SKIP TO MAIN CONTENT

ਕੈਨਬਰਾ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮੁੜ ਪਰਤਣ ਦੀ ਮਨਜ਼ੂਰੀ

ਕੋਰੋਨਾਵਾਇਰਸ ਮਹਾਂਮਾਰੀ ਸੰਬੰਧੀ ਪਾਬੰਦੀਆਂ ਵਿੱਚ ਦਿੱਤੀ ਗਈ ਢਿੱਲ ਦੇ ਚਲਦਿਆਂ ਲਏ ਗਏ ਇੱਕ ਮਹੱਤਵਪੂਰਨ ਫੈਸਲੇ ਵਿੱਚ ਏਸੀਟੀ ਦੀ ਸਰਕਾਰ ਯੂਨੀਵਰਸਿਟੀਆਂ ਵਿੱਚ ਪੜ੍ਹਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹੁਣ ਪੜਾਅਵਾਰ ਵਾਪਸੀ ਦੀ ਆਗਿਆ ਦੇਣ ਵਾਲਾ ਪਹਿਲਾ ਪ੍ਰਦੇਸ਼ ਬਣ ਜਾਵੇਗਾ।

international students
Representational image of international students in Australian university. Source: Getty Images

2 min read

Published

Updated

By Avneet Arora, Ravdeep Singh



Skip to article content

ਅੰਤਰਰਾਸ਼ਟਰੀ ਯਾਤਰਾ ਉੱਤੇ ਲੱਗੀ ਪਾਬੰਦੀ ਦੇ ਕਾਰਨ ਲਗਭਗ 120,000 ਵਿਦਿਆਰਥੀਆਂ ਦੇ ਦੇਸ਼ ਵਿੱਚ ਦੁਬਾਰਾ ਦਾਖਲ ਹੋਣ ਤੋਂ ਰੋਕ ਦਿੱਤੀ ਗਈ ਸੀ।

ਏਸੀਟੀ ਦੇ ਮੁੱਖ ਮੰਤਰੀ ਸ਼੍ਰੀ ਐਂਡ੍ਰਿਊ ਬਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ੁਰੂਆਤ ਵਿੱਚ ਸਿਰਫ ਕੁਝ ਕੁ ਸੌ ਵਿਦਿਆਰਥੀਆਂ ਨੂੰ ਹੀ ਦੇਸ਼ ਵਿਚ ਵਾਪਸ ਆਉਣ ਦੀ ਇਜ਼ਾਜ਼ਤ ਦਿੱਤੀ ਜਾਵੇਗੀ।

ਨਿਊ ਸਾਊਥ ਵੇਲਸ ਜੋ ਸਭ ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਘਰ ਹੈ ਅਤੇ ਵਿਕਟੋਰੀਆ ਨੇ ਵੀ ਸੰਕੇਤ ਦਿੱਤਾ ਹੈ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਅਪਣੀ ਸਰਹੱਦ ਖੋਲ੍ਹਣ ਦੀ ਤਿਆਰੀ ਕਰ ਰਹੇ ਹਨ।

ਸਰਕਾਰੀ ਅੰਕੜਿਆਂ ਅਨੁਸਾਰ ਇਸ ਵੇਲੇ ਲਗਭਗ 7,000 ਅੰਤਰਰਾਸ਼ਟਰੀ ਵਿਦਿਆਰਥੀ ਭਾਰਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਨੇ। 

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਫੈਡਰਲ ਸਰਕਾਰ ਵਲੋਂ ਕਰੋਨਾਵਾਇਰਸ ਪੀੜਤਾਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਜਾਰੀ ਕੀਤੀ ਕੋਵਿਡਸੇਫ ਨਾਮੀ ਐਪ ਨੂੰ ਤੁਸੀਂ ਆਪਣੇ ਫੋਨ ਦੇ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ। 


Follow SBS Punjabi

Download our apps

Watch on SBS

Punjabi News

Stream now