- ਟੀ ਜੀ ਏ ਨੇ ਸਿਫਾਰਸ਼ ਕੀਤੀ ਹੈ ਕਿ ਘਰੇਲੂ ਜਾਂਚ 1 ਨਵੰਬਰ ਤੋਂ ਹੋਵੇਗੀ ਉਪਲਬਧ।
- ਵਿਕਟੋਰੀਆ ਨੇ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਆਪਣਾ ਸਭ ਤੋਂ ਉੱਚਾ ਰੋਜ਼ਾਨਾ ਅੰਕੜਾ ਕੀਤਾ ਦਰਜ।
- ਕੁਈਨਜ਼ਲੈਂਡ ਵਿੱਚ ਐਨ ਆਰ ਐਲ ਗ੍ਰੈਂਡ ਫਾਈਨਲ ਤੋਂ ਪਹਿਲਾਂ ਦੋ ਨਵੇਂ ਕੋਵਿਡ ਪ੍ਰਕੋਪਾਂ ਦਾ ਲੱਗਿਆ ਪਤਾ।
ਵਿਕਟੋਰੀਆ
ਵਿਕਟੋਰੀਆ ਨੇ ਸਥਾਨਕ ਤੌਰ 'ਤੇ ਹਾਸਲ ਕੀਤੇ 867 ਨਵੇਂ ਮਾਮਲੇ ਅਤੇ ਚਾਰ ਹੋਰ ਮੌਤਾਂ ਦਰਜ ਕੀਤੀਆਂ ਹਨ, ਜਿਸ ਨਾਲ ਸਰਗਰਮ ਮਾਮਲਿਆਂ ਦੀ ਗਿਣਤੀ 9,261 ਹੋ ਗਈ ਹੈ।
ਰਾਜ ਇੱਕ ਨਵੀਂ ਐਪ ਦੀ ਅਜ਼ਮਾਇਸ਼ ਦੀ ਸ਼ੁਰੂਆਤ ਕਰ ਰਿਹਾ ਹੈ ਜਿਸਦੀ ਵਰਤੋਂ ਅੰਤਰਰਾਜੀ ਅਤੇ ਵਿਦੇਸ਼ਾਂ ਤੋਂ ਵਾਪਸ ਆਉਣ ਵਾਲੇ ਵਿਕਟੋਰੀਅਨ ਲੋਕਾਂ ਦੀ ਜਾਂਚ ਕਰਨ ਲਈ ਕੀਤੀ ਜਾ ਸਕਦੀ ਹੈ।
ਇਥੇ ਆਪਣੇ ਨੇੜੇ ਟੀਕਾਕਰਣ ਕੇਂਦਰਾਂ ਬਾਰੇ ਜਾਣੋ।
ਕੁਈਨਜ਼ਲੈਂਡ
ਐਨ ਆਰ ਐਲ ਗ੍ਰੈਂਡ ਫਾਈਨਲ ਤੋਂ ਪਹਿਲਾਂ ਬ੍ਰਿਸਬੇਨ ਵਿੱਚ ਕੋਵਿਡ -19 ਦੇ ਦੋ ਨਵੇਂ ਪ੍ਰਕੋਪਾਂ ਦਾ ਪਤਾ ਲਗਾਇਆ ਗਿਆ ਹੈ, ਜਿਨਾ ਵਿੱਚੋਂ ਇੱਕ ਟਰੱਕ ਡਰਾਈਵਰ 'ਤੇ ਕੇਂਦ੍ਰਿਤ ਹੈ ਜੋ ਕਿ ਅੱਠ ਦਿਨਾਂ ਤੋਂ ਭਾਈਚਾਰੇ ਵਿੱਚ ਛੂਤਕਾਰੀ ਸੀ।
ਰਾਜ ਵਿੱਚ ਚਾਰ ਨਵੇਂ ਕਮਿਊਨਿਟੀ ਮਾਮਲੇ ਦਰਜ ਕੀਤੇ ਗਏ ਹਨ। ਬ੍ਰਿਸਬੇਨ ਅਤੇ ਮੋਰੇਟਨ ਬੇ ਦੇ ਸਥਾਨਕ ਸਰਕਾਰੀ ਖੇਤਰਾਂ ਦੇ ਵਸਨੀਕਾਂ ਲਈ ਮਾਸਕ ਦੁਬਾਰਾ ਲਾਜ਼ਮੀ ਕਰ ਦਿੱਤੇ ਗਏ ਹਨ।
ਆਪਣੀ ਵੈਕਸੀਨ ਮੁਲਾਕਾਤ ਅੱਜ ਹੀ ਬੁੱਕ ਕਰਨ ਲਈ ਇਥੇ ਕਲਿਕ ਕਰੋ।
ਨਿਊ ਸਾਊਥ ਵੇਲਜ਼
ਐਨ ਐਸ ਡਬਲਯੂ ਨੇ ਕੋਵਿਡ -19 ਦੇ 863 ਨਵੇਂ ਸਥਾਨਕ ਮਾਮਲੇ ਅਤੇ ਸੱਤ ਮੌਤਾਂ ਦਰਜ ਕੀਤੀਆਂ ਹਨ, ਜ਼ਿਆਦਾਤਰ ਮਾਮਲੇ ਦੱਖਣੀ-ਪੱਛਮੀ ਅਤੇ ਪੱਛਮੀ ਸਿਡਨੀ ਦੇ ਹਨ।
ਅਧਿਕਾਰੀ ਉਨ੍ਹਾਂ ਖੇਤਰਾਂ ਵਿੱਚ ਵੱਧ ਰਹੇ ਮਾਮਲਿਆਂ ਦੇ ਨਤੀਜੇ ਵਜੋਂ ਪੋਰਟ ਮੈਕਵੇਰੀ ਅਤੇ ਮਸਵੈੱਲਬਰੁਕ ਵਿੱਚ ਵਸਨੀਕਾਂ ਨੂੰ ਤਾਲਾਬੰਦ ਕਰਨ ਅਤੇ ਕੇਮਪਸੀ ਵਿੱਚ ਤਾਲਾਬੰਦੀ ਵਧਾਉਣ ਬਾਰੇ ਵਿਚਾਰ ਕਰ ਰਹੇ ਹਨ।
