Coming Up Wed 9:00 PM  AEST
Coming Up Live in 
Live
Punjabi radio

ਕੋਵਿਡ-19 ਅੱਪਡੇਟ: ਕਾਮਿਆਂ ਦੀ ਘਾਟ ਦਰਮਿਆਨ ਵਿਦਿਆਰਥੀ ਅਤੇ ਕੰਮਕਾਜੀ ਛੁੱਟੀਆਂ ਤੇ ਆਉਣ ਵਾਲਿਆਂ ਨੂੰ ਲੁਭਾਉਣ ਲਈ ਵੀਜ਼ਾ ਫੀਸ ਰਿਫੰਡ ਦੀ ਪੇਸ਼ਕਸ਼

People wearing PPE arriving at Sydney International Airport in Sydney. Source: AAP

ਇਹ 19 ਜਨਵਰੀ, 2022 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

  • ਕਰਮਚਾਰੀਆਂ ਦੀ ਘਾਟ ਦੇ ਚੱਲਦਿਆਂ ਅੱਜ ਤੋਂ ਆਸਟ੍ਰੇਲੀਆ ਪਹੁੰਚਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ 'ਹੌਲੀਡੇਮੇਕਰਜ਼' (ਕੰਮਕਾਜੀ ਛੁੱਟੀਆਂ ਤੇ ਆਉਣ ਵਾਲਿਆਂ) ਨੂੰ ਦੇਸ਼ ਵਿੱਚ ਦਾਖਲ ਹੋਣ ਲਈ ਹੋਰ ਉਤਸ਼ਾਹਿਤ ਕਰਨ ਲਈ ਉਹਨਾਂ ਦੀ ਵੀਜ਼ਾ ਅਰਜ਼ੀ ਫੀਸ ਵਿੱਚ ਛੋਟ ਦਿੱਤੀ ਜਾਵੇਗੀ।
  • ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਓਮਿਕਰੋਨ ਵੇਰੀਐਂਟ ਦੇ ਫੈਲਣ ਕਾਰਨ ਕਰਮਚਾਰੀਆਂ ਦੀ ਕਮੀ ਨੂੰ ਦੂਰ ਕਰਨ ਵਿੱਚ ਰਾਸ਼ਟਰ ਦੀ ਮਦਦ ਕਰਨ ਲਈ ਤਬਦੀਲੀਆਂ ਦਾ ਐਲਾਨ ਕੀਤਾ।
  • ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਫੀਸਾਂ ਬੁੱਧਵਾਰ ਤੋਂ ਅੱਠ ਹਫ਼ਤਿਆਂ ਲਈ ਮੁਆਫ਼ ਕੀਤੀਆਂ ਜਾਣਗੀਆਂ, ਜਦੋਂ ਕਿ ਕੰਮਕਾਜੀ ਛੁੱਟੀਆਂ ਮਨਾਉਣ ਵਾਲਿਆਂ ਲਈ ਇਹ ਬਦਲਾਅ 12 ਹਫ਼ਤਿਆਂ ਲਈ ਲਾਗੂ ਹੋਣਗੇ।
  • ਆਸਟ੍ਰੇਲੀਆ ਦੇ ਤਿੰਨ ਸਭ ਤੋਂ ਵੱਧ ਆਬਾਦੀ ਵਾਲੇ ਰਾਜਾਂ ਵਿੱਚ ਕੋਵਿਡ-19 ਨਾਲ 61 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ।
