- ਨਿਊ ਸਾਊਥ ਵੇਲਜ਼ ਵਿੱਚ 41 ਪ੍ਰਤੀਸ਼ਤ ਵਸਨੀਕਾਂ ਵਿੱਚ ਟੀਕਾਕਰਨ ਮੁਕੰਮਲ
- ਵਿਕਟੋਰੀਆ ਵੱਲੋਂ ਕਿਰਾਏ ਦੇ ਸੰਕਟ ਨਾਲ਼ ਜੂਝਦੇ ਲੋਕਾਂ ਲਈ ਵਿੱਤੀ ਸਹੂਲਤ ਦਾ ਐਲਾਨ
- ਏ ਸੀ ਟੀ ਨੇ ਐਸਟਰਾਜ਼ੇਨੇਕਾ ਦੇ ਦੂਜੇ ਟੀਕੇ ਲਈ ਸਮਾਂ ਚਾਰ ਤੋਂ ਅੱਠ ਹਫਤਿਆਂ ਦੇ ਵਿਚਕਾਰ ਘਟਾਇਆ
- ਕੁਈਨਜ਼ਲੈਂਡ ਨੇ ਫਾਈਜ਼ਰ ਟੀਕੇ ਲਾਉਣ ਵਾਲੇ ਡਾਕਟਰਾਂ ਦੀ ਗਿਣਤੀ ਵਧਾਈ
ਨਿਊ ਸਾਊਥ ਵੇਲਜ਼
ਨਿਊ ਸਾਊਥ ਵੇਲਜ਼ ਵਿੱਚ ਸਿਡਨੀ ਦੇ ਪੱਛਮ ਅਤੇ ਦੱਖਣ-ਪੱਛਮ ਵਿੱਚ 831 ਕੇਸਾਂ ਦੇ ਨਾਲ ਕੁੱਲ 1,281 ਨਵੇਂ ਕੋਵਿਡ ਮਾਮਲੇ ਦਰਜ ਕੀਤੇ ਹਨ। ਪੰਜ ਲੋਕਾਂ ਦੀ ਵਾਇਰਸ ਕਰਕੇ ਮੌਤ ਹੋਈ ਹੈ।
ਪ੍ਰੀਮੀਅਰ ਗਲੈਡਿਸ ਬੇਰੇਜਿਕਲਿਅਨ ਦਾ ਕਹਿਣਾ ਹੈ ਕਿ ਮਾਡਲਿੰਗ ਦਰਸਾਉਂਦੀ ਹੈ ਕਿ ਰਾਜ ਵਿੱਚ 70 ਪ੍ਰਤੀਸ਼ਤ ਲੋਕਾਂ ਦੇ ਟੀਕੇ ਲਗਾਉਣ ਦੇ ਬਾਵਜੂਦ ਹਸਪਤਾਲਾਂ ਵਿੱਚ ਭਰਤੀ ਸਿਖਰ ਉੱਤੇ ਹੈ ਪਰ ਉਸ ਨਾਲ ਪਾਬੰਦੀਆਂ ਨੂੰ ਸੌਖਾ ਕਰਨ 'ਤੇ ਕੋਈ ਅਸਰ ਨਹੀਂ ਪਵੇਗਾ। ਇਸ ਵੇਲੇ 177 ਕੋਵਿਡ ਮਰੀਜ਼ ਸਖਤ ਦੇਖਭਾਲ ਵਿੱਚ ਹਨ ਜਿਨ੍ਹਾਂ ਵਿੱਚੋਂ 67 ਨੂੰ 'ਵੈਂਟੀਲੇਟਰ' ਉੱਤੇ ਰੱਖਿਆ ਹੋਇਆ ਹੈ।
ਵੈਕਸੀਨ ਬੁੱਕ ਕਰਨ ਲਈ ਕਲਿਕ ਕਰੋ।
ਵਿਕਟੋਰੀਆ
ਵਿਕਟੋਰੀਆ ਵਿੱਚ 246 ਨਵੇਂ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 121 ਜਾਣੇ-ਪਛਾਣੇ ਫੈਲਾਅ ਨਾਲ ਜੁੜੇ ਹੋਏ ਹਨ।
ਰਿਹਾਇਸ਼ ਮੰਤਰੀ ਰਿਚਰਡ ਵਾਇਨ ਨੇ ਇੱਕ ਨਵੇਂ ਰਾਹਤ ਪ੍ਰੋਗਰਾਮ ਦਾ ਐਲਾਨ ਕੀਤਾ ਹੈ ਜਿਸ ਤਹਿਤ ਆਪਣੀ 30 ਪ੍ਰਤੀਸ਼ਤ ਤੋਂ ਵੱਧ ਆਮਦਨੀ ਦਾ ਭੁਗਤਾਨ ਕਰਨ ਵਾਲੇ ਕਿਰਾਏਦਾਰਾਂ ਅਤੇ ਕਿਰਾਏ ਵਿੱਚ ਆਪਣੀ ਆਮਦਨੀ ਦਾ 20 ਪ੍ਰਤੀਸ਼ਤ ਜਾਂ ਵੱਧ ਗੁਆਉਣ ਵਾਲੇ ਮਕਾਨ ਮਾਲਕਾਂ ਲਈ ਵਿੱਤੀ ਸਹੂਲਤ ਦਿੱਤੀ ਜਾਵੇਗੀ।

Source: ALC
ਏ ਸੀ ਟੀ ਵਿੱਚ 11 ਨਵੇਂ ਕੇਸ ਦਰਜ ਕੀਤੇ ਹਨ, ਜਦੋਂ ਕਿ ਲਾਗ ਦੇ ਦੌਰਾਨ ਘੱਟੋ-ਘੱਟ ਸੱਤ ਲੋਕ ਉਸ ਵੇਲ਼ੇ ਭਾਈਚਾਰੇ ਵਿੱਚ ਸਰਗਰਮ ਸਨ।
ਕੈਨਬਰਾ ਵਾਸੀ ਹੁਣ ਆਪਣੀ ਦੂਜੀ ਐਸਟਰਾਜ਼ੇਨੇਕਾ ਡੋਜ਼/ਟੀਕਾ ਮਾਈਡੀਐਚਆਰ ਪੋਰਟਲ ਦੀ ਵਰਤੋਂ ਕਰਕੇ ਜਾਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਦੇ ਵਿਚਕਾਰ (02) 5124 7700 'ਤੇ ਫ਼ੋਨ ਕਰਕੇ ਪਹਿਲਾਂ ਬੁਕ ਕਰ ਸਕਦੇ ਹਨ।
ਆਸਟ੍ਰੇਲੀਆ ਵਿੱਚ ਪਿਛਲੇ 24 ਘੰਟੇ
- ਕੁਈਨਜ਼ਲੈਂਡ ਵਿੱਚ 341 ਜਨਰਲ ਪ੍ਰੈਕਟੀਸ਼ਨਰ (ਡਾਕਟਰ) ਇਸ ਵੇਲ਼ੇ ਫਾਈਜ਼ਰ ਦੇ ਕੋਵਿਡ-19 ਟੀਕੇ ਲਾ ਰਹੇ ਹਨ ਅਤੇ ਅਗਲੇ ਕੁਝ ਹਫਤਿਆਂ ਵਿੱਚ 642 ਹੋਰ ਡਾਕਟਰ ਇਸ ਮੁਹਿੰਮ ਵਿੱਚ ਸ਼ਾਮਲ ਹੋਣਗੇ।
- ਯੂਕੇ ਦੇ ਨਾਲ ਅਦਲਾ-ਬਦਲੀ ਸਮਝੌਤੇ ਤਹਿਤ 500,000 ਫਾਈਜ਼ਰ ਖੁਰਾਕਾਂ ਐਤਵਾਰ 5 ਸਤੰਬਰ ਨੂੰ ਸਿਡਨੀ ਪਹੁੰਚ ਗਈਆਂ ਹਨ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਯਾਤਰਾ, ਆਵਾਜਾਈ ਅਤੇ ਕੁਆਰੰਟੀਨ
- ਵਿਕਟੋਰੀਆ ਯਾਤਰਾ ਪਰਮਿਟ, ਵਿਦੇਸ਼ੀ ਯਾਤਰੀ ਅਤੇ ਕੁਆਰੰਟੀਨ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਟਰਾਂਸਪੋਰਟ ਅਤੇ ਕੁਆਰੰਟੀਨ
- ਨੋਰਦਰਨ ਟੇਰੀਟਰੀ ਟਰੈਵਲ ਅਤੇ ਕੁਆਰੰਟੀਨ
- ਕੁਇੰਜ਼ਲੈਂਡ ਟਰੈਵਲ ਅਤੇ ਕੁਆਰੰਟੀਨ
- ਦੱਖਣੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
- ਤਸਮਾਨੀਆ ਟਰੈਵਲ ਅਤੇ ਕੁਆਰੰਟੀਨ
- ਪੱਛਮੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊ, ਵਿਕਟੋਰੀਆ, ਕੂਈਨਜ਼ਲੈਂਡ, ਵੈਸਟਰਨ ਆਸਟ੍ਰੇਲੀਆ, ਸਾਊਥ ਆਸਟ੍ਰੇਲੀਆ, ਨਾਰਦਰਨ ਟੈਰੀਟੋਰੀ, ਏਸੀਟੀ, ਤਸਮਾਨੀਆ
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸਬੰਧਿਤ ਪੇਸ਼ਕਾਰੀਆਂ/ਇਹ ਵੀ ਜਾਣੋ:

ਆਸਟ੍ਰੇਲੀਆ ਵਿੱਚ ਕੋਵਿਡ-19: ਤੁਹਾਡੀ ਭਾਸ਼ਾ ਵਿੱਚ ਮੌਜੂਦ ਲਾਜ਼ਮੀ ਜਾਣਕਾਰੀ