- ਬੁੱਧਵਾਰ ਨੂੰ ਰਾਸ਼ਟਰੀ ਕੈਬਨਿਟ ਦੁਆਰਾ ਪੇਸ਼ ਕੀਤੇ ਗਏ ਬਦਲਾਅ ਦੇ ਤਹਿਤ ਜੇ ਕੋਈ ਵਿਅਕਤੀ ਰੈਪਿਡ ਐਂਟੀਜੇਨ ਟੈਸਟ ਤੋਂ ਸਕਾਰਾਤਮਕ ਨਤੀਜਾ ਹਾਸਿਲ ਕਰਦਾ ਹੈ ਤਾਂ ਉਸਨੂੰ ਲਾਗ ਦੀ ਪੁਸ਼ਟੀ ਕਰਨ ਲਈ ਪੀਸੀਆਰ ਟੈਸਟ ਕਰਵਾਉਣ ਦੀ ਲੋੜ ਨਹੀਂ ਹੋਵੇਗੀ।
- ਨਿਊ ਸਾਊਥ ਵੇਲਜ਼ ਅਤੇ ਵਿਕਟੋਰੀਆ ਵਿੱਚ ਕੋਵਿਡ-19 ਕਾਰਨ ਹਸਪਤਾਲ ਭਰਤੀਆਂ ਵਿੱਚ ਹੋਰ ਵਾਧਾ ਹੋਇਆ ਹੈ।
- ਬੁੱਧਵਾਰ ਨੂੰ ਸ਼ਾਮ 8 ਵਜੇ ਤੱਕ, ਐਨ ਐਸ ਡਬਲਯੂ ਵਿੱਚ ਹਸਪਤਾਲ ਵਿੱਚ 1,609 ਲੋਕ ਦਾਖਲ ਸਨ, ਜੋ ਕਿ 24 ਘੰਟੇ ਪਹਿਲਾਂ ਰਿਪੋਰਟ ਕੀਤੇ ਗਏ 1,491 ਤੋਂ ਵੱਧ ਸਨ। ਲਾਗ ਨਾਲ ਪ੍ਰਭਾਵਿਤ 131 ਮਰੀਜ਼ ਇੰਟੈਂਸਿਵ ਕੇਅਰ ਵਿੱਚ ਹਨ।
- ਵਿਕਟੋਰੀਆ ਵਿੱਚ, ਲਾਗ ਕਾਰਨ 631 ਲੋਕ ਹਸਪਤਾਲ ਵਿੱਚ ਦਾਖਲ ਹਨ, ਜੋ ਕਿ ਪਿਛਲੇ ਦਿਨ ਦੇ 591 ਤੋਂ ਵੱਧ ਹੈ। ਰਾਜ ਵਿੱਚ 100 ਲੋਕ ਆਈਸੀਯੂ ਵਿੱਚ ਹਨ।
- ਕੁਈਨਜ਼ਲੈਂਡ ਵਿੱਚ ਹੁਣ 284 ਲੋਕ ਹਸਪਤਾਲ ਵਿੱਚ ਦਾਖ਼ਲ ਹਨ, ਜਦਕਿ 12 ਲੋਕ ਆਈਸੀਯੂ ਵਿੱਚ ਹਨ।
- ਵਿਕਟੋਰੀਆ ਵਿੱਚ ਅੱਜ ਰਾਤ 11:59 ਵਜੇ ਤੋਂ ਘਣਤਾ ਦੀਆਂ ਸੀਮਾਵਾਂ ਦੁਬਾਰਾ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਸਕਾਰਾਤਮਕ ਰੈਪਿਡ ਐਂਟੀਜੇਨ ਟੈਸਟ ਦੀ ਰਿਪੋਰਟ ਸਿਹਤ ਵਿਭਾਗ ਕੋਲ ਕਰਨਾ ਲਾਜ਼ਮੀ ਹੋ ਜਾਵੇਗਾ।
- ਐਨ ਐਸ ਡਬਲਯੂ ਹੈਲਥ ਨੇ ਖੁਲਾਸਾ ਕੀਤਾ ਹੈ ਕਿ 20 ਸਾਲ ਦੀ ਉਮਰ ਵਿੱਚ ਇੱਕ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਵਿਅਕਤੀ ਦੀ ਹਸਪਤਾਲ ਵਿੱਚ ਕੋਵਿਡ-19 ਤੋਂ ਮੌਤ ਹੋ ਗਈ ਹੈ।
