- ਵਿਕਟੋਰੀਆ ਨੇ ਸਵਦੇਸ਼ੀ ਟੀਕਾਕਰਨ ਦਰਾਂ ਨੂੰ ਵਧਾਉਣ ਦੇ ਯਤਨਾਂ ਦਾ ਕੀਤਾ ਨਵੀਨੀਕਰਨ।
- ਐਨ ਐਸ ਡਬਲਯੂ ਵਿੱਚ ਸਾਰੇ ਵਿਦਿਆਰਥੀਆਂ ਦੀ ਅੱਜ ਤੋਂ ਸਕੂਲ ਵਾਪਸੀ।
ਵਿਕਟੋਰੀਆ
ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,461 ਨਵੇਂ ਮਾਮਲੇ ਅਤੇ ਸੱਤ ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 20 ਸਾਲ ਦੀ ਇੱਕ ਔਰਤ ਵੀ ਸ਼ਾਮਲ ਹੈ।
ਸਿਹਤ ਮੰਤਰੀ ਮਾਰਟਿਨ ਫੋਲੀ ਨੇ ਸਵਦੇਸ਼ੀ ਭਾਈਚਾਰਿਆਂ ਵਿੱਚ ਟੀਕਾਕਰਣ ਜਾਗਰੂਕਤਾ ਪੈਦਾ ਕਰਨ ਲਈ ਨਵੇਂ ਸਿਰਿਓਂ ਯਤਨਾਂ ਦਾ ਐਲਾਨ ਕੀਤਾ ਹੈ। ਟੀਕਾਕਰਨ ਦੇ 'ਨੀਵੇਂ ਪੱਧਰ' ਵਾਲੇ ਭਾਈਚਾਰਿਆਂ ਲਈ ਪੌਪ-ਅੱਪ ਕਲੀਨਿਕਾਂ ਦੀ ਇੱਕ ਲੜੀ ਦਾ ਐਲਾਨ ਕੀਤਾ ਗਿਆ ਹੈ।
ਰਾਜ ਵਿੱਚ 12 ਸਾਲ ਤੋਂ ਵੱਧ ਉਮਰ ਦੇ 80 ਪ੍ਰਤੀਸ਼ਤ ਆਦਿਵਾਸੀ ਭਾਈਚਾਰੇ ਨੂੰ ਟੀਕੇ ਦੀ ਪਹਿਲੀ ਖੁਰਾਕ ਮਿਲੀ ਹੈ।
ਸ਼ੁੱਕਰਵਾਰ, 29 ਅਕਤੂਬਰ ਤੋਂ, ਪਾਬੰਦੀਆਂ ਹੋਰ ਸੌਖੀਆਂ ਹੋ ਜਾਣਗੀਆਂ, ਜਿਸ ਵਿੱਚ ਬਾਹਰੀ ਮਾਸਕ ਦੀ ਜ਼ਰੂਰਤ ਨੂੰ ਖ਼ਤਮ ਕਰਨਾ ਅਤੇ ਰਾਜ ਭਰ ਵਿੱਚ ਖੇਤਰੀ ਯਾਤਰਾ ਦੀ ਵਾਪਸੀ ਸ਼ਾਮਲ ਹੈ।
ਨਿਊ ਸਾਊਥ ਵੇਲਜ਼
ਨਿਊ ਸਾਊਥ ਵੇਲਜ਼ ਵਿੱਚ ਸਥਾਨਕ ਤੌਰ 'ਤੇ 294 ਨਵੇਂ ਮਾਮਲੇ ਅਤੇ ਚਾਰ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਸਕੂਲਾਂ ਦੇ ਸਾਰੇ ਵਿਦਿਆਰਥੀ ਅੱਜ ਤੋਂ ਕਲਾਸ ਵਿੱਚ ਵਾਪਸ ਆ ਗਏ ਹਨ। ਹਾਲਾਂਕਿ, ਟੀਕਾਕਰਣ ਦੇ ਲਾਜ਼ਮੀ ਨਿਯਮਾਂ ਦੇ ਕਾਰਨ ਸਾਰੇ ਅਧਿਆਪਕ ਕੰਮ ਤੇ ਵਾਪਸ ਨਹੀਂ ਆ ਸਕਦੇ।
“ਸਾਡੇ 95 ਪ੍ਰਤੀਸ਼ਤ ਤੋਂ ਵੱਧ ਅਧਿਆਪਕਾਂ ਨੂੰ ਟੀਕਾ ਲਗਾਇਆ ਗਿਆ ਹੈ ਅਤੇ ਇਸ ਨਾਲ ਅਸੀਂ ਆਪਣੇ ਸਕੂਲ ਸੁਰੱਖਿਅਤ ਢੰਗ ਨਾਲ ਖੋਲ੍ਹ ਸਕਦੇ ਹਾਂ। ਇਹ ਇੱਕ ਅਸਾਧਾਰਨ ਕੋਸ਼ਿਸ਼ ਹੈ, "ਪ੍ਰੀਮੀਅਰ ਡੋਮਿਨਿਕ ਪੇਰੋਟੈਟ ਨੇ ਕਿਹਾ।
