ਕੋਵਿਡ-19 ਅੱਪਡੇਟ: ਆਸਟ੍ਰੇਲੀਆ ਵਿੱਚ ਸੈਲਾਨੀਆਂ ਦੇ ਟੀਕਾਕਰਨ ਦੀਆਂ ਲੋੜਾਂ 'ਤੇ ਵਿਚਾਰ

ਇਹ 9 ਫਰਵਰੀ, 2022 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

AAP

Source: AAP

  • ਐਨ ਐਸ ਡਬਲਿਊ, ਵਿਕਟੋਰੀਆ, ਕੁਈਨਜ਼ਲੈਂਡ, ਏ ਸੀ ਟੀ ਅਤੇ ਤਸਮਾਨੀਆ ਵਿੱਚ ਬੁੱਧਵਾਰ ਨੂੰ ਕੁੱਲ 68 ਮੌਤਾਂ ਦਰਜ ਕੀਤੀਆਂ ਗਈਆਂ ਹਨ ।
  • ਐਨ ਐਸ ਡਬਲਿਊ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ 2,068 ਤੋਂ ਘਟਕੇ 1,906 ਹੋ ਗਈ ਹੈ। ਉਨ੍ਹਾਂ ਵਿੱਚੋਂ, ਮੰਗਲਵਾਰ ਤੱਕ 132 ਮਰੀਜ਼ ਆਈ ਸੀ ਯੂ ਵਿੱਚ ਹਨ। ਇਹ ਗਿਣਤੀ ਸੋਮਵਾਰ ਦੀ 137 ਮਰੀਜ਼ਾਂ ਦੀ ਗਿਣਤੀ ਤੋਂ ਥੋੜੀ ਘੱਟ ਹੈ ।
  • ਫੈਡਰਲ ਸੈਰ-ਸਪਾਟਾ ਮੰਤਰੀ ਡੈਨ ਟੇਹਾਨ ਨੇ 21 ਫਰਵਰੀ ਨੂੰ ਅੰਤਰਰਾਸ਼ਟਰੀ ਸਰਹੱਦਾਂ ਦੇ ਖੁੱਲਣ 'ਤੇ, ਰਾਜ ਦਾ ਦੌਰਾ ਕਰਨ ਵਾਲੇ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਤਿੰਨ ਵਾਰ ਟੀਕਾਕਰਨ ਕਰਨ ਦੀਆਂ ਵਿਕਟੋਰੀਆ ਦੀਆਂ ਸੰਭਾਵਿਤ ਯੋਜਨਾਵਾਂ ਨੂੰ ਰੱਦ ਕਰ ਦਿੱਤਾ ਹੈ।
  • ਸ੍ਰੀ ਤੇਹਾਨ ਨੇ ਕਿਹਾ ਕਿ ਜਦੋਂ ਅੰਤਰਰਾਸ਼ਟਰੀ ਯਾਤਰੀ ਵਾਪਸ ਆਉਂਦੇ ਹਨ ਤਾਂ ਰਾਜਾਂ ਅਤੇ ਪ੍ਰਦੇਸ਼ਾਂ ਦਾ ਇੱਕ ਏਕੀਕ੍ਰਿਤ ਫੈਸਲਾ ਹੋਣਾ ਮਹੱਤਵਪੂਰਨ ਹੈ।
  • ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਂਡਰਿਊਜ਼ ਨੇ ਮੰਗਲਵਾਰ ਨੂੰ ਅਨੁਮਾਨ ਦਿੱਤਾ ਕਿ ਏਜਡ ਕੇਅਰ ਨਿਵਾਸੀਆਂ 'ਤੇ ਲਾਗੂ ਹੋਣ ਵਾਲੇ ਨਿਯਮਾਂ ਦੇ ਅਨੁਸਾਰ, ਉਨ੍ਹਾਂ ਨੂੰ ਪਰਾਹੁਣਚਾਰੀ ਸਥਾਨਾਂ ਜਾਂ ਵੱਡੇ ਸਮਾਗਮਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਲਈ ਤੀਜੀ ਖੁਰਾਕ ਦੀ ਲੋੜ ਹੋ ਸਕਦੀ ਹੈ।
  • ਕੁਈਨਜ਼ਲੈਂਡ ਦੀ ਪ੍ਰੀਮੀਅਰ ਅੰਨਾਸਤਾਸੀਆ ਪਲਾਸਜ਼ੁਕ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਨੇ "ਆਖਿਰਕਾਰ, 16 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ 90 ਪ੍ਰਤੀਸ਼ਤ ਡਬਲ-ਡੋਜ਼ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰ ਲਿਆ ਹੈ।"
  • ਕੁਈਨਜ਼ਲੈਂਡ ਵਿੱਚ ਰੋਜ਼ਾਨਾ ਕੋਵਿਡ-19 ਮੌਤਾਂ ਦੀ ਸਭ ਤੋਂ ਵੱਧ ਗਿਣਤੀ ਦਰਜ ਕੀਤੀ ਗਈ ਹੈ, ਤਾਜ਼ਾ ਰਿਪੋਰਟਿੰਗ ਅਵਧੀ ਵਿੱਚ 24 ਲੋਕਾਂ ਦੀ ਮੌਤ ਹੋ ਗਈ ਹੈ।

ਕੋਵਿਡ-19 ਅੰਕੜੇ:

  • ਨਿਊ ਸਾਊਥ ਵੇਲਜ਼ ਵਿੱਚ 10,312 ਨਵੇਂ ਮਾਮਲੇ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ ਜਦਕਿ 1,906 ਮਰੀਜ਼ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚ 132 ਇੰਟੈਂਸਿਵ ਕੇਅਰ ਵਿੱਚ ਹਨ।
  • ਵਿਕਟੋਰੀਆ ਵਿੱਚ ਕੋਵਿਡ ਨਾਲ 542 ਲੋਕ ਹਸਪਤਾਲ ਵਿੱਚ ਦਾਖਿਲ ਹਨ, ਜਿਨ੍ਹਾਂ ਵਿੱਚੋਂ 71 ਆਈ ਸੀ ਯੂ ਵਿੱਚ ਹਨ। ਇੱਥੇ 21 ਮੌਤਾਂ ਅਤੇ 9,908 ਨਵੇਂ ਸੰਕਰਮਣ ਦਰਜ ਕੀਤੇ ਗਏ ।
  • ਕੁਈਨਜ਼ਲੈਂਡ ਦੇ ਹਸਪਤਾਲਾਂ ਵਿੱਚ 686 ਲੋਕ ਇਲਾਜ ਅਧੀਨ ਹਨ ਜਿਨ੍ਹਾਂ ਵਿੱਚ 44 ਇੰਟੈਂਸਿਵ ਕੇਅਰ ਵਿੱਚ ਹਨ। ਇੱਥੇ 24 ਮੌਤਾਂ ਅਤੇ 6,902 ਨਵੇਂ ਕੇਸ ਦਰਜ ਕੀਤੇ ਗਏ ਸਨ।
  • ਤਸਮਾਨੀਆ ਵਿੱਚ 10 ਲੋਕ ਹਸਪਤਾਲ ਵਿੱਚ ਦਾਖਿਲ ਹਨ। ਇੱਥੇ 574 ਨਵੇਂ ਮਾਮਲੇ ਅਤੇ ਦੋ ਮੌਤਾਂ ਦਰਜ ਕੀਤੀਆਂ ਗਈਆਂ ਹਨ।
  • ਏ ਸੀ ਟੀ ਵਿੱਚ 54 ਲੋਕ ਹਸਪਤਾਲ ਵਿੱਚ ਅਤੇ 1 ਮਰੀਜ਼ ਆਈ ਸੀ ਯੂ ਵਿੱਚ ਦਾਖਿਲ ਹੈ। ਇੱਥੇ 475 ਨਵੇਂ ਮਾਮਲੇ ਅਤੇ ਇੱਕ ਮੌਤ ਦਰਜ ਕੀਤੀ ਗਈ ਹੈ।

ਆਪਣੀ ਭਾਸ਼ਾ ਵਿੱਚ ਕੋਵਿਡ-19 ਮਹਾਂਮਾਰੀ ਦੇ ਮੌਜੂਦਾ ਉਪਾਵਾਂ ਨੂੰ ਜਾਨਣ ਲਈ ਇੱਥੇ ਜਾਓ


ਕਈ ਰਾਜਾਂ ਨੇ ਆਰ ਏ ਟੀ ਰਜਿਸਟ੍ਰੇਸ਼ਨ ਫਾਰਮ ਸਥਾਪਤ ਕੀਤੇ ਹਨ।

ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:

ਜਾਣੋ ਕਿ ਤੁਸੀਂ ਆਪਣੇ ਰਾਜ ਜਾਂ ਖੇਤਰ ਵਿੱਚ ਕੀ ਕਰ ਸਕਦੇ ਹੋ ਅਤੇ ਕੀ ਨਹੀਂ ਕਰ ਸਕਦੇ।

ਯਾਤਰਾ

ਆਪਣੀ ਭਾਸ਼ਾ ਵਿੱਚ ਯਾਤਰਾ ਅਤੇ ਅੰਤਰਰਾਸ਼ਟਰੀ ਯਾਤਰੀਆਂ ਬਾਰੇ ਜਾਣਕਾਰੀ ਹਾਸਿਲ ਕਰੋ।

ਵਿੱਤੀ ਮਦਦ

ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ: ਕੋਵਿਡ-19 ਦੌਰਾਨ ਸਰਵਿਸਿਜ਼ ਆਸਟ੍ਰੇਲੀਆ ਤੋਂ ਭਾਸ਼ਾ ਵਿੱਚ ਮਦਦ ਪ੍ਰਾਪਤ ਕਰੋ।




ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:

ਕੋਵਿਡ-19 ਟੀਕਾਕਰਨ ਸ਼ਬਦਾਵਲੀ

ਮੁਲਾਕਾਤ ਰੀਮਾਈਂਡਰ ਟੂਲ।


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਐਸ ਬੀ ਐਸ, ਆਸਟ੍ਰੇਲੀਆ ਦੇ ਵਿਆਪਕ ਭਾਈਚਾਰਿਆਂ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ। ਖਬਰਾਂ ਅਤੇ ਜਾਣਕਾਰੀ  63 ਭਾਸ਼ਾਵਾਂ 'ਚ https://www.sbs.com.au/language/coronavirus ਉੱਤੇ ਉਪਲਬਧ ਹੈ।

ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। ਤੁਸੀਂ ਸਾਨੂੰ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।  


Share

4 min read

Published

By Sumeet Kaur




Share this with family and friends


Follow SBS Punjabi

Download our apps

Watch on SBS

Punjabi News

Watch now