ਆਪਣੀ ਵੈਕਸੀਨ ਮੁਲਾਕਾਤ ਅੱਜ ਹੀ ਬੁੱਕ ਕਰਨ ਲਈ ਇਥੇ ਕਲਿਕ ਕਰੋ।
ਆਸਟ੍ਰੇਲੀਅਨ ਰਾਜਧਾਨੀ ਖੇਤਰ
ਏ ਸੀ ਟੀ ਦੇ ਮੁੱਖ ਮੰਤਰੀ ਐਂਡਰਿਊ ਬਾਰ ਨੇ ਕਿਹਾ ਕਿ ਕੈਨਬਰਾ ਤਾਲਾਬੰਦੀ ਤੋਂ ਬਾਹਰ ਹੌਲੀ -ਹੌਲੀ ਆਵੇਗਾ, ਕਿਉਂਕਿ ਕੈਨਬਰਾ ਵਿੱਚ 13 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਅੱਠ ਲੋਕ ਵਾਇਰਸ ਨਾਲ ਪ੍ਰਭਾਵਿਤ ਹੋਣ ਕਰਕੇ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਸਖਤ ਦੇਖਭਾਲ ਵਿੱਚ ਵੈਂਟੀਲੇਟਰ ਦੀ ਜ਼ਰੂਰਤ ਹੈ।
ਇੱਥੇ ਆਪਣਾ ਕੋਵਿਡ -19 ਟੀਕਾਕਰਣ ਬੁੱਕ ਕਰਨ ਬਾਰੇ ਜਾਣੋ।
ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ
- ਟੀ ਜੀ ਏ ਨੇ ਹੁਣ ਸਿਫਾਰਸ਼ ਕੀਤੀ ਹੈ ਕਿ ਘਰੇਲੂ ਜਾਂਚ 1 ਨਵੰਬਰ ਤੋਂ ਉਪਲਬਧ ਹੋਵੇਗੀ।
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਯਾਤਰਾ, ਆਵਾਜਾਈ ਅਤੇ ਕੁਆਰੰਟੀਨ
- ਵਿਕਟੋਰੀਆ ਯਾਤਰਾ ਪਰਮਿਟ, ਵਿਦੇਸ਼ੀ ਯਾਤਰੀ ਅਤੇ ਕੁਆਰੰਟੀਨ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਟਰਾਂਸਪੋਰਟ ਅਤੇ ਕੁਆਰੰਟੀਨ
- ਨੋਰਦਰਨ ਟੇਰੀਟਰੀ ਟਰੈਵਲ ਅਤੇ ਕੁਆਰੰਟੀਨ
- ਕੁਇੰਜ਼ਲੈਂਡ ਟਰੈਵਲ ਅਤੇ ਕੁਆਰੰਟੀਨ
- ਦੱਖਣੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
- ਤਸਮਾਨੀਆ ਟਰੈਵਲ ਅਤੇ ਕੁਆਰੰਟੀਨ
- ਪੱਛਮੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।
Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊ, ਵਿਕਟੋਰੀਆ, ਕੂਈਨਜ਼ਲੈਂਡ, ਵੈਸਟਰਨ ਆਸਟ੍ਰੇਲੀਆ, ਸਾਊਥ ਆਸਟ੍ਰੇਲੀਆ, ਨਾਰਦਰਨ ਟੈਰੀਟੋਰੀ, ਏਸੀਟੀ, ਤਸਮਾਨੀਆ
ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।
