- ਨਿਊ ਸਾਊਥ ਵੇਲਜ਼ ਤਾਲਾਬੰਦੀ ਦੇ ਆਖਰੀ ਹਫਤੇ ਵਿੱਚ
- ਵਿਕਟੋਰੀਆ ਵਿੱਚ 45 ਪ੍ਰਤੀਸ਼ਤ ਨਵੇਂ ਕੇਸ 30 ਸਾਲ ਤੋਂ ਘੱਟ ਉਮਰ ਦੇ ਹਨ
- ਖੇਤਰੀ ਨਿਊ ਸਾਊਥ ਵੇਲਜ਼ ਦੇ ਲਿਸਮੋਰ ਇਲਾਕੇ ਵਿੱਚ ਸੱਤ ਦਿਨਾਂ ਦੀ ਤਾਲਾਬੰਦੀ ਅੱਜ ਤੋਂ ਸ਼ੁਰੂ
- 12 ਸਾਲ ਤੋਂ ਵੱਧ ਉਮਰ ਦੇ 93 ਪ੍ਰਤੀਸ਼ਤ ਕੈਨਬਰਾ ਵਾਸੀਆਂ ਨੂੰ ਲੱਗ ਚੁੱਕਿਆ ਹੈ ਪਹਿਲਾਂ ਕੋਵਿਡ ਟੀਕਾ
- ਕੁਈਨਜ਼ਲੈਂਡ ਵਿੱਚ ਇੱਕ ਨਵਾਂ ਕੋਵਿਡ ਕੇਸ
ਵਿਕਟੋਰੀਆ
ਵਿਕਟੋਰੀਆ ਵਿੱਚ ਅੱਜ 1,377 ਨਵੇਂ ਕੇਸ ਤੇ ਚਾਰ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਖੇਤਰੀ ਵਿਕਟੋਰੀਆ ਵਿੱਚ ਕੁਝ ਹੋਰ 'ਐਕਸਪੋਜ਼ਰ ਸਾਈਟਾਂ' ਨੂੰ ਸੂਚੀਬੱਧ ਕੀਤਾ ਗਿਆ ਹੈ ਜਿਸ ਵਿੱਚ ਮੌਰਵੇਲ ਅਤੇ ਸ਼ੇਪਰਟਨ ਸ਼ਾਮਲ ਹਨ। ਮਿਲਡੂਰਾ ਵਿੱਚ ਸੀਵਰੇਜ ਦੇ ਪਾਣੀ ਵਿੱਚ ਵਾਇਰਸ ਦੇ ਅੰਸ਼ ਹੋਣ ਦਾ ਵੀ ਪਤਾ ਲੱਗਿਆ ਹੈ।
ਤਾਲਾਬੰਦੀ ਝੱਲਣ ਵਿੱਚ ਦੁਨੀਆਂ ਵਿੱਚ ਪਹਿਲੇ ਨੰਬਰ ਉੱਤੇ ਆਉਂਦਿਆਂ, ਮੈਲਬੌਰਨ ਵਾਸੀਆਂ ਨੇ ਅਰਜਨਟੀਨਾ ਦੀ ਰਾਜਧਾਨੀ ਬਿਊਨਸ ਆਇਰਸ ਨਾਲੋਂ ਵੀ ਵੱਧ ਛੇ ਤਾਲਾਬੰਦੀਆਂ ਦੌਰਾਨ 'ਘਰ ਵਿੱਚ ਰਹਿਣ' ਦੇ ਆਦੇਸ਼ਾਂ ਅਧੀਨ ਹੁਣ ਤੱਕ 246 ਦਿਨ ਬਿਤਾਏ ਹਨ।
ਨਿਊ ਸਾਊਥ ਵੇਲਜ਼
ਨਿਊ ਸਾਊਥ ਵੇਲਜ਼ ਵਿੱਚ 623 ਨਵੇਂ ਕੇਸ ਅਤੇ ਛੇ ਮੌਤਾਂ ਦਰਜ ਕੀਤੀਆਂ ਹਨ।
ਲਿਸਮੋਰ ਵਿੱਚ11 ਅਕਤੂਬਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਅਤੇ ਜੋ ਵੀ ਵਿਅਕਤੀ 28 ਸਤੰਬਰ ਤੋਂ ਇਸ ਖੇਤਰ ਵਿੱਚ ਹੈ, ਉਸਤੇ ਇਹ ਨਿਯਮ ਲਾਗੂ ਹੁੰਦਾ ਹੈ।
ਨਿਊ ਸਾਊਥ ਵੇਲਜ਼ ਨੇ ਮੌਜੂਦਾ ਤਾਲਾਬੰਦੀ ਦਾ ਆਪਣਾ ਆਖਰੀ ਹਫਤਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ 16 ਸਾਲ ਅਤੇ ਇਸ ਤੋਂ ਵੱਧ ਉਮਰ ਦੇ 67 ਪ੍ਰਤੀਸ਼ਤ ਲੋਕਾਂ ਨੂੰ ਸ਼ਨੀਵਾਰ, 2 ਅਕਤੂਬਰ ਦੀ ਅੱਧੀ ਰਾਤ ਤੱਕ ਲੋੜ੍ਹੀਂਦੇ ਦੋ ਟੀਕੇ ਲਾ ਦਿੱਤੇ ਗਏ ਹਨ।
