- ਐਨ ਐਸ ਡਬਲਯੂ ਵਿੱਚ 10 ਹਫ਼ਤਿਆਂ ਵਿੱਚ ਸਭ ਤੋਂ ਵੱਧ ਕੋਵਿਡ ਕੇਸ ਦਰਜ ਕੀਤੇ ਗਏ ਹਨ। ਰਾਜ ਭਲਕੇ, 15 ਦਸੰਬਰ ਤੋਂ ਕੋਵਿਡ ਪਾਬੰਦੀਆਂ ਵਿੱਚ ਹੋਰ ਢਿੱਲ ਦੇਣ ਲਈ ਤਿਆਰ ਹੈ।
- ਨਿਊ ਕੈਸਲ ਨਾਈਟ ਕਲੱਬ ਕਲੱਸਟਰ ਹੁਣ ਵਧ ਕੇ 150 ਹੋ ਗਿਆ ਹੈ। ਇਨ੍ਹਾਂ ਕੇਸਾਂ ਵਿਚੋਂ ਘੱਟੋ-ਘੱਟ ਇੱਕ ਸੰਕਰਮਣ ਓਮੀਕਰੋਨ ਵੇਰੀਐਂਟ ਦਾ ਪਾਇਆ ਗਿਆ ਹੈ। ਐਨ ਐਸ ਡਬਲਯੂ ਦੇ ਨਿਊ ਹੰਟਰ ਖੇਤਰ ਵਿੱਚ ਕੱਲ੍ਹ 28 ਮਾਮਲੇ ਸਾਹਮਣੇ ਆਏ ਸਨ, ਜੋ ਅੱਜ ਵੱਧ ਕੇ 225 ਹੋ ਗਏ ਹਨ।
- ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਵਿਕਟੋਰੀਆ ਵਿੱਚ ਐਮ ਆਰ ਐਨ ਏ ਵੈਕਸੀਨ ਉਤਪਾਦਨ ਸਹੂਲਤ ਬਣਾਏ ਜਾਣ ਦਾ ਐਲਾਨ ਕੀਤਾ ਹੈ ।
- ਸ੍ਰੀ ਮੌਰੀਸਨ ਨੇ ਪੁਸ਼ਟੀ ਕੀਤੀ ਹੈ ਕਿ ਅੰਤਰਰਾਸ਼ਟਰੀ ਸਰਹੱਦਾਂ 15 ਦਸੰਬਰ ਨੂੰ ਮੁੜ ਖੁੱਲ੍ਹ ਜਾਣਗੀਆਂ।
- ਤਸਮਾਨੀਆ ਕੱਲ੍ਹ, 15 ਦਸੰਬਰ ਨੂੰ ਆਪਣੀਆਂ ਸਰਹੱਦਾਂ ਮੁੜ ਖੋਲ੍ਹਣ ਲਈ ਤਿਆਰ ਹੈ।
- ਪੱਛਮੀ ਆਸਟ੍ਰੇਲੀਆ 5 ਫਰਵਰੀ 2022 ਤੋਂ ਰਾਜ ਦੀਆਂ ਸਰਹੱਦਾਂ ਖੋਲ੍ਹੇਗਾ।
- ਬ੍ਰਿਟੇਨ ਨੇ ਓਮਿਕਰੋਨ ਵੇਰੀਐਂਟ ਦੇ ਕਾਰਨ ਹੋਈ ਪਹਿਲੀ ਮੌਤ ਦੀ ਜਨਤਕ ਤੌਰ 'ਤੇ ਪੁਸ਼ਟੀ ਕੀਤੀ ਹੈ ।
ਕੋਵਿਡ-19 ਦੇ ਅੰਕੜੇ:
ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,189 ਮਾਮਲੇ ਅਤੇ 6 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਐਨ ਐਸ ਡਬਲਯੂ ਵਿੱਚ 804 ਨਵੇਂ ਭਾਈਚਾਰਕ ਮਾਮਲੇ ਅਤੇ ਇੱਕ ਮੌਤ ਦਰਜ ਕੀਤੀ ਗਈ ਹੈ ।
ਏ ਸੀ ਟੀ ਵਿੱਚ 4 ਮਾਮਲੇ ਦਰਜ ਕੀਤੇ ਗਏ ਹਨ ।
ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:
ਯਾਤਰਾ
ਵਿੱਤੀ ਮਦਦ
ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ: ਕੋਵਿਡ-19 ਦੌਰਾਨ ਸਰਵਿਸਿਜ਼ ਆਸਟ੍ਰੇਲੀਆ ਤੋਂ ਭਾਸ਼ਾ ਵਿੱਚ ਮਦਦ ਪ੍ਰਾਪਤ ਕਰੋ।
- sbs.com.au/coronavirus 'ਤੇ 60 ਤੋਂ ਵੱਧ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ ਹਾਸਿਲ ਕਰੋ
- ਤੁਹਾਡੇ ਰਾਜ ਜਾਂ ਖੇਤਰ ਲਈ ਸੰਬੰਧਿਤ ਦਿਸ਼ਾ-ਨਿਰਦੇਸ਼: ਐਨ ਐਸ ਡਬਲਯੂ, ਵਿਕਟੋਰੀਆ, ਕੁਈਨਜ਼ਲੈਂਡ, ਪੱਛਮੀ ਆਸਟ੍ਰੇਲੀਆ, ਦੱਖਣੀ ਆਸਟ੍ਰੇਲੀਆ, ਨੋਰਦਰਨ ਟੈਰੀਟੋਰੀ, ਏ ਸੀ ਟੀ, ਤਸਮਾਨੀਆ।
- ਤੁਹਾਡੀ ਭਾਸ਼ਾ ਵਿੱਚ ਕੋਵਿਡ-19 ਟੀਕਾਕਰਨ ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:
ਕੋਵਿਡ-19 ਟੀਕਾਕਰਨ ਸ਼ਬਦਾਵਲੀ
ਮੁਲਾਕਾਤ ਰੀਮਾਈਂਡਰ ਟੂਲ।
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ: