SKIP TO MAIN CONTENT

ਅੱਜ ਆਖਾਂ ਵਾਰਿਸ ਸ਼ਾਹ ਨੂੰ - ਅੰਮ੍ਰਿਤਾ ਪ੍ਰੀਤਮ ਨਾਲ ਇੰਟਰਵਿਊ

ਅੰਮ੍ਰਿਤਾ ਪ੍ਰੀਤਮ ਨੂੰ ਆਪਣੀ ਕਵਿਤਾ ‘ਅੱਜ ਆਖਾਂ ਵਾਰਿਸ ਸ਼ਾਹ ਨੂੰ’ ਲਈ ਬਹੁਤ ਪ੍ਰਸਿੱਧੀ ਪ੍ਰਾਪਤ ਹੋਈ। ਇਸ ਕਵਿਤਾ ਵਿੱਚ ਭਾਰਤ ਦੇ ਬਟਵਾਰੇ ਸਮੇਂ ਪੰਜਾਬ ਵਿੱਚ ਹੋਈਆਂ ਭਿਆਨਕ ਘਟਨਾਵਾਂ ਦਾ ਅਤਿਅੰਤ ਦੁਖਦ ਵਰਣਨ ਹੈ ਅਤੇ ਇਹ ਭਾਰਤ ਅਤੇ ਪਾਕਿਸਤਾਨ ਦੋਨਾਂ ਦੇਸ਼ਾਂ ਵਿੱਚ ਸਰਾਹੀ ਗਈ।

Amrita Pritam
Source: Supplied

3 min read

Published

Updated

By Manpreet K Singh, Preetinder Grewal


Skip to article content

ਅੰਮ੍ਰਿਤਾ ਪ੍ਰੀਤਮ ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ।

ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ।

ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ।

ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।

ਆਪਣੇ ਅੰਤਮ ਦਿਨਾਂ ਵਿੱਚ ਅੰਮ੍ਰਿਤਾ ਪ੍ਰੀਤਮ ਨੂੰ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਨਮਾਨ ਪਦਮ ਵਿਭੂਸ਼ਣ ਵੀ ਪ੍ਰਾਪਤ ਹੋਇਆ।

ਅੰਮ੍ਰਿਤਾ ਪ੍ਰੀਤਮ ਕਈ ਭਾਸ਼ਾਵਾਂ ਦੀ ਮਾਹਿਰ ਸੀ। ਬਚਪਨ ਲਾਹੌਰ ਵਿੱਚ ਗੁਜ਼ਰਿਆ, ਸਿੱਖਿਆ ਵੀ ਉਥੇ ਹੀ ਹੋਈ।

15 ਮਈ 1973 ਨੂੰ ਦਿੱਲੀ ਯੂਨੀਵਰਸਿਟੀ ਵੱਲੋਂ ਡੀ.ਲਿਟ ਦੀ ਆਨਰੇਰੀ ਡਿਗਰੀ ਮਿਲੀ ਅਤੇ ਭਾਰਤ ਦੀ ਪਦਮਸ੍ਰੀ ਦੀ ਉਪਾਧੀ ਮਿਲੀ।

ਦੇਸ਼ ਦੀ ਵੰਡ ਤੋਂ ਪਿੱਛੋਂ ਉਹ ਲਾਹੌਰ ਤੋਂ ਦੇਹਰਾਦੂਨ ਤੇ ਫਿਰ ਦਿੱਲੀ ਆ ਗਈ।

ਅੰਮ੍ਰਿਤਾ ਪ੍ਰੀਤਮ ਆਪਣੀ ਪੰਜਾਬੀ ਕਵਿਤਾ ‘ਅੱਜ ਆਖਾਂ ਵਾਰਿਸ ਸ਼ਾਹ ਨੂੰ’ ਲਈ ਬਹੁਤ ਪ੍ਰਸਿੱਧੀ ਪ੍ਰਾਪਤ ਹੋਈ।