  • ਐਨ ਐਸ ਡਬਲਿਊ ਵਿੱਚ 32 ਮੌਤਾਂ ਦਰਜ ਕੀਤੀਆਂ ਗਈਆਂ ਹਨ। ਹਸਪਤਾਲ ਵਿੱਚ ਦਾਖਿਲ ਕੋਵਿਡ ਮਰੀਜ਼ਾਂ ਦੀ ਗਿਣਤੀ 2,863 ਹੈ, ਜਿਨ੍ਹਾਂ ਵਿੱਚੋਂ 217 ਇੰਟੈਂਸਿਵ ਕੇਅਰ ਵਿੱਚ ਹਨ, ਜਦੋਂ ਕਿ ਮੰਗਲਵਾਰ ਨੂੰ ਹਸਪਤਾਲ ਵਿੱਚ ਮਰੀਜ਼ਾਂ ਦੀ ਇਹ ਗਿਣਤੀ 2,850 ਸੀ ਅਤੇ 209 ਇੰਟੈਂਸਿਵ ਕੇਅਰ ਵਿੱਚ ਸਨ ।
  • ਪ੍ਰੀਮੀਅਰ ਡੋਮਿਨਿਕ ਪੇਰੋਟੈਟ ਨੇ ਘੋਸ਼ਣਾ ਕੀਤੀ ਹੈ, ਅੱਜ ਤੋਂ, ਐਨ ਐਸ ਡਬਲਿਊ ਨਿਵਾਸੀ ਜਿਨ੍ਹਾਂ ਨੇ ਤਿੰਨ ਮਹੀਨੇ ਜਾਂ ਇਸ ਤੋਂ ਪਹਿਲਾਂ ਆਪਣੀ ਵੈਕਸੀਨ ਦੀ ਦੂਜੀ ਖੁਰਾਕ ਲਈ ਸੀ, ਉਹ ਹੁਣ ਆਪਣਾ ਬੂਸਟਰ ਸ਼ਾਟ ਬੁੱਕ ਕਰ ਸਕਦੇ ਹਨ।
  • ਆਸਟ੍ਰੇਲੀਆ ਦੇ ਮੁੱਖ ਮੈਡੀਕਲ ਅਫਸਰ ਪ੍ਰੋਫੈਸਰ ਪਾਲ ਕੈਲੀ ਨੇ ਕਿਹਾ ਕਿ ਸਰਦੀਆਂ ਵਿੱਚ ਫਲੂ ਵਰਗੀਆਂ ਸਲਾਨਾ ਲਾਗਾਂ ਦੇ ਨਾਲ ਕੇਸਾਂ ਅਤੇ ਵਾਇਰਸ ਦੇ ਸੰਭਾਵੀ ਤੌਰ 'ਤੇ ਨਵੇਂ ਰੂਪਾਂ ਵਿੱਚ ਇੱਕ ਨਵਾਂ ਵਾਧਾ ਹੋਣ ਦੀ ਸੰਭਾਵਨਾ ਹੈ।
  • ਕੁਈਨਜ਼ਲੈਂਡ ਨੇ ਘੋਸ਼ਣਾ ਕੀਤੀ ਹੈ ਕਿ ਉਹ ਸ਼ਨੀਵਾਰ ਨੂੰ ਸਵੇਰੇ 1 ਵਜੇ ਤੋਂ ਦੋਨੋਂ ਡੋਜ਼ਾਂ ਵਾਲੇ ਟੀਕਾਗ੍ਰਸਤ ਅੰਤਰਰਾਸ਼ਟਰੀ ਯਾਤਰੀਆਂ ਲਈ ਕੁਆਰੰਟੀਨ ਨੂੰ ਖਤਮ ਕਰ ਦੇਵੇਗਾ।
  • ਪ੍ਰੀਮੀਅਰ ਅਨਾਸਤਾਸੀਆ ਪਲਾਸਜ਼ੁਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੋਹਰੀ ਖੁਰਾਕਾਂ ਦੇ 90 ਪ੍ਰਤੀਸ਼ਤ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਇੱਕ ਮਿਤੀ ਨਿਰਧਾਰਤ ਕੀਤੀ ਗਈ ਹੈ।
  • ਮੈਲਬੌਰਨ ਏਅਰਪੋਰਟ ਨੇ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਪ੍ਰੀ-ਡਿਪਾਰਚਰ ਟੈਸਟਿੰਗ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਯਾਤਰੀਆਂ ਨੂੰ ਆਸਟ੍ਰੇਲੀਆ ਤੋਂ ਰਵਾਨਗੀ ਦੇ ਤਿੰਨ ਦਿਨਾਂ ਦੇ ਅੰਦਰ ਨੈਗੇਟਿਵ ਪੀ ਸੀ ਆਰ ਟੈਸਟ ਦਾ ਸਬੂਤ ਦਿਖਾਉਣ ਦੀ ਲੋੜ ਹੁੰਦੀ ਹੈ।

ਕਈ ਰਾਜਾਂ ਨੇ ਆਰ ਏ ਟੀ ਰਜਿਸਟ੍ਰੇਸ਼ਨ ਫਾਰਮ ਸਥਾਪਿਤ ਕੀਤੇ ਹਨ।
ਵਿਕਟੋਰੀਆ

ਕੁਈਨਜ਼ਲੈਂਡ
ਦੱਖਣੀ ਆਸਟ੍ਰੇਲੀਆ
ਤਸਮਾਨੀਆ
ਨੋਰਦਰਨ ਟੈਰੀਟੋਰੀ

ਕੋਵਿਡ-19 ਦੇ ਅੰਕੜੇ:

ਨਿਊ ਸਾਊਥ ਵੇਲਜ਼ ਨੇ 32,297 ਨਵੇਂ ਮਾਮਲੇ ਅਤੇ 32 ਮੌਤਾਂ ਦਰਜ ਕੀਤੀਆਂ ਹਨ। ਵਿਕਟੋਰੀਆ ਵਿੱਚ 20,769 ਨਵੇਂ ਕੇਸ ਅਤੇ 18 ਮੌਤਾਂ ਦਰਜ ਕੀਤੀਆਂ ਗਈਆਂ ਹਨ। 

ਕੁਈਨਜ਼ਲੈਂਡ ਵਿੱਚ 19,932 ਨਵੇਂ ਮਾਮਲੇ, 11 ਮੌਤਾਂ ਦਰਜ ਕੀਤੀਆਂ ਗਈਆਂ ਹਨ। ਤਸਮਾਨੀਆ ਵਿੱਚ 1,185 ਮਾਮਲੇ ਦਰਜ ਕੀਤੇ ਗਏ ਹਨ।

ਆਪਣੀ ਭਾਸ਼ਾ ਵਿੱਚ ਕੋਵਿਡ-19 ਮਹਾਂਮਾਰੀ ਦੇ ਵਰਤਮਾਨ ਉਪਾਵਾਂ ਲਈ, ਇੱਥੇ ਜਾਓ


ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:

ਜਾਣੋ ਕਿ ਤੁਸੀਂ ਆਪਣੇ ਰਾਜ ਜਾਂ ਖੇਤਰ ਵਿੱਚ ਕੀ ਕਰ ਸਕਦੇ ਹੋ ਅਤੇ ਕੀ ਨਹੀਂ ਕਰ ਸਕਦੇ।

ਯਾਤਰਾ

ਆਪਣੀ ਭਾਸ਼ਾ ਵਿੱਚ ਯਾਤਰਾ ਅਤੇ ਕੋਵਿਡ-19 ਅਤੇ ਦੀ ਅੰਤਰਰਾਸ਼ਟਰੀ ਯਾਤਰੀਆਂ ਬਾਰੇ ਜਾਣਕਾਰੀ ਹਾਸਿਲ ਕਰੋ।

ਵਿੱਤੀ ਮਦਦ

ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ: ਕੋਵਿਡ-19 ਦੌਰਾਨ ਸਰਵਿਸਿਜ਼ ਆਸਟ੍ਰੇਲੀਆ ਤੋਂ ਭਾਸ਼ਾ ਵਿੱਚ ਮਦਦ ਪ੍ਰਾਪਤ ਕਰੋ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:

ਕੋਵਿਡ-19 ਟੀਕਾਕਰਨ ਸ਼ਬਦਾਵਲੀ
ਮੁਲਾਕਾਤ ਰੀਮਾਈਂਡਰ ਟੂਲ।


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:

This story is also available in other languages.