SKIP TO MAIN CONTENT

ਕੋਵਿਡ -19 ਅਪਡੇਟ: ਮੈਲਬੌਰਨ ਸੀਬੀਡੀ ਨੇ ਮੁੜ ਸੁਰਜੀਤ ਕਰਨ ਲਈ ਮਲਟੀ-ਮਿਲੀਅਨ ਡਾਲਰ ਪੈਕੇਜ ਦੀ ਘੋਸ਼ਣਾ

ਇਹ 8 ਨਵੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

A $44 million package has been unveiled to revitalise Melbourne's CBD as workers and visitors return after the city's sixth lockdown.
A $44 million package has been unveiled to revitalise Melbourne's CBD as workers and visitors return after the city's sixth lockdown. Source: AAP

3 min read

Published



Skip to article content

ਹਾਈਲਾਈਟਸ:

  • ਆਸਟ੍ਰੇਲੀਆਈ ਸਰਕਾਰ ਦਾ ਬੂਸਟਰ ਵੈਕਸੀਨੇਸ਼ਨ ਰੋਲਆਊਟ ਪ੍ਰੋਗਰਾਮ ਅੱਜ ਅਧਿਕਾਰਤ ਤੌਰ 'ਤੇ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਉਨ੍ਹਾਂ ਲੋਕਾਂ ਲਈ ਸ਼ੁਰੂ ਹੋ ਰਿਹਾ ਹੈ ਜਿਨ੍ਹਾਂ ਨੇ ਘੱਟੋ-ਘੱਟ ਛੇ ਮਹੀਨੇ ਪਹਿਲਾਂ ਟੀਕਾਕਰਨ ਦਾ ਆਪਣਾ ਦੋ-ਡੋਜ਼ ਕੋਰਸ ਪੂਰਾ ਕੀਤਾ ਹੈ।

ਤੁਸੀਂ www.australia.gov.au 'ਤੇ ਜਾ ਕੇ ਜਾਂ www.health.gov.au 'ਤੇ ਵੈਕਸੀਨ ਕਲੀਨਿਕ ਫਾਈਂਡਰ ਰਾਹੀਂ ਮੁਲਾਕਾਤ ਬੁੱਕ ਕਰ ਸਕਦੇ ਹੋ।

  • ਮੈਲਬੌਰਨ ਦੇ ਸੀ ਬੀ ਡੀ ਨੂੰ ਮੁੜ੍ਹ ਸੁਰਜੀਤ ਕਰਨ ਲਈ ਇੱਕ $44 ਮਿਲੀਅਨ ਪੈਕੇਜ ਦਾ ਖੁਲਾਸਾ ਕੀਤਾ ਗਿਆ ਹੈ ਜਿਸ ਵਿੱਚ $5 ਮਿਲੀਅਨ ਮਿਡਵੀਕ ਡਾਇਨਿੰਗ ਛੋਟ ਸਕੀਮ ਸ਼ਾਮਲ ਹੈ।
  • ਅੱਜ ਤੋਂ ਐਨ ਐਸ ਡਬਲਯੂ ਵਿੱਚ ਟੀਕਾਕਰਨ ਵਾਲੇ ਲੋਕਾਂ ਲਈ ਪਾਬੰਦੀਆਂ ਨੂੰ ਹੋਰ ਸੌਖਾ ਕੀਤਾ ਜਾਵੇਗਾ, ਜਿਸ ਵਿੱਚ ਘਰਾਂ ਵਿੱਚ ਜਾਂ ਬਾਹਰੀ ਇਕੱਠਾਂ ਵਿੱਚ ਲੋਕਾਂ ਦੀ ਗਿਣਤੀ ਦੀ ਕੋਈ ਸੀਮਾ ਨਹੀਂ ਹੈ।
  • ਵਿਕਟੋਰੀਅਨ ਸਰਕਾਰ ਸਕੂਲਾਂ ਲਈ ਮੁਫ਼ਤ, ਘਰ-ਘਰ ਰੈਪਿਡ ਐਂਟੀਜੇਨ ਟੈਸਟ ਕਰਵਾ ਰਹੀ ਹੈ।

ਕੋਵਿਡ 19 ਦੇ ਮਾਮਲੇ:

  • ਵਿਕਟੋਰੀਆ ਵਿੱਚ ਪਿਛਲੇ 24 ਘੰਟਿਆਂ ਵਿੱਚ 1,126 ਨਵੇਂ ਸਥਾਨਕ ਮਾਮਲੇ ਅਤੇ ਪੰਜ ਮੌਤਾਂ ਦਰਜ ਕੀਤੀਆਂ ਗਈਆਂ ਹਨ।
  • ਐਨ ਐਸ ਡਬਲਯੂ ਵਿੱਚ 187 ਨਵੇਂ ਮਾਮਲੇ ਅਤੇ ਸੱਤ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। 


Follow SBS Punjabi

Download our apps

Watch on SBS

Punjabi News

Stream now