ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਘੋਸ਼ਣਾ ਕੀਤੀ ਹੈ ਕਿ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ਦੀ ਗਿਣਤੀ ਵਿੱਚ ਅਸਥਾਈ ਤੌਰ 'ਤੇ 30 ਪ੍ਰਤੀਸ਼ਤ ਤੱਕ ਕਟੌਤੀ ਕੀਤੀ ਜਾਵੇਗੀ ਤਾਂ ਕਿ ਵਾਇਰਸ ਦੇ ਸੰਚਾਰ ਉੱਤੇ ਕਾਬੂ ਰੱਖਿਆ ਜਾ ਸੱਕੇ।
ਸ੍ਰੀ ਮੋਰਿਸਨ ਨੇ ਕਿਹਾ ਕਿ ਆਸਟ੍ਰੇਲੀਆ ਵਲੋਂ ਨਾਮਜ਼ਦ ਕੀਤੇ ਗਏ ਉੱਚ ਜੋਖਮ ਵਾਲੇ ਦੇਸ਼ਾਂ ਦੀ ਯਾਤਰਾ ਕਰਨ ਤੇ ਵੀ ਇਨ੍ਹਾਂ ਪਬੰਦਿਆਂ ਦਾ ਅਸਰ ਪਵੇਗਾ। ਆਸਟ੍ਰੇਲੀਆ ਤੋਂ ਇਨ੍ਹਾਂ ਮੁਲਕਾਂ ਦੀ ਯਾਤਰਾ ਕਰਣ ਵਾਲ਼ੇ ਯਾਤਰੀਆਂ ਦੀ ਗਿਣਤੀ ਵਿੱਚ ਵੀ ਕਟੌਤੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਨੀਤੀ ਤਬਦੀਲੀ ਛੇਤੀ ਹੀ ਅਮਲ ਵਿੱਚ ਲਿਆਂਦੀ ਜਾਵੇਗੀ।
ਚੀਨ ਵਿੱਚ ਵਾਇਰਸ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਵੀਰਵਾਰ ਨੂੰ ਭਾਰਤ ਵਿੱਚ ਇੱਕ ਦਿਨ ਵਿੱਚ ਵਿਸ਼ਵ ਦਾ ਸਭ ਤੋਂ ਵੱਡਾ ਵਾਧਾ ਦਰਜ ਕੀਤਾ ਗਿਆ ਹੈ ਜਿਸਦੀ ਗਿਣਤੀ ਇਸ ਵੇਲ਼ੇ 300,00 ਨੂੰ ਪਾਰ ਗਈ ਹੈ ਅਤੇ ਲਹਿਰ ਵਿੱਚ ਕਮੀ ਆਉਣ ਦਾ ਵੀ ਕੋਈ ਕਾਰਗਰ ਸੰਕੇਤ ਨਹੀਂ ਹੈ।
ਐਸ ਬੀ ਐਸ ਪੰਜਾਬੀ ਦੀ ਵੈਬਸਾਈਟ ਨੂੰ ਬੁੱਕਮਾਰਕ ਕਰੋ ਅਤੇ ਐਸ ਬੀ ਐਸ ਰੇਡੀਓ ਐਪ ਲਈ ਐਪ ਸਟੋਰ ਉੱਤੇ ਜਾਓ। ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ। ਤੁਸੀਂ ਸਾਨੂੰ ਫੇਸਬੁੱਕ ਅਤੇ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।