- ਨਿਊ ਸਾਊਥ ਵੇਲਜ਼ ਵਿੱਚ ਪਰਿਵਾਰਕ ਮੇਲੇ-ਗੇਲੇ ਕੋਵਿਡ-19 ਦੇ ਵਧਦੇ ਕੇਸਾਂ ਪਿਛਲਾ ਮੁੱਖ ਕਾਰਣ
- ਵਿਕਟੋਰੀਆ ਵਿੱਚ ਪਾਬੰਦੀਆਂ ਹਟਾਉਣ ਸਬੰਧੀ ਵਿਚਾਰਾਂ
- ਦੱਖਣੀ ਆਸਟ੍ਰੇਲੀਆ ਵੱਲੋਂ ਤਾਲਾਬੰਦੀ ਖਤਮ ਕਰਨ ਦਾ ਐਲਾਨ
- ਸਿਡਨੀ ਤਾਲਾਬੰਦੀ ਵਿੱਚੋਂ ਇੱਕ ਕਰੋਨਾ ਕੇਸ ਦੇ ਕੁਈਨਜ਼ਲੈਂਡ ਆਉਣ ਪਿੱਛੋਂ 'ਹਾਈ ਅਲਰਟ'
ਨਿਊ ਸਾਊਥ ਵੇਲਜ਼
ਐਨ ਐਸ ਡਬਲਯੂ ਨੇ ਸਥਾਨਕ ਤੌਰ 'ਤੇ 145 ਨਵੇਂ ਕਰੋਨਾ ਕੇਸ ਦਰਜ ਕੀਤੇ ਹਨ। ਫੇਅਰਫੀਲਡ ਇਲਾਕੇ ਵਿੱਚ ਮਾਮਲਿਆਂ ਦੀ ਗਿਣਤੀ ਹੁਣ ਪਹਿਲਾਂ ਨਾਲ਼ੋਂ ਘੱਟ ਗਈ ਹੈ।
ਇਸ ਦੌਰਾਨ ਪੁਲਿਸ ਕਮਿਸ਼ਨਰ ਮਿਕ ਫੁੱਲਰ ਨੇ ਚੇਤਾਵਨੀ ਦਿੱਤੀ ਕਿ ਤਾਲਾਬੰਦੀ ਦੌਰਾਨ ਸਿਡਨੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਐਨ ਐਸ ਡਬਲਯੂ ਦੀ ਮੁੱਖ ਸਿਹਤ ਅਧਿਕਾਰੀ ਡਾ. ਕੈਰੀ ਚੈਂਟ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਥਾਨਕ ਫਾਰਮੇਸੀਆਂ/ਦਵਾਈ ਵਾਲੀਆਂ ਦੁਕਾਨਾਂ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਐਸਟ੍ਰਾਜ਼ੇਨੇਕਾ ਟੀਕਾ ਲਾ ਸਕਦੀਆਂ ਹਨ। ਉਨ੍ਹਾਂ ਇਹ ਗੱਲ ਫਾਈਜ਼ਰ ਦੇ ਕੋਵਿਡ-19 ਟੀਕੇ ਦੀ ਘਾਟ ਪਿੱਛੋਂ ਆਖੀ ਹੈ।
ਡਾ. ਚੈਂਟ ਨੇ ਸਭ ਲੋਕਾਂ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ ਹੈ। ਟੀਕਾ ਲਵਾਉਣ ਲਈ ਫਾਰਮੇਸੀਆਂ ਦੀ ਸੂਚੀ ਇਥੇ ਵੇਖੋ।
ਇਸ ਸੂਚੀ ਜਾਂ ਨਕਸ਼ੇ ਵਿੱਚ ਕੇਸਾਂ ਦੇ ਸਥਾਨ ਬਾਰੇ ਜਾਣੋ।
ਵਿਕਟੋਰੀਆ
ਵਿਕਟੋਰੀਆ ਵਿੱਚ ਕੋਵਿਡ-19 ਦੇ 11 ਨਵੇਂ ਕੇਸ ਦਰਜ ਕੀਤੇ ਗਏ ਹਨ। ਇਹ ਸਾਰੇ ਕੇਸ ਮੌਜੂਦਾ 'ਡੈਲਟਾ ਵੇਰੀਐਂਟ' ਦੇ ਫੈਲਾਅ ਨਾਲ਼ ਜੁੜੇ ਹੋਏ ਹਨ ਅਤੇ ਲਾਗ ਵਾਲੇ ਸਮੇਂ 'ਆਈਸੋਲੇਸ਼ਨ' ਵਿੱਚ ਸਨ। ਸੂਬੇ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ ਹੁਣ 190 ਹੈ।
ਸੂਬੇ ਵਿਚਲੀ ਪੰਜਵੀਂ ਤਾਲਾਬੰਦੀ 27 ਜੁਲਾਈ ਮੰਗਲਵਾਰ ਨੂੰ ਰਾਤ 11:59 ਵਜੇ ਖ਼ਤਮ ਹੋ ਰਹੀ ਹੈ ਪਰ ਅਧਿਕਾਰੀਆਂ ਵਲੋਂ ਪਾਬੰਦੀਆਂ ਵਿੱਚ ਢਿੱਲ ਦੇਣ ਲਈ “ਹਾਲੇ ਕੁਝ ਵੀ ਅੰਤਮ ਫੈਸਲਾ ਨਹੀਂ ਲਿਆ ਗਿਆ ਹੈ”।