ਗ੍ਰੇਟਰ ਸਿਡਨੀ ਦੇ ਜਨਤਕ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਗੈਰ-ਜ਼ਰੂਰੀ ਚੋਣਵੀਆਂ ਸਰਜਰੀਆਂ ਦੁਬਾਰਾ ਸ਼ੁਰੂ ਹੋਣਗੀਆਂ ਜੀ ਕਿ ਅਗਸਤ ਵਿੱਚ ਰੱਦ ਕਰ ਦਿੱਤੀਆਂ ਗਈਆਂ ਸਨ।
ਕੁਈਨਜ਼ਲੈਂਡ
ਕੁਈਨਜ਼ਲੈਂਡ ਵਿੱਚ ਅੱਜ ਕੋਈ ਨਵਾਂ ਕੇਸ ਦਰਜ ਨਹੀਂ ਹੋਇਆ ਹੈ।
ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ
- ਏ ਸੀ ਟੀ ਵਿੱਚ 9 ਨਵੇਂ ਕੋਰੋਨਾਵਾਇਰਸ ਮਾਮਲੇ ਦਰਜ ਕੀਤੇ ਹਨ।
- ਨੋਰਥਰਨ ਟੇਰੀਟੋਰੀ ਭਲਕੇ ਤੋਂ 14 ਦਿਨਾਂ ਦੇ ਹੋਮ ਕੁਆਰੰਟੀਨ ਦਾ ਚਾਰ ਹਫ਼ਤਿਆਂ ਦਾ ਪਾਇਲਟ ਪ੍ਰੋਗਰਾਮ ਸ਼ੁਰੂ ਕਰੇਗਾ।
- ਕੋਵਿਡ-19 ਟਾਸਕਫੋਰਸ ਦੇ ਕਮਾਂਡਰ ਡਿਫੈਂਸ, ਲੈਫਟੀਨੈਂਟ ਜਨਰਲ ਜੌਹਨ ਫਰਵੇਨ ਨੇ ਘੋਸ਼ਣਾ ਕੀਤੀ ਹੈ ਕਿ ਬੂਸਟਰ ਖੁਰਾਕਾਂ ਦੂਜੀ ਖੁਰਾਕ ਦੇ ਛੇ ਮਹੀਨਿਆਂ ਬਾਅਦ ਏ ਟੀ ਏ ਜੀ ਆਈ ਦੀ ਪ੍ਰਵਾਨਗੀ ਦੇ ਅਧੀਨ ਉਪਲਬਧ ਹੋਣੀਆਂ ਚਾਹੀਦੀਆਂ ਹਨ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਯਾਤਰਾ, ਆਵਾਜਾਈ ਅਤੇ ਕੁਆਰੰਟੀਨ
- ਵਿਕਟੋਰੀਆ ਯਾਤਰਾ ਪਰਮਿਟ, ਵਿਦੇਸ਼ੀ ਯਾਤਰੀ ਅਤੇ ਕੁਆਰੰਟੀਨ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਟਰਾਂਸਪੋਰਟ ਅਤੇ ਕੁਆਰੰਟੀਨ
- ਨੋਰਦਰਨ ਟੇਰੀਟਰੀ ਟਰੈਵਲ ਅਤੇ ਕੁਆਰੰਟੀਨ
- ਕੁਇੰਜ਼ਲੈਂਡ ਟਰੈਵਲ ਅਤੇ ਕੁਆਰੰਟੀਨ
- ਦੱਖਣੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
- ਤਸਮਾਨੀਆ ਟਰੈਵਲ ਅਤੇ ਕੁਆਰੰਟੀਨ
- ਪੱਛਮੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊ, ਵਿਕਟੋਰੀਆ, ਕੂਈਨਜ਼ਲੈਂਡ, ਵੈਸਟਰਨ ਆਸਟ੍ਰੇਲੀਆ, ਸਾਊਥ ਆਸਟ੍ਰੇਲੀਆ, ਨਾਰਦਰਨ ਟੈਰੀਟੋਰੀ, ਏਸੀਟੀ, ਤਸਮਾਨੀਆ
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸਬੰਧਿਤ ਪੇਸ਼ਕਾਰੀਆਂ/ਇਹ ਵੀ ਜਾਣੋ:

ਆਸਟ੍ਰੇਲੀਆ ਵਿੱਚ ਕੋਵਿਡ-19: ਤੁਹਾਡੀ ਭਾਸ਼ਾ ਵਿੱਚ ਮੌਜੂਦ ਲਾਜ਼ਮੀ ਜਾਣਕਾਰੀ