ਭਾਰਤ ਵਿਚ ਫਸੇ ਆਸਟ੍ਰੇਲੀਆਈ ਲੋਕਾਂ ਵਿੱਚ ਲੋਭੀ ਟਰੈਵਲ ਏਜੰਟਾਂ ਪ੍ਰਤੀ ਨਿਰਾਸ਼ਾ ਵੱਧੀ

ਘਰ ਪਰਤਣ ਲਈ ਬੇਚੈਨ, ਭਾਰਤ ਵਿਚ ਫਸੇ ਸੈਂਕੜੇ ਆਸਟ੍ਰੇਲੀਆਈ ਟਿਕਟ ਨਾ ਮਿਲਣ ਜਾਂ ਨਿਹਾਇਤੀ ਮਹਿੰਗੀ ਮਿਲਣ ਕਰਕੇ ਢੂੰਗੀ ਪ੍ਰੇਸ਼ਾਨੀ ਵਿੱਚ ਧੱਸਦੇ ਜਾ ਰਹੇ ਨੇ ਅਤੇ ਇਨ੍ਹਾਂ ਨੇ ਆਸਟ੍ਰੇਲੀਆਈ ਹਾਈ ਕਮਿਸ਼ਨ ਨੂੰ ਆਪਣੇ ਨਾਗਰਿਕਾਂ ਅਤੇ ਵਸਨੀਕਾਂ ਦੇ ਹਿਤਾਂ ਦੀ ਰਾਖੀ ਲਈ ਮੁਨਾਸਬ ਕਦਮ ਚੁੱਕਣ ਲਈ ਫ਼ਰਿਆਦ ਕੀਤੀ ਹੈ।

Air India

Air India announces new flights under phase 7 of the Indian government's Vande Bharat Mission. Source: SBS

ਭਾਰਤ ਵਿੱਚ ਵੱਡੀ ਗਿਣਤੀ ਵਿੱਚ ਫਸੇ ਆਸਟ੍ਰੇਲੀਆਈ ਲੋਕਾਂ ਵਿੱਚ ਆਪਣੇ ਘਰ ਪਰਤਣ ਲਈ ਬੇਚੈਨੀ ਦਾ ਪੱਧਰ ਸਿਖਰਾਂ ਤੇ ਹੈ। ਦੇਸ਼ ਵਿਆਪੀ ਤਾਲਾਬੰਦੀ ਕਾਰਨ ਸੀਮਤ ਅਤੇ ਮਹਿੰਗੀਆਂ ਉਡਾਣਾਂ ਕਰਕੇ ਇਨ੍ਹਾਂ ਲੋਕਾਂ ਵਿੱਚ ਟਰੈਵਲ ਏਜੰਟਾਂ ਪ੍ਰਤੀ ਦਿਨੋ ਦਿਨ ਗੁੱਸਾ ਵੱਧ ਰਿਹਾ ਹੈ। 

ਘਰ ਪਰਤਣ ਦੀ ਉਡੀਕ ਵਿੱਚ ਬੈਠੇ ਲੋਕਾਂ ਵਿੱਚ ਉਡਾਣਾਂ ਬੁੱਕ ਕਰਨ ਲਈ ਲੋੜੀਂਦਾ ਸਮਾਂ ਨਾ ਮਿਲਣ ਕਰਕੇ ਵੀ ਨਰਾਜ਼ਗੀ ਹੈ।

