- ਐਨ ਐਸ ਡਬਲਯੂ ਵਿੱਚ ਐਚ ਐਸ ਸੀ ਦੀਆਂ ਪ੍ਰੀਖਿਆਵਾਂ 9 ਨਵੰਬਰ ਤੱਕ ਮੁਲਤਵੀ।
- ਵਿਕਟੋਰੀਆ ਦੇ ਹਰ ਦਸਾਂ ਵਿੱਚੋਂ ਇੱਕ ਮਾਮਲਾ ਸ਼ੇਪਰਟਨ ਨਾਲ ਸੰਬੰਧਤ।
- ਏ ਸੀ ਟੀ ਤਾਲਾਬੰਦੀ ਦੌਰਾਨ ਵਪਾਰਕ ਪਾਬੰਦੀਆਂ ਵਿੱਚ ਸੋਧ।
- ਏ ਟੀ ਏ ਜੀ ਆਈ ਨੇ 12-15 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਨੂੰ ਦਿੱਤੀ ਮਨਜ਼ੂਰੀ।
ਨਿਊ ਸਾਊਥ ਵੇਲਜ਼
ਐਨ ਐਸ ਡਬਲਯੂ ਨੇ ਸਥਾਨਕ ਤੌਰ 'ਤੇ 882 ਨਵੇਂ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚੋਂ 80 ਫੀਸਦੀ ਤੋਂ ਵੱਧ ਮਾਮਲੇ ਪੱਛਮੀ ਅਤੇ ਦੱਖਣ-ਪੱਛਮੀ ਸਿਡਨੀ ਦੇ ਹਨ। ਦੋ ਆਦਮੀ, ਜਿਨ੍ਹਾਂ ਦੀ ਉਮਰ 60 ਅਤੇ 90 ਦੇ ਦਹਾਕੇ ਵਿੱਚ ਸੀ, ਦੀ ਮੌਤ ਹੋ ਗਈ ਹੈ।
ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਸਕੂਲ ਵਿੱਚ ਵਾਪਸੀ ਦੀ ਯੋਜਨਾ ਦਾ ਐਲਾਨ ਕੀਤਾ ਹੈ:
- 25 ਅਕਤੂਬਰ ਤੋਂ - ਕਿੰਡਰਗਾਰਟਨ ਅਤੇ ਸਾਲ 1 ਦੇ ਵਿਦਿਆਰਥੀ
- 1 ਨਵੰਬਰ ਤੋਂ - ਸਾਲ 2, 6 ਅਤੇ 11
- 8 ਨਵੰਬਰ ਤੋਂ - ਸਾਲ 3, 4, 5, 7, 8, 9 ਅਤੇ 10
ਹਰੇਕ ਸੈਕਟਰ ਦੇ ਸਾਰੇ ਸਕੂਲ ਸਟਾਫ ਲਈ ਟੀਕੇ 8 ਨਵੰਬਰ ਤੋਂ ਲਾਜ਼ਮੀ ਹੋਣਗੇ, ਪਰ ਉਨ੍ਹਾਂ ਨੂੰ 6 ਸਤੰਬਰ ਤੋਂ ਟੀਕੇ ਲਈ ਤਰਜੀਹ ਦਿੱਤੀ ਜਾਵੇਗੀ।
ਵਿਕਟੋਰੀਆ
ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 79 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਿਨ੍ਹਾਂ ਵਿੱਚ 53 ਜਾਣੇ -ਪਛਾਣੇ ਪ੍ਰਕੋਪ ਅਤੇ 26 ਰਹੱਸਮਈ ਮਾਮਲਿਆਂ ਨਾਲ ਜੁੜੇ ਹੋਏ ਹਨ।
ਸ਼ੇਪਰਟਨ ਖੇਤਰ ਦੇ ਵਸਨੀਕ ਜਿਨ੍ਹਾਂ ਦੀ ਆਬਾਦੀ 65,000 ਹੈ ਵਿੱਚੋਂ ਲਗਭਗ 16,000 ਲੋਕਾਂ ਨੂੰ ਸਵੈ-ਇਕਾਂਤਵਾਸ ਵਿੱਚ ਮੰਨਿਆ ਜਾ ਰਿਹਾ ਹੈ, ਸਟਾਫ ਦੀ ਘਾਟ ਕਾਰਨ ਭੋਜਨ ਵੰਡਣ ਵਾਲੇ, ਸੁਪਰਮਾਰਕੀਟਾਂ ਅਤੇ ਫਾਰਮੇਸੀਆਂ ਨੂੰ ਬੰਦ ਕਰਨ ਲਈ ਮਜਬੂਰ ਹੋਣਾ ਪੀ ਹੈ।
ਆਸਟ੍ਰੇਲੀਅਨ ਰਾਜਧਾਨੀ ਖੇਤਰ
ਏ ਸੀ ਟੀ ਵਿੱਚ ਸਥਾਨਕ ਤੌਰ 21 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਨ੍ਹਾਂ ਨਾਲ ਸਰਗਰਮ ਮਾਮਲਿਆਂ ਦੀ ਕੁੱਲ ਸੰਖਿਆ 209 ਹੋ ਗਈ ਹੈ।
ਏ ਸੀ ਟੀ ਨੇ ਪ੍ਰਚੂਨ ਕਾਰੋਬਾਰ, ਜਿੰਮ ਅਤੇ ਡਾਂਸ ਸਕੂਲ ਅਤੇ ਰੀਅਲ ਅਸਟੇਟ ਕਾਰੋਬਾਰਾਂ ਲਈ ਪਾਬੰਦੀਆਂ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ ਜੋ ਅੱਜ ਰਾਤ 11.59 ਵਜੇ ਤੋਂ ਲਾਗੂ ਹੋ ਜਾਣਗੀਆਂ।
ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ
- ਦੱਖਣ-ਪੂਰਬੀ ਕੁਈਨਜ਼ਲੈਂਡ ਅੱਜ ਸ਼ਾਮ 4 ਵਜੇ ਤੋਂ ਕੋਵਿਡ -19 ਪਾਬੰਦੀਆਂ ਨੂੰ ਹੋਰ ਸੌਖਾ ਕਰ ਦੇਵੇਗਾ।
- ਟੀਕਾਕਰਨ ਬਾਰੇ ਆਸਟ੍ਰੇਲੀਅਨ ਤਕਨੀਕੀ ਸਲਾਹਕਾਰ ਸਮੂਹ ਨੇ 12 ਤੋਂ 15 ਸਾਲ ਦੇ ਬੱਚਿਆਂ ਲਈ ਫਾਈਜ਼ਰ ਕੋਵਿਡ -19 ਟੀਕੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਯਾਤਰਾ, ਆਵਾਜਾਈ ਅਤੇ ਕੁਆਰੰਟੀਨ
- ਵਿਕਟੋਰੀਆ ਯਾਤਰਾ ਪਰਮਿਟ, ਵਿਦੇਸ਼ੀ ਯਾਤਰੀ ਅਤੇ ਕੁਆਰੰਟੀਨ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਟਰਾਂਸਪੋਰਟ ਅਤੇ ਕੁਆਰੰਟੀਨ
- ਨੋਰਦਰਨ ਟੇਰੀਟਰੀ ਟਰੈਵਲ ਅਤੇ ਕੁਆਰੰਟੀਨ
- ਕੁਇੰਜ਼ਲੈਂਡ ਟਰੈਵਲ ਅਤੇ ਕੁਆਰੰਟੀਨ
- ਦੱਖਣੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
- ਤਸਮਾਨੀਆ ਟਰੈਵਲ ਅਤੇ ਕੁਆਰੰਟੀਨ
- ਪੱਛਮੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊ, ਵਿਕਟੋਰੀਆ, ਕੂਈਨਜ਼ਲੈਂਡ, ਵੈਸਟਰਨ ਆਸਟ੍ਰੇਲੀਆ, ਸਾਊਥ ਆਸਟ੍ਰੇਲੀਆ, ਨਾਰਦਰਨ ਟੈਰੀਟੋਰੀ, ਏਸੀਟੀ, ਤਸਮਾਨੀਆ
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸਬੰਧਿਤ ਪੇਸ਼ਕਾਰੀਆਂ/ਇਹ ਵੀ ਜਾਣੋ:

ਆਸਟ੍ਰੇਲੀਆ ਵਿੱਚ ਕੋਵਿਡ-19: ਤੁਹਾਡੀ ਭਾਸ਼ਾ ਵਿੱਚ ਮੌਜੂਦ ਲਾਜ਼ਮੀ ਜਾਣਕਾਰੀ