- ਇੰਗਲੈਂਡ ਨੇ ਘੋਸ਼ਣਾ ਕੀਤੀ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਸਮੇਤ ਪੂਰੀ ਤਰ੍ਹਾਂ ਟੀਕਾਕਰਣ ਵਾਲੇ ਲੋਕਾਂ ਨੂੰ 7 ਜਨਵਰੀ ਸਵੇਰੇ 4 ਵਜੇ ਤੋਂ ਨੈਗੇਟਿਵ ਪੀਸੀਆਰ ਟੈਸਟ ਕੀਤੇ ਬਿਨਾਂ ਦੇਸ਼ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਵੇਗੀ।
ਕੋਵਿਡ-19 ਅੰਕੜੇ:
ਨਿਊ ਸਾਊਥ ਵੇਲਜ਼ ਵਿੱਚ 34,994 ਨਵੇਂ ਕੋਵਿਡ -19 ਮਾਮਲੇ ਅਤੇ ਛੇ ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਦੋਂ ਕਿ ਵਿਕਟੋਰੀਆ ਵਿੱਚ 21,997 ਨਵੇਂ ਸੰਕਰਮਣ ਅਤੇ ਛੇ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਕੁਈਨਜ਼ਲੈਂਡ ਵਿੱਚ 10,332 ਨਵੇਂ ਮਾਮਲੇ ਅਤੇ ਇੱਕ ਮੌਤ ਦਰਜ ਕੀਤੀ ਗਈ ਹੈ।
ਤਸਮਾਨੀਆ ਵਿੱਚ 751 ਨਵੇਂ ਮਾਮਲਿਆਂ ਦੀ ਰਿਪੋਰਟ ਕੀਤੀ ਗਈ ਹੈ।
ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:
ਯਾਤਰਾ
ਵਿੱਤੀ ਮਦਦ
ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ: ਕੋਵਿਡ-19 ਦੌਰਾਨ ਸਰਵਿਸਿਜ਼ ਆਸਟ੍ਰੇਲੀਆ ਤੋਂ ਭਾਸ਼ਾ ਵਿੱਚ ਮਦਦ ਪ੍ਰਾਪਤ ਕਰੋ।
- sbs.com.au/coronavirus 'ਤੇ 60 ਤੋਂ ਵੱਧ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ ਹਾਸਿਲ ਕਰੋ।
- ਤੁਹਾਡੇ ਰਾਜ ਜਾਂ ਖੇਤਰ ਲਈ ਸੰਬੰਧਿਤ ਦਿਸ਼ਾ-ਨਿਰਦੇਸ਼: ਐਨ ਐਸ ਡਬਲਯੂ, ਵਿਕਟੋਰੀਆ, ਕੁਈਨਜ਼ਲੈਂਡ, ਪੱਛਮੀ ਆਸਟ੍ਰੇਲੀਆ, ਦੱਖਣੀ ਆਸਟ੍ਰੇਲੀਆ, ਨੋਰਦਰਨ ਟੈਰੀਟੋਰੀ, ਏ ਸੀ ਟੀ, ਤਸਮਾਨੀਆ।
- ਤੁਹਾਡੀ ਭਾਸ਼ਾ ਵਿੱਚ ਕੋਵਿਡ-19 ਟੀਕਾਕਰਨ ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ: