- ਐਨ ਐਸ ਡਬਲਯੂ ਵਿੱਚ, 12 ਤੋਂ 15 ਸਾਲ ਦੀ ਉਮਰ ਦੇ ਇੱਕ ਤਿਹਾਈ ਬੱਚਿਆਂ ਨੂੰ ਮਿਲੀ ਆਪਣੀ ਪਹਿਲੀ ਖੁਰਾਕ।
- ਵਿਕਟੋਰੀਆ ਨੇ ਮਾਡਰਨਾ ਟੀਕੇ ਦੀਆਂ ਵਾਧੂ ਖੁਰਾਕਾਂ ਦਾ ਕੀਤਾ ਐਲਾਨ।
- ਏ ਸੀ ਟੀ ਦੀਆਂ ਐਕਸਪੋਜਰ ਸਾਈਟਾਂ ਦੀ ਸੂਚੀ ਵਿੱਚ ਵਾਧਾ।
- 50 ਪ੍ਰਤੀਸ਼ਤ ਆਸਟ੍ਰੇਲੀਆਈ ਲੋਕਾਂ ਨੂੰ ਪੂਰੀ ਤਰ੍ਹਾਂ ਟੀਕਾ ਹਾਸਿਲ।
ਨਿਊ ਸਾਊਥ ਵੇਲਜ਼
ਐਨ ਐਸ ਡਬਲਯੂ ਨੇ ਸਥਾਨਕ ਤੌਰ 'ਤੇ 1,043 ਨਵੇਂ ਮਾਮਲੇ ਅਤੇ 11 ਮੌਤਾਂ ਦਰਜ ਕੀਤੀਆਂ ਹਨ।
ਐਨ ਐਸ ਡਬਲਯੂ ਲਗਭਗ 500 ਅੰਤਰਰਾਸ਼ਟਰੀ ਵਿਦਿਆਰਥੀ ਜਿਨ੍ਹਾਂ ਨੂੰ ਫਾਈਜ਼ਰ, ਮੋਡਰਨਾ ਜਾਂ ਐਸਟਰਾਜ਼ੇਨੇਕਾ ਟੀਕੇ ਲਗਾਏ ਗਏ ਹਨ ਨੂੰ ਵਾਪਸ ਲਿਆਉਣ ਲਈ ਇੱਕ ਪਾਇਲਟ ਪ੍ਰੋਗਰਾਮ ਸ਼ੁਰੂ ਕਰ ਰਿਹਾ ਹੈ।
ਪੱਛਮੀ ਐਨ ਐਸ ਡਬਲਯੂ ਵਿੱਚ ਲਾਈਟਨਿੰਗ ਰਿਜ, ਦੱਖਣੀ ਐਨ ਐਸ ਡਬਲਯੂ ਵਿੱਚ ਜਿੰਦਾਬਾਇਨ, ਦੱਖਣੀ ਟੇਬਲੈਂਡਜ਼ ਵਿੱਚ ਕ੍ਰੁਕਵੈਲ ਅਤੇ ਉੱਤਰੀ ਐਨ ਐਸ ਡਬਲਯੂ ਵਿੱਚ ਦੱਖਣੀ ਲਿਸਮੋਰ ਤੋਂ ਸੀਵਰੇਜ ਦੇ ਨਮੂਨਿਆਂ ਵਿੱਚ ਕੋਵਿਡ -19 ਦੇ ਵਿਸ਼ਾਣੂ ਪਾਏ ਗਏ ਹਨ।
ਆਪਣੀ ਵੈਕਸੀਨ ਮੁਲਾਕਾਤ ਅੱਜ ਹੀ ਬੁੱਕ ਕਰਨ ਲਈ ਇਥੇ ਕਲਿਕ ਕਰੋ।
ਵਿਕਟੋਰੀਆ
ਵਿਕਟੋਰੀਆ ਨੇ ਸਥਾਨਕ ਤੌਰ 'ਤੇ ਹਾਸਲ ਕੀਤੇ 733 ਨਵੇਂ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 84 ਪ੍ਰਤੀਸ਼ਤ ਲੋਕ 50 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਸਿਹਤ ਮੰਤਰੀ ਮਾਰਟਿਨ ਫੋਲੀ ਦਾ ਕਹਿਣਾ ਹੈ ਕਿ ਆਉਣ ਵਾਲੇ ਹਫਤਿਆਂ ਵਿੱਚ ਰਾਜ ਭਰ ਦੀਆਂ 700 ਤੋਂ ਵੱਧ ਫਾਰਮੇਸੀਆਂ ਨੂੰ ਮਾਡਰਨਾ ਟੀਕੇ ਦੀਆਂ 300,000 ਤੋਂ ਵੱਧ ਖੁਰਾਕਾਂ ਮਿਲਣਗੀਆਂ। ਨਾਲ ਹੀ, ਮਾਡਰਨਾ ਟੀਕੇ ਦੀਆਂ ਲਗਭਗ 32,000 ਵਾਧੂ ਖੁਰਾਕਾਂ ਪੌਪ-ਅਪ ਟੀਕਾਕਰਣ ਸਾਈਟਾਂ ਲਈ ਨਿਰਧਾਰਤ ਕੀਤੀਆਂ ਜਾਣਗੀਆਂ ਅਤੇ 12-59 ਸਾਲ ਦੀ ਉਮਰ ਦੇ ਕਿਸੇ ਵੀ ਵਿਅਕਤੀ ਲਈ ਉਪਲਬਧ ਹੋਣਗੀਆਂ।
