ਕੋਵਿਡ -19 ਅਪਡੇਟ: ਆਸਟ੍ਰੇਲੀਆ ਵੱਲੋਂ ਅੱਜ ਟੀਕਾਕਰਨ ਦੀ ਪਹਿਲੀ ਖੁਰਾਕ ਦਾ 90 ਪ੍ਰਤੀਸ਼ਤ ਟੀਚਾ ਪਾਰ ਕਰਨ ਦੀ ਉਮੀਦ

ਇਹ 11 ਨਵੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

Greg Hunt

Federal health minister Greg Hunt has said that Australia is expected to surpass 90 per cent single dose vaccination target by 1 PM today. Source: AAP Image/Mick Tsikas

ਫੈਡਰਲ ਸਿਹਤ ਮੰਤਰੀ ਗ੍ਰੇਗ ਹੰਟ ਦਾ ਕਹਿਣਾ ਹੈ ਕਿ ਅੱਜ ਇੱਕ 'ਮੀਲ ਪੱਥਰ ਦਿਨ' ਹੈ ਕਿਉਂਕਿ ਆਸਟ੍ਰੇਲੀਆ ਵੱਲੋਂ ਅੱਜ 90 ਪ੍ਰਤੀਸ਼ਤ ਸਿੰਗਲ ਡੋਜ਼ ਟੀਕਾਕਰਨ ਟੀਚੇ ਨੂੰ ਪਾਰ ਕਰਨ ਦੀ ਉਮੀਦ ਹੈ।

ਉਪਚਾਰਕ ਵਸਤੂਆਂ ਦੇ ਪ੍ਰਸ਼ਾਸਨ ਨੇ 6-11 ਸਾਲ ਦੀ ਉਮਰ ਸਮੂਹ ਲਈ ਮੋਡਰਨਾ ਦੇ ਐਮ ਆਰ ਐਨ ਏ ਕੋਵਿਡ-19 ਟੀਕੇ ਸਪਾਈਕਵੈਕਸ ਲਈ ਇੱਕ ਅਸਥਾਈ ਨਿਸ਼ਚੇ ਨੂੰ ਮਨਜ਼ੂਰ ਕੀਤਾ ਹੈ।

ਕੁਈਨਜ਼ਲੈਂਡ ਦੀ ਪ੍ਰੀਮੀਅਰ ਅੰਨਾਸਤਾਸੀਆ ਪਲਾਸਜ਼ੁਕ ਦਾ ਕਹਿਣਾ ਹੈ ਕਿ ਜੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਗੋਲਡ ਕੋਸਟ ਵਿੱਚ ਹੋਰ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ।

ਏ ਸੀ ਟੀ ਦੇ 33 ਮਾਮਲੇ ਕੈਨਬਰਾ ਦੀ ਇੱਕ ਗੈਰ-ਕਾਨੂੰਨੀ ਹੈਲੋਵੀਨ ਪਾਰਟੀ ਨਾਲ ਜੁੜੇ ਹੋਏ ਹਨ।

80 ਫੀਸਦੀ ਤਸਮਾਨੀਆ ਵਾਸੀ ਹੁਣ ਪੂਰੀ ਤਰ੍ਹਾਂ ਟੀਕਾਕਰਨ ਹਾਸਿਲ ਕਰ ਚੁੱਕੇ ਹਨ।

ਫਿਜ਼ੀ ਨੇ 1 ਦਸੰਬਰ ਤੋਂ ਫਿਜ਼ੀਆਈ ਪਾਸਪੋਰਟ ਧਾਰਕਾਂ, ਪੂਰੀ ਤਰ੍ਹਾਂ ਟੀਕਾਕਰਨ ਹਾਸਿਲ ਪਰਮਿਟ ਧਾਰਕਾਂ ਅਤੇ ਵਾਪਸ ਪਰਤਣ ਵਾਲੇ ਨਿਵਾਸੀਆਂ ਲਈ, ਆਸਟ੍ਰੇਲੀਆ ਨਾਲ ਕੁਆਰੰਟੀਨ ਮੁਕਤ ਸਰਹੱਦਾਂ ਨੂੰ ਮੁੜ ਖੋਲ੍ਹ ਦਿੱਤਾ ਹੈ।

ਕੋਵਿਡ-19 ਦੇ ਅੰਕੜੇ:

  • ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,313 ਨਵੇਂ ਮਾਮਲੇ ਅਤੇ ਚਾਰ ਮੌਤਾਂ ਦਰਜ ਕੀਤੀਆਂ ਗਈਆਂ ਹਨ।
  • ਐਨ ਐਸ ਡਬਲਯੂ ਵਿੱਚ 261 ਨਵੇਂ ਕਮਿਊਨਿਟੀ ਮਾਮਲੇ ਅਤੇ ਇੱਕ ਮੌਤ ਦਰਜ ਕੀਤੀ ਗਈ ਹੈ।
  • ਕੁਈਨਜ਼ਲੈਂਡ ਵਿੱਚ ਦੋ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਇੱਕ ਮੌਜੂਦਾ ਪ੍ਰਕੋਪ ਨਾਲ ਜੁੜਿਆ ਨਹੀਂ ਹੋਇਆ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। 


Share

3 min read

Published

By SBS/ALC Content

Source: SBS




Share this with family and friends


Follow SBS Punjabi

Download our apps

Watch on SBS

Punjabi News

Watch now