ਇਸ ਕਵਿਤਾ ਵਿੱਚ ਭਾਰਤ ਦੇ ਬਟਵਾਰੇ ਸਮੇਂ ਪੰਜਾਬ ਵਿੱਚ ਹੋਈਆਂ ਭਿਆਨਕ ਘਟਨਾਵਾਂ ਦਾ ਅਤਿਅੰਤ ਦੁਖਦ ਵਰਣਨ ਹੈ।

ਇਹ ਭਾਰਤ ਅਤੇ ਪਾਕਿਸਤਾਨ ਦੋਨਾਂ ਦੇਸ਼ਾਂ ਵਿੱਚ ਸਰਾਹੀ ਗਈ।

1947 ਦੇ ਫਿਰਕੂ ਫਸਾਦਾਂ ਨੂੰ ਦੇਖ ਕੇ 'ਅੱਜ ਆਖਾਂ ਵਾਰਿਸ ਸ਼ਾਹ ਨੂੰ' ਨਜ਼ਮ ਲਿਖੀ :

ਅੱਜ ਆਖਾਂ ਵਾਰਿਸ ਸ਼ਾਹ ਨੂੰ ਕਿਤੋਂ ਕਬਰਾਂ ਵਿਚੋਂ ਬੋਲ !

ਤੇ ਅੱਜ ਕਿਤਾਬੇ-ਇਸ਼ਕ ਦਾ ਕੋਈ ਅਗਲਾ ਵਰਕਾ ਫੋਲ !

ਇਕ ਰੋਈ ਸੀ ਧੀ ਪੰਜਾਬ ਦੀ ਤੂੰ ਲਿਖ ਲਿਖ ਮਾਰੇ ਵੈਣ

ਅੱਜ ਲੱਖਾਂ ਧੀਆਂ ਰੋਂਦੀਆਂ ਤੈਨੂੰ ਵਾਰਿਸ ਸ਼ਾਹ ਨੂੰ ਕਹਿਣ

ਉਠ ਦਰਦਮੰਦਾਂ ਦਿਆ ਦਰਦੀਆ ! ਉਠ ਤੱਕ ਅਪਣਾ ਪੰਜਾਬ

ਅੱਜ ਬੇਲੇ ਲਾਸ਼ਾਂ ਵਿਛੀਆਂ ਤੇ ਲਹੂ ਦੀ ਭਰੀ ਚਨਾਬ

ਕਿਸੇ ਨੇ ਪੰਜਾਂ ਪਾਣੀਆਂ ਵਿੱਚ ਦਿੱਤੀ ਜ਼ਹਿਰ ਰਲਾ

ਤੇ ਉਹਨਾ ਪਾਣੀਆਂ ਧਰਤ ਨੂੰ ਦਿੱਤਾ ਪਾਣੀ ਲਾ

ਇਸ ਜ਼ਰਖੇਜ਼ ਜ਼ਮੀਨ ਦੇ ਲੂੰ ਲੂੰ ਫੁਟਿਆ ਜ਼ਹਿਰ

ਗਿਠ ਗਿਠ ਚੜ੍ਹੀਆਂ ਲਾਲੀਆਂ ਫੁੱਟ ਫੁੱਟ ਚੜ੍ਹਿਆ ਕਹਿਰ

ਵਿਹੁ ਵਲਿੱਸੀ ਵਾ ਫਿਰ ਵਣ ਵਣ ਵੱਗੀ ਜਾ

ਉਹਨੇ ਹਰ ਇਕ ਵਾਂਸ ਦੀ ਵੰਝਲੀ ਦਿੱਤੀ ਨਾਗ ਬਣਾ

ਪਹਿਲਾ ਡੰਗ ਮਦਾਰੀਆਂ ਮੰਤ੍ਰ ਗਏ ਗੁਆਚ

ਦੂਜੇ ਡੰਗ ਦੀ ਲੱਗ ਗਈ ਜਣੇ ਖਣੇ ਨੂੰ ਲਾਗ

ਲਾਗਾਂ ਕੀਲੇ ਲੋਕ ਮੁੰਹ ਬੱਸ ਫਿਰ ਡੰਗ ਹੀ ਡੰਗ

ਪਲੋ ਪਲੀ ਪੰਜਾਬ ਦੇ ਨੀਲੇ ਪੈ ਗਏ ਅੰਗ…

ਗਲਿਓਂ ਟੁੱਟੇ ਗੀਤ ਫਿਰ ਤ੍ਰਕਲਿਓਂ ਟੁੱਟੀ ਤੰਦ

ਤ੍ਰਿੰਜਣੋ ਟੁੱਟੀਆਂ ਸਹੇਲੀਆਂ ਚਰੱਖੜੇ ਘੂਕਰ ਬੰਦ

ਸਣੇ ਸੇਜ਼ ੜੇ ਬੇੜੀਆਂ ਲੁੱਡਣ ਦਿੱਤੀਆਂ ਰੋੜ੍ਹ

ਸਣੇ ਡਾਲੀਆਂ ਪੀਂਘ ਅੱਜ ਪਿੱਪਲਾਂ ਦਿੱਤੀ ਤੋੜ੍ਹ

ਜਿਥੇ ਵਜਦੀ ਸੀ ਫੂਕ ਪਿਆਰ ਦੀ ਵੇ ਉਹ ਵੰਝਲੀ ਗਈ ਗੁਆਚ

ਰਾਂਝੇ ਦੇ ਸਭ ਵੀਰ ਅੱਜ ਭੁੱਲ ਗਏ ਉਸਦੀ ਜਾਚ…

ਧਰਤੀ ਤੇ ਲਹੂ ਵੱਸਿਆ ਕਬਰਾਂ ਪਈਆਂ ਚੋਣ

ਪ੍ਰੀਤ ਦੀਆਂ ਸ਼ਾਹਜਾਦੀਆਂ ਅੱਜ ਵਿੱਚ ਮਜ਼ਾਰਾਂ ਰੋਣ…

ਅੱਜ ਸੱਭੇ ਕੈਦੋਂ ਬਣ ਗਏ, ਹੁਸਨ ਇਸ਼ਕ ਦੇ ਚੋਰ

ਅੱਜ ਕਿਥੋਂ ਲਿਆਈਏ ਲੱਭ ਕੇ ਵਾਰਿਸ ਸ਼ਾਹ ਇਕ ਹੋਰ…

ਅੱਜ ਆਖਾਂ ਵਾਰਿਸ ਸ਼ਾਹ ਨੂੰ ਕਿਤੋਂ ਕਬਰਾਂ ਵਿਚੋਂ ਬੋਲ !

ਤੇ ਅੱਜ ਕਿਤਾਬੇ ਇਸ਼ਕ ਦਾ ਕੋਈ ਅਗਲਾ ਵਰਕਾ ਫੋਲ !

ਸੰਨ 1984 ਦੇ ਦਿੱਲੀ ਦੁਖਾਂਤ ਬਾਰੇ ਅੰਮ੍ਰਿਤਾ ਪ੍ਰੀਤਮ ਵੱਲੋਂ 

ਕੁਝ ਨਾ ਲਿਖੇ ਜਾਣਾ ਕਈ ਆਲੋਚਕਾਂ ਨੂੰ ਟੁੰਬਦਾ ਹੈ। 

ਸਾਹਿਤ ਅਧਿਐਨ ਤੇ ਰਚਨਾ ਤੋਂ ਇਲਾਵਾ ਇਸਨੂੰ ਸੰਗੀਤ, ਫ਼ੋਟੋਗਰਾਫ਼ੀ ਅਤੇ ਟੈਨਿਸ ਖੇਡਣ ਦਾ ਵੀ ਸ਼ੌਕ ਸੀ।

31 ਅਕਤੂਬਰ, 2005 ਨੂੰ 86 ਸਾਲ ਦੀ ਉਮਰ ਵਿੱਚ ਅੰਮ੍ਰਿਤਾ ਪ੍ਰੀਤਮ ਦਾ ਦੇਹਾਂਤ ਹੋ ਗਿਆ।

For more news and updates, follow SBS Punjabi on Facebook and Twitter.


Follow SBS Punjabi

Download our apps

Listen to our podcasts

Get the latest with our exclusive in-language podcasts on your favourite podcast apps.

Watch on SBS

Punjabi News

Stream now