ਇਥੇ ਆਪਣੇ ਨੇੜੇ ਟੀਕਾਕਰਣ ਕੇਂਦਰਾਂ ਬਾਰੇ ਜਾਣੋ।
ਆਸਟ੍ਰੇਲੀਅਨ ਰਾਜਧਾਨੀ ਖੇਤਰ
ਏ ਸੀ ਟੀ ਨੇ ਸਥਾਨਕ ਤੌਰ 'ਤੇ 19 ਨਵੇਂ ਮਾਮਲੇ ਦਰਜ ਕੀਤੇ ਹਨ।
ਕੈਨਬਰਾ ਦੇ ਉੱਤਰ ਵਿੱਚ ਕਲਵਰੀ ਹੇਡਨ ਰਿਟਾਇਰਮੈਂਟ ਕਮਿਨਿਟੀ ਦੀ ਇੱਕ ਪੂਰੀ ਤਰ੍ਹਾਂ ਟੀਕਾ ਲਗਾਈ ਗਈ ਨਰਸ ਨੇ ਕੋਵਿਡ -19 ਲਈ ਸਕਾਰਾਤਮਕ ਟੈਸਟ ਕੀਤਾ ਹੈ। ਏ ਸੀ ਟੀ ਵਿੱਚ ਹੁਣ ਲਗਭਗ 450 ਮੌਜੂਦਾ ਐਕਸਪੋਜਰ ਸਥਾਨ ਹਨ।
ਇੱਥੇ ਆਪਣਾ ਕੋਵਿਡ -19 ਟੀਕਾਕਰਣ ਬੁੱਕ ਕਰਨ ਬਾਰੇ ਜਾਣੋ।
ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ
- ਤਸਮਾਨੀਆ ਦਾ ਘਰੇਲੂ ਕੁਆਰੰਟੀਨ ਟ੍ਰਾਇਲ ਅੱਜ ਤੋਂ ਸ਼ੁਰੂ ਹੋ ਰਿਹਾ ਹੈ, ਯਾਤਰੀਆਂ ਨੂੰ ਜਨਤਕ ਸੇਵਾਵਾਂ ਦੀ ਵਰਤੋਂ ਤੋਂ ਬਚਣ ਲਈ ਏਅਰਪੋਰਟ ਤੋਂ ਨੈਗੇਟਿਵ COVID-19 ਟੈਸਟ ਅਤੇ ਪ੍ਰਾਈਵੇਟ ਟ੍ਰਾਂਸਪੋਰਟ ਵਰਗੇ ਨਿਯਮਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੋਵੇਗੀ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਯਾਤਰਾ, ਆਵਾਜਾਈ ਅਤੇ ਕੁਆਰੰਟੀਨ
- ਵਿਕਟੋਰੀਆ ਯਾਤਰਾ ਪਰਮਿਟ, ਵਿਦੇਸ਼ੀ ਯਾਤਰੀ ਅਤੇ ਕੁਆਰੰਟੀਨ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਟਰਾਂਸਪੋਰਟ ਅਤੇ ਕੁਆਰੰਟੀਨ
- ਨੋਰਦਰਨ ਟੇਰੀਟਰੀ ਟਰੈਵਲ ਅਤੇ ਕੁਆਰੰਟੀਨ
- ਕੁਇੰਜ਼ਲੈਂਡ ਟਰੈਵਲ ਅਤੇ ਕੁਆਰੰਟੀਨ
- ਦੱਖਣੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
- ਤਸਮਾਨੀਆ ਟਰੈਵਲ ਅਤੇ ਕੁਆਰੰਟੀਨ
- ਪੱਛਮੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।
Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊ, ਵਿਕਟੋਰੀਆ, ਕੂਈਨਜ਼ਲੈਂਡ, ਵੈਸਟਰਨ ਆਸਟ੍ਰੇਲੀਆ, ਸਾਊਥ ਆਸਟ੍ਰੇਲੀਆ, ਨਾਰਦਰਨ ਟੈਰੀਟੋਰੀ, ਏਸੀਟੀ, ਤਸਮਾਨੀਆ
ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।