ਇਸ ਸੂਚੀ ਜਾਂ ਨਕਸ਼ੇ ਵਿੱਚ ਕੇਸਾਂ ਦੇ ਸਥਾਨ ਬਾਰੇ ਜਾਨਣ ਲਈ ਕਲਿਕ ਕਰੋ।
ਆਸਟ੍ਰੇਲੀਆ ਵਿੱਚ ਪਿਛਲੇ 24 ਘੰਟੇ
- ਦੱਖਣੀ ਪੂਰਬੀ ਕੁਈਨਜ਼ਲੈਂਡ ਵਿੱਚ ਚਿਹਰੇ ਦੇ ਮਾਸਕ ਸਣੇ ਕੁਝ ਪਾਬੰਦੀਆਂ ਲਾਗੂ ਹਨ। ਇਸ ਸੂਚੀ ਜਾਂ ਨਕਸ਼ੇ ਵਿੱਚ ਕੇਸਾਂ ਦੇ ਸਥਾਨ ਬਾਰੇ ਜਾਨਣ ਲਈ ਕਲਿਕ ਕਰੋ।
- ਦੱਖਣੀ ਆਸਟ੍ਰੇਲੀਆ ਬੁੱਧਵਾਰ, ਸਵੇਰੇ 12:01 ਤੋਂ ਤਾਲਾਬੰਦੀ ਦੀਆਂ ਪਾਬੰਦੀਆਂ ਹਟਾਉਣ ਦੀ ਰਾਹ 'ਤੇ ਹੈ, ਪਰ ਕੁਝ ਨਿਯਮ ਲਾਗੂ ਰਹਿਣਗੇ।
- ਫੈਡਰਲ ਸਿਹਤ ਵਿਭਾਗ ਅਨੁਸਾਰ ਆਸਟ੍ਰੇਲੀਆ ਵਿੱਚ ਇਸ ਵੇਲੇ ਕੋਵਿਡ-19 ਦੇ 2,117 ਸਰਗਰਮ ਕੇਸ ਹਨ।
ਕੋਵਿਡ-19 ਮਿੱਥ:
ਸਿਹਤਮੰਦ ਨੌਜਵਾਨ ਕੋਵਿਡ-19 ਤੋਂ ਪ੍ਰਭਾਵਤ ਨਹੀਂ ਹੁੰਦੇ। ਇਹ ਸਿਰਫ ਬੁੱਢੇ ਜਾਂ ਬਿਮਾਰ ਲੋਕਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਮਾਰਦਾ ਹੈ।
ਕੋਵਿਡ-19 ਤੱਥ:
ਵਾਇਰਸ ਬਜ਼ੁਰਗ ਅਤੇ ਪਹਿਲਾਂ ਤੋਂ ਹੀ ਬਿਮਾਰ ਸਥਿਤੀਆਂ ਵਾਲੇ ਲੋਕਾਂ ਨੂੰ ਵਧੇਰੇ ਪ੍ਰਭਾਵਿਤ ਕਰਦਾ ਹੈ, ਪਰ ਇੱਹ ਕੁਝ ਤੰਦਰੁਸਤ ਨੌਜਵਾਨਾਂ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ ਅਤੇ ਮੌਤ ਦਾ ਕਾਰਨ ਬਣ ਸਕਦਾ ਹੈ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਯਾਤਰਾ, ਆਵਾਜਾਈ ਅਤੇ ਕੁਆਰੰਟੀਨ
- ਵਿਕਟੋਰੀਆ ਯਾਤਰਾ ਪਰਮਿਟ, ਵਿਦੇਸ਼ੀ ਯਾਤਰੀ ਅਤੇ ਕੁਆਰੰਟੀਨ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਟਰਾਂਸਪੋਰਟ ਅਤੇ ਕੁਆਰੰਟੀਨ
- ਨੋਰਦਰਨ ਟੇਰੀਟਰੀ ਟਰੈਵਲ ਅਤੇ ਕੁਆਰੰਟੀਨ
- ਕੁਇੰਜ਼ਲੈਂਡ ਟਰੈਵਲ ਅਤੇ ਕੁਆਰੰਟੀਨ
- ਦੱਖਣੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
- ਤਸਮਾਨੀਆ ਟਰੈਵਲ ਅਤੇ ਕੁਆਰੰਟੀਨ
- ਪੱਛਮੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।
Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊ, ਵਿਕਟੋਰੀਆ, ਕੂਈਨਜ਼ਲੈਂਡ, ਵੈਸਟਰਨ ਆਸਟ੍ਰੇਲੀਆ, ਸਾਊਥ ਆਸਟ੍ਰੇਲੀਆ, ਨਾਰਦਰਨ ਟੈਰੀਟੋਰੀ, ਏਸੀਟੀ, ਤਸਮਾਨੀਆ
ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।