ਏਅਰ ਇੰਡੀਆ ਦੀ ਬੁਕਿੰਗ ਵਿਵਸਥਾ ਵਿੱਚ ਤਾਲਮੇਲ ਦੀ ਘਾਟ ਲੋਕਾਂ ਵਿੱਚ ਨਿਰਾਸ਼ਾ ਦਾ ਵੱਡਾ ਕਾਰਨ ਬਣਦਾ ਜਾ ਰਿਹਾ ਹੈ। ਲੋੜੀਂਦੀਆਂ ਟਿੱਕਟਾਂ ਨਾ ਉਪਲਪਦ ਹੋਣ ਕਰਕੇ ਅਤੇ ਟਰੈਵਲ ਏਜੰਟਾਂ ਦੇ ਲਾਲਚ ਕਾਰਨ ਏਅਰ ਇੰਡੀਆ ਦੀਆਂ ਟਿਕਟਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਮਾਯੂਸੀ ਨਾਲ ਭਰੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਤੇ ਸ਼ਪਸ਼ਟੀਕਰਨ ਦੇਂਦੇ ਹੋਏ ਏਅਰ ਇੰਡੀਆ ਨੇ ਟਵਿੱਟਰ ਰਾਹੀਂ ਇਹ ਸਪੱਸ਼ਟ ਕੀਤਾ ਹੈ ਕਿ ਟਿਕਟਾਂ ਅਜੇ ਵੀ ਉਪਲਬਧ ਹਨ ਅਤੇ ਕੁੱਝ ਤਕਨੀਕੀ ਕਾਰਨਾਂ ਕਰਕੇ ਲੋਕਾਂ ਨੂੰ ਇਨ੍ਹਾਂ ਚੁਣੌਤੀਆਂ ਦਾ ਸਾਮਣਾ ਕਰਨਾ ਰਿਹਾ ਹੈ। ਬਹੁਤ ਲੋਕਾਂ ਦਾ ਇਕੋ ਸਮੇਂ ਤੇ ਵੈਬਸਾਈਟ ਤੇ ਟਿਕਟ ਬੁੱਕ ਕਰਾਉਣ ਦੀ ਕੋਸ਼ਿਸ਼ ਕਰਨਾ ਇਸ ਤਕਨੀਕੀ ਸਮੱਸਿਆ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।

ਏਅਰ ਇੰਡੀਆ ਨੇ ਭਾਰਤ ਸਰਕਾਰ ਦੇ ਵੰਦੇ ਭਾਰਤ ਮਿਸ਼ਨ ਅਧੀਨ ਆਪਣੀਆਂ ਸਾਰੀਆਂ ਉਡਾਣਾਂ ਦੀ ਕੀਮਤ ਸੂਚੀ ਵੀ ਜਾਰੀ ਕੀਤੀ ਹੈ ਤੇ ਯਾਤਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਉਨ੍ਹਾਂ ਟਰੈਵਲ ਏਜੰਟਾਂ ਤੋਂ ਸਾਵਧਾਨ ਰਹਿਣ ਜੋ ਯਾਤਰੀਆਂ ਨੂੰ ਸੂਚੀਬੱਧ ਹਵਾਈ ਕਿਰਾਏ ਤੋਂ ਵੱਧ ਭੁਗਤਾਨ ਕਰਨ ਲਈ ਮਜਬੂਰ ਕਰ ਰਹੇ ਹਨ।

ਆਪਣੀ ਸੋਲਾਂਹ ਸਾਲਾ ਧੀ ਨਾਲ ਭਾਰਤ ਵਿੱਚ ਫ਼ਸੀ ਡੈਬਰਾ ਟੈਲੀਸ ਦਾ ਕਹਿਣਾ ਹੈ ਕੀ "ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਭ ਤੋਂ ਕਮਜ਼ੋਰ ਲੋਕਾਂ, ਮਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਵਾਪਸੀ ਨੂੰ ਤਰਜ਼ੀਹ ਦੇਂਦੇ ਹੋਏ ਆਸਟ੍ਰੇਲੀਆ ਦੇ ਹਾਈ ਕਮਿਸ਼ਨ ਨੂੰ ਇਸ ਮਸਲੇ ਦਾ ਹੱਲ ਕੱਢਣ ਲਈ ਦਖਲ ਦੇਣ ਦੀ ਜ਼ਰੂਰਤ ਹੈ ਅਤੇ ਪ੍ਰਕਿਰਿਆ ਨੂੰ ਨਿਰਪੱਖ ਬਣਾਉਣ ਲਈ ਪਹਿਲਾਂ ਇਨ੍ਹਾਂ ਲੋਕਾਂ ਦੀਆਂ ਟਿਕਟਾਂ ਸੁਰੱਖਿਅਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ"।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਫੈਡਰਲ ਸਰਕਾਰ ਵਲੋਂ ਕਰੋਨਾਵਾਇਰਸ ਪੀੜਤਾਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਜਾਰੀ ਕੀਤੀ ਕੋਵਿਡਸੇਫ ਨਾਮੀ ਐਪ ਨੂੰ ਤੁਸੀਂ ਆਪਣੇ ਫੋਨ ਦੇ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ sbs.com.au/coronavirus ਉੱਤੇ ਉਪਲਬਧ ਹੈ।


3 min read

Published

Updated

By Avneet Arora, Ravdeep Singh




Share this with family and friends


Follow SBS Punjabi

Download our apps

Watch on SBS

Punjabi News

Watch now