ਆਸਟ੍ਰੇਲੀਆ ਦਾ ਕੋਵਿਡ-19 ਬੂਸਟਰ ਟੀਕਾਕਰਨ ਪ੍ਰੋਗਰਾਮ ਆਮ ਲੋਕਾਂ ਲਈ ਅਧਿਕਾਰਤ ਤੌਰ 'ਤੇ ਸ਼ੁਰੂ ਹੋ ਗਿਆ ਹੈ।
8 ਨਵੰਬਰ ਤੋਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਜਿਸ ਨੇ ਘੱਟੋ-ਘੱਟ ਛੇ ਮਹੀਨੇ ਪਹਿਲਾਂ ਕੋਵਿਡ-19 ਵੈਕਸੀਨ ਦਾ ਦੂਜਾ ਟੀਕਾ ਲਗਵਾ ਲਿਆ ਹੈ ਹੁਣ ਇਹ ਬੂਸਟਰ ਸ਼ਾਟ ਲਗਵਾ ਸਕਦਾ ਹੈ।
ਸ਼੍ਰੀਮਾਨ ਹੰਟ ਨੇ ਕਿਹਾ ਕਿ ਸ਼ੁਰੂ ਵਿੱਚ ਏਜਡ ਕੇਅਰ ਅਤੇ ਅਪੰਗਤਾ ਸਹੂਲਤਾਂ ਵਿੱਚ ਕੰਮ ਕਰਣ ਵਾਲਿਆਂ ਨੂੰ ਤਰਜੀਹ ਦਿੱਤੀ ਜਾਵੇਗੀ।
ਬੂਸਟਰ ਸ਼ੋਟ ਲਈ ਯੋਗ ਵਿਅਕਤੀ ਕਿਸੇ ਵੀ ਮੈਡੀਕਲ ਪ੍ਰੈਕਟੀਸ਼ਨਰ ਜਾਂ ਵੈਕਸੀਨ ਕਲੀਨਿਕ ਖੋਜਕਰਤਾ ਵੈੱਬਸਾਈਟ ਰਾਹੀਂ ਬੁਕਿੰਗ ਕਰਵਾ ਸਕਦੇ ਹਨ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।