ਆਸਟ੍ਰੇਲੀਆਈ ਰਾਜਧਾਨੀ ਖੇਤਰ, ਕੈਨਬਰਾ
ਇਸ ਖੇਤਰ ਵਿੱਚ 28 ਨਵੇਂ ਕੇਸ ਅਤੇ ਦੋ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਇਸ ਵੇਲੇ ਹਸਪਤਾਲਾਂ ਵਿੱਚ 16 ਕੋਵਿਡ ਮਰੀਜ਼ ਹਨ ਜਿਨ੍ਹਾਂ ਵਿੱਚ ਪੰਜ 'ਇੰਟੈਂਸਿਵ ਕੇਅਰ' ਅਤੇ ਇੱਕ 'ਵੈਂਟੀਲੇਟਰ' ਉੱਤੇ ਹੈ।
93 ਪ੍ਰਤੀਸ਼ਤ ਤੋਂ ਵੀ ਵੱਧ ਯੋਗ ਵਸਨੀਕਾਂ ਨੂੰ ਹੁਣ ਤੱਕ ਪਹਿਲਾ ਕੋਵਿਡ ਟੀਕਾ ਲਾਇਆ ਜਾ ਚੁੱਕਾ ਹੈ।
ਪਿਛਲੇ 24 ਘੰਟਿਆਂ ਵਿੱਚ ਆਸਟ੍ਰੇਲੀਆ
ਕੁਈਨਜ਼ਲੈਂਡ ਦੀ ਲਾਗ ਨਾਲ਼ ਜੁੜੀਆਂ ਥਾਵਾਂ ਦੀ ਸੂਚੀ ਵਧਦੀ ਜਾ ਰਹੀ ਹੈ ਕਿਉਂਕਿ ਇੱਕ ਨਵੇਂ ਕੋਵਿਡ ਕੇਸ ਨੇ ਛੂਤਕਾਰੀ ਹੁੰਦੇ ਹੋਏ ਭਾਈਚਾਰੇ ਵਿੱਚ 10 ਦਿਨ ਬਿਤਾਏ ਹਨ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਯਾਤਰਾ, ਆਵਾਜਾਈ ਅਤੇ ਕੁਆਰੰਟੀਨ
- ਵਿਕਟੋਰੀਆ ਯਾਤਰਾ ਪਰਮਿਟ, ਵਿਦੇਸ਼ੀ ਯਾਤਰੀ ਅਤੇ ਕੁਆਰੰਟੀਨ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਟਰਾਂਸਪੋਰਟ ਅਤੇ ਕੁਆਰੰਟੀਨ
- ਨੋਰਦਰਨ ਟੇਰੀਟਰੀ ਟਰੈਵਲ ਅਤੇ ਕੁਆਰੰਟੀਨ
- ਕੁਇੰਜ਼ਲੈਂਡ ਟਰੈਵਲ ਅਤੇ ਕੁਆਰੰਟੀਨ
- ਦੱਖਣੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
- ਤਸਮਾਨੀਆ ਟਰੈਵਲ ਅਤੇ ਕੁਆਰੰਟੀਨ
- ਪੱਛਮੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊ, ਵਿਕਟੋਰੀਆ, ਕੂਈਨਜ਼ਲੈਂਡ, ਵੈਸਟਰਨ ਆਸਟ੍ਰੇਲੀਆ, ਸਾਊਥ ਆਸਟ੍ਰੇਲੀਆ, ਨਾਰਦਰਨ ਟੈਰੀਟੋਰੀ, ਏਸੀਟੀ, ਤਸਮਾਨੀਆ
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸਬੰਧਿਤ ਪੇਸ਼ਕਾਰੀਆਂ/ਇਹ ਵੀ ਜਾਣੋ:

ਆਸਟ੍ਰੇਲੀਆ ਵਿੱਚ ਕੋਵਿਡ-19: ਤੁਹਾਡੀ ਭਾਸ਼ਾ ਵਿੱਚ ਮੌਜੂਦ ਲਾਜ਼ਮੀ ਜਾਣਕਾਰੀ