SKIP TO MAIN CONTENT

ਆਸਟ੍ਰੇਲੀਆ ਵਲੋਂ ਪ੍ਰਵਾਸੀ ਕਾਮਿਆਂ ਲਈ ਸਥਾਈ ਨਿਵਾਸ ਦੇ ਨਵੇਂ ਰਾਹ ਦਾ ਐਲਾਨ

ਖੇਤੀ ਸੈਕਟਰ ਵਿੱਚ ਲੇਬਰ ਦੀ ਘਾਟ ਦੀ ਸਮੱਸਿਆ ਨੂੰ ਹੱਲ ਕਰਨ ਲਈ ਆਸਟ੍ਰੇਲੀਅਨ ਸਰਕਾਰ ਨੇ 23 ਅਗਸਤ ਨੂੰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਦੇ ਕਾਮਿਆਂ ਲਈ ਨਵੇਂ 'ਐਗਰੀਕਲਚਰ ਵੀਜ਼ੇ' ਦਾ ਐਲਾਨ ਕੀਤਾ ਹੈ। ਇਸ ਵੀਜ਼ੇ ਅਧੀਨ ਖੇਤਰੀ ਇਲਾਕਿਆਂ ਵਿੱਚ ਕੰਮ ਕਰਨ ਵਾਲ਼ੇ ਕਾਮਿਆਂ ਲਈ ਸਥਾਈ ਨਿਵਾਸ ਦਾ ਰਸਤਾ ਸੌਖਿਆਂ ਹੋ ਸਕਦਾ ਹੈ।

Skills Migration Program for the 2021-22 financial year
Skills Migration Program for the 2021-22 financial year Source: SBS

2 min read

Published

Updated

By Avneet Arora, Ravdeep Singh



Skip to article content

ਸਤੰਬਰ ਦੇ ਅੰਤ ਤੱਕ ਲਾਗੂ ਹੋਣ ਵਾਲ਼ੇ ਨਵੇਂ ਖੇਤੀਬਾੜੀ ਵੀਜ਼ੇ ਰਾਹੀਂ ਵਿਦੇਸ਼ੀ ਕਾਮਿਆਂ ਨੂੰ ਖੇਤੀਬਾੜੀ ਅਤੇ ਇਸ ਨਾਲ਼ ਸੰਬੰਧਤ ਹੋਰ ਖੇਤਰਾਂ ਜਿਵੇਂ ਕੀ ਮੀਟ ਪ੍ਰੋਸੈਸਿੰਗ, ਮੱਛੀ ਪਾਲਣ ਅਤੇ ਜੰਗਲਾਤ ਵਿੱਚ ਕੰਮ ਕਰਨ ਦੀ ਆਗਿਆ ਹੋਵੇਗੀ।

23 ਅਗਸਤ ਨੂੰ ਇਸ ਵੀਜ਼ੇ ਬਾਰੇ ਐਲਾਨ ਕਰਦਿਆਂ ਸਰਕਾਰ ਨੇ ਦੱਸਿਆ ਕਿ ਇਹ ਆਪਸੀ ਸਮਝੌਤਿਆਂ ਰਾਹੀਂ ਕਈ ਦੇਸ਼ਾਂ ਦੇ ਬਿਨੈਕਾਰਾਂ ਲਈ ਖੋਲਿਆ ਜਾਵੇਗਾ।

ਸਰਕਾਰ ਮੁਤਾਬਿਕ ਇਹ ਪ੍ਰੋਗਰਾਮ ਮੌਜੂਦਾ ਯੋਜਨਾਵਾਂ ਜਿਵੇਂ ਕਿ 'ਸੀਜ਼ਨਲ ਵਰਕਰ ਪ੍ਰੋਗਰਾਮ' ਅਤੇ 'ਪੈਸੀਫ਼ਿਕ ਲੇਬਰ ਸਕੀਮ' ਦਾ ਵਿਸਤਾਰ ਕਰੇਗਾ ਅਤੇ ਇਸ ਨੂੰ ਪੇਂਡੂ ਅਤੇ ਖੇਤਰੀ ਆਸਟ੍ਰੇਲੀਆ ਵਿੱਚ ਕਾਮਿਆਂ ਦੀ ਘਾਟ ਨੂੰ ਦੂਰ ਕਰਨ ਲਈ ਵਿਕਸਤ ਕੀਤਾ ਗਿਆ ਹੈ।

ਐਡੀਲੇਡ ਸਥਿਤ ਮਾਈਗ੍ਰੇਸ਼ਨ ਏਜੰਟ ਮਾਰਕ ਗਲੇਜ਼ਬਰੁਕ ਨੇ ਕਿਹਾ ਕਿ ਸਰਕਾਰ ਨੇ ਅਜੇ ਇਸ ਵੀਜ਼ਾ ਪ੍ਰੋਗਰਾਮ ਅਤੇ ਭਾਗ ਲੈਣ ਵਾਲੇ ਦੇਸ਼ਾਂ ਬਾਰੇ ਸਪਸ਼ਟਤਾ ਪ੍ਰਦਾਨ ਨਹੀਂ ਕੀਤੀ ਹੈ ਅਤੇ ਇਹ ਅਜੇ ਸਾਫ਼ ਨਹੀਂ ਹੈ ਕਿ ਜਿਨ੍ਹਾਂ ਦੇਸ਼ਾਂ ਨਾਲ ਇਹ ਆਪਸੀ ਸਮਝੌਤੇ ਕੀਤੇ ਜਾਣਗੇ ਉਸ ਵਿੱਚ ਭਾਰਤ ਨੂੰ ਸ਼ਾਮਲ ਕੀਤਾ ਜਾਵੇਗਾ ਜਾਂ ਨਹੀਂ।

 

ਐਸ ਬੀ ਐਸ ਪੰਜਾਬੀ ਦੀ ਵੈਬਸਾਈਟ ਨੂੰ ਬੁੱਕਮਾਰਕ ਕਰੋ ਅਤੇ ਐਸ ਬੀ ਐਸ ਰੇਡੀਓ ਐਪ ਲਈ ਐਪ ਸਟੋਰ ਉੱਤੇ ਜਾਓ। ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ। ਤੁਸੀਂ ਸਾਨੂੰ ਫੇਸਬੁੱਕ ਅਤੇ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।


Follow SBS Punjabi

Download our apps

Watch on SBS

Punjabi News

Stream now