ਆਸਟ੍ਰੇਲੀਆ ਦੀ ਕੋਵੀਡ-19 ਟੀਕਾਕਰਣ ਨੀਤੀ ਦੇ ਤਹਿਤ ਇਹ ਟੀਕਾ ਕੁੱਝ ਵੀਜ਼ਾ ਸ਼੍ਰੇਣੀਆਂ ਨੂੰ ਛੱਡ ਕੇ ਸਾਰੇ ਆਸਟ੍ਰੇਲੀਅਨ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਲਈ ਮੁਫ਼ਤ ਹੋਵੇਗਾ।
ਸਬਕਲਾਸ 600 (ਟੂਰਿਸਟ) ਵੀਜ਼ਾ, ਸਬ ਕਲਾਸ 771 (ਟ੍ਰਾਂਜ਼ਿਟ), 651 (ਈਵਿਜ਼ਿਟਰ) ਅਤੇ 601 (ਇਲੈਕਟ੍ਰਾਨਿਕ ਟਰੈਵਲ ਅਥਾਰਟੀ) ਨੂੰ ਇਸ ਸਮੇਂ ਮੁਫ਼ਤ ਟੀਕਾਕਰਨ ਯੋਜਨਾ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਨ੍ਹਾਂ ਸ਼੍ਰੇਣੀਆਂ ਅਧੀਨ ਆਉਂਦੇ ਵੀਜ਼ਾ ਧਾਰਕਾਂ ਨੂੰ ਇਸ ਟੀਕੇ ਲਈ ਭੁਗਤਾਨ ਕਰਨਾ ਪੈ ਸਕਦਾ ਹੈ।
ਗ੍ਰਹਿ ਮਾਮਲਿਆਂ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਸਮੇਂ ਆਸਟ੍ਰੇਲੀਆ ਵਿੱਚ ਲਗਭਗ 69,000 ਲੋਕ ਇਨ੍ਹਾਂ ਸ਼੍ਰੇਣੀਆਂ ਅਧੀਨ ਆਉਂਦੇ ਹਨ। ਸਿਹਤ ਵਿਭਾਗ ਵਲੋਂ ਵਿਜ਼ਿਟਰ ਵੀਜ਼ਾ ਧਾਰਕਾਂ ਨੂੰ ਤਰਜੀਹ ਜਾਂ ਉਨ੍ਹਾਂ ਉੱਤੇ ਕੋਵਿਡ-19 ਟੀਕਾਕਰਣ 'ਤੇ ਆਉਣ ਵਾਲੇ ਖਰਚੇ' ਤੇ ਹੁਣ ਤੱਕ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।
ਫੋਰਬਸ ਮੈਗਜ਼ੀਨ ਅਨੁਸਾਰ ਵੈਕਸੀਨ ਬਣਾਉਣ ਵਾਲ਼ੀ ਕੰਪਨੀ ਫਾਈਜ਼ਰ-ਬਾਇਓਨਟੈਕ ਨੇ ਅਮਰੀਕਾ ਵਿੱਚ ਇੱਕ ਡੋਜ਼ ਦੀ ਸ਼ੁਰੂਆਤੀ ਕੀਮਤ 19.5 ਅਮਰੀਕੀ ਡਾਲਰ ਨਿਰਧਾਰਤ ਕੀਤੀ ਹੈ। ਹਰ ਵਿਅਕਤੀ ਨੂੰ ਕੋਵਿਡ-19 ਵੈਕਸੀਨ ਦੇ ਦੋ ਟੀਕੇ ਲਵਾਉਣ ਦੀ ਜ਼ਰੂਰਤ ਹੋਵੇਗੀ ਜਿਸਦੀ ਕੁੱਲ ਕੀਮਤ ਅਮਰੀਕਾ ਦੇ 39 ਡਾਲਰ ਨਿਰਧਾਰਿਤ ਕੀਤੀ ਗਈ ਹੈ।
ਇੱਕ ਹੋਰ ਵੈਕਸੀਨ ਬਣਾਉਣ ਵਾਲ਼ੀ ਕੰਪਨੀ ਐਸਟ੍ਰਾਜ਼ੇਨੇਕਾ ਦੇ ਟੀਕਾ ਦੀ ਇੱਕ ਡੋਜ਼ ਦੀ ਕੀਮਤ ਤਕਰੀਬਣ ਅਮਰੀਕੀ ਦੇ 3 ਤੋਂ 4 ਡਾਲਰ ਨਿਰਧਾਰਿਤ ਕੀਤੀ ਗਈ ਹੈ।
ਆਸਟ੍ਰੇਲੀਅਨ ਸਰਕਾਰ ਨੇ ਫਾਈਜ਼ਰ-ਬਾਇਓਨਟੈਕ ਵੈਕਸੀਨ ਦੇ 10 ਮਿਲੀਅਨ ਟੀਕੇ ਖਰੀਦੇ ਹਨ ਜਿਨ੍ਹਾਂ ਨੂੰ ਇਸ ਮਹੀਨੇ ਮਨਜ਼ੂਰੀ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ। ਸਰਕਾਰ ਨੇ 54 ਮਿਲੀਅਨ ਟੀਕੇ ਐਸਟ੍ਰਾਜ਼ੇਨੇਕਾ ਕੰਪਨੀ ਤੋਂ ਵੀ ਪ੍ਰਾਪਤ ਕਰਣ ਲਈ ਲੋੜੀਂਦੀ ਕਾਰਵਾਈ ਪੂਰੀ ਕਰ ਲਈ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਅਤੇ ਪ੍ਰਦੇਸ਼ ਦੇ ਨਿਯਮਾਂ ਬਾਰੇ ਜਾਣੋ।
ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।
ਜੇਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇਸੰਪਰਕ ਕਰੋ।
ਐਸ ਬੀ ਐਸ, ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।