰਹੇਗਾ ਜਿਨ੍ਹਾਂ ਦਾ 30 ਪ੍ਰਤੀਸ਼ਤ ਤੋਂ ਵੱਧ ਦਾ ਨੁਕਸਾਨ ਹੋਇਆ ਹੈ। 

ਆਪਣੀ ਵੈਕਸੀਨ ਮੁਲਾਕਾਤ ਅੱਜ ਹੀ ਬੁੱਕ ਕਰਨ ਲਈ ਇਥੇ ਕਲਿਕ ਕਰੋ।

ਆਸਟ੍ਰੇਲੀਅਨ ਰਾਜਧਾਨੀ ਖੇਤਰ

ਏ ਸੀ ਟੀ ਵਿੱਚ ਸਥਾਨਕ ਤੌਰ 'ਤੇ 53 ਨਵੇਂ ਮਾਮਲੇ ਅਤੇ 2 ਮੌਤਾਂ ਦਰਜ ਕੀਤੀਆਂ ਗਈਆਂ ਹਨ। 

ਏ ਸੀ ਟੀ ਦੇ ਮੁੱਖ ਮੰਤਰੀ ਐਂਡਰਿਊ ਬਾਰ ਨੇ ਕਿਹਾ ਕਿ 40 ਫੀਸਦੀ ਯੋਗ ਕੈਨਬੇਰਾ ਵਾਸੀਆਂ ਨੂੰ ਅਜੇ ਤੱਕ ਪੂਰੀ ਤਰ੍ਹਾਂ ਟੀਕਾ ਨਹੀਂ ਲੱਗਿਆ, ਅਤੇ ਉਹ ਮੁੱਖ ਤੌਰ ਤੇ 40 ਸਾਲ ਤੋਂ ਘੱਟ ਉਮਰ ਦੇ ਹਨ। 

ਇੱਥੇ ਆਪਣਾ ਕੋਵਿਡ -19 ਟੀਕਾਕਰਣ ਬੁੱਕ ਕਰਨ ਬਾਰੇ ਜਾਣੋ। 

ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ

  • ਡਾਰਵਿਨ ਦੇ ਬੇਰੀਮਾਹ, ਵਿਨੇਲੀ ਅਤੇ ਈਸਟ ਆਰਮ ਦੇ ਉਦਯੋਗਿਕ ਖੇਤਰਾਂ ਵਿੱਚ ਸੀਵਰੇਜ ਦੇ ਨਮੂਨਿਆਂ ਵਿੱਚ ਵਾਇਰਸ ਦੇ ਵਿਸ਼ਾਣੂਆਂ ਦਾ ਪਤਾ ਲਗਾਇਆ ਗਿਆ ਹੈ। 

Victoria vs NSW case numbers
SBS

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। 

This story is also available in other languages.