SKIP TO MAIN CONTENT

ਕੋਵਿਡ -19 ਅਪਡੇਟ: ਕੁਈਨਜ਼ਲੈਂਡ 80 ਪ੍ਰਤੀਸ਼ਤ ਟੀਕਾਕਰਨ ਦੇ ਟੀਚੇ ਦੀ ਆਪਣੀ ਰਾਹ 'ਤੇ

ਇਹ 10 ਨਵੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

The Brisbane skyline is seen at sunset from the suburb of Balmoral in Brisbane.
The Brisbane skyline is seen at sunset from the suburb of Balmoral in Brisbane. Source: AAP

3 min read

Published



Skip to article content

ਕੁਈਨਜ਼ਲੈਂਡ ਦੀ ਪ੍ਰੀਮੀਅਰ ਅੰਨਾਸਤਾਸੀਆ ਪਲਾਸਜ਼ੁਕ ਦਾ ਕਹਿਣਾ ਹੈ ਕਿ ਰਾਜ ਕੱਲ੍ਹ 80 ਪ੍ਰਤੀਸ਼ਤ ਟੀਕਾਕਰਨ ਦੇ ਆਪਣੇ ਟੀਚੇ ਤੱਕ ਪਹੁੰਚ ਜਾਵੇਗਾ। ਇਸ ਦੌਰਾਨ, ਕਾਰੋਬਾਰੀ ਕਲਾਈਵ ਪਾਮਰ ਗੈਰ-ਟੀਕਾਕਰਨ ਵਾਲੇ ਸਰਪ੍ਰਸਤਾਂ ਲਈ ਕੁਝ ਸਥਾਨਾਂ 'ਤੇ ਲਗਾਈ ਗਈ ਰੋਕ ਤੇ ਦੇ ਰਾਜ ਸਰਕਾਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ।

ਫੈਡਰਲ ਸਰਕਾਰ ਦੱਖਣੀ ਕੋਰੀਆ ਅਤੇ ਜਾਪਾਨ ਲਈ ਕੁਆਰੰਟੀਨ-ਮੁਕਤ ਯਾਤਰਾ ਦੀ ਇਜਾਜ਼ਤ ਦੇਣ 'ਤੇ ਵਿਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਸਕਾਟ ਮੌਰੀਸਨ ਦਾ ਕਹਿਣਾ ਹੈ ਕਿ ਸਿੰਗਾਪੁਰ ਨਾਲ ਵੀ ਅਜਿਹੀ ਹੀ ਯੋਜਨਾ ਸਥਾਪਿਤ ਹੋਣ ਤੋਂ ਬਾਅਦ ਸਰਕਾਰ ਦੋ-ਪੱਖੀ ਸੌਦੇ 'ਤੇ ਕੰਮ ਕਰ ਰਹੀ ਹੈ।

ਵਿਕਟੋਰੀਆ ਵਿੱਚ 12 ਸਾਲ ਅਤੇ ਇਸ ਤੋਂ ਵੱਧ ਉਮਰ ਦੇ 84 ਪ੍ਰਤੀਸ਼ਤ ਲੋਕਾਂ ਨੂੰ ਘੱਟੋ-ਘੱਟ ਇੱਕ ਟੀਕੇ ਦੀ ਖੁਰਾਕ ਮਿਲੀ ਹੈ। 24 ਨਵੰਬਰ ਲਈ ਪੂਰਵ ਅਨੁਮਾਨ ਅਨੁਸਾਰ ਜਦੋਂ ਰਾਜ ਆਪਣੇ 90 ਪ੍ਰਤੀਸ਼ਤ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰ ਲੈਂਦਾ ਹੈ, ਤਾਂ ਦੋਹਰੇ ਟਿਕਰਕਰਨ ਵਾਲੇ ਲੋਕਾਂ ਲਈ ਲਗਭਗ ਸਾਰੀਆਂ ਪਾਬੰਦੀਆਂ ਨੂੰ ਖਤਮ ਕਰ ਦਿੱਤਾ ਜਾਵੇਗਾ।

ਕੋਵਿਡ-19 ਦੇ ਅੰਕੜੇ:

  • ਵਿਕਟੋਰੀਆ ਵਿੱਚ  ਸਥਾਨਕ ਤੌਰ 'ਤੇ 1,003 ਮਾਮਲੇ ਅਤੇ 14 ਮੌਤਾਂ ਦਰਜ ਕੀਤੀਆਂ ਗਈਆਂ ਹਨ।
  • ਐਨ ਐਸ ਡਬਲਯੂ ਵਿੱਚ ਸਥਾਨਕ ਤੌਰ 'ਤੇ  216 ਨਵੇਂ ਮਾਮਲੇ ਅਤੇ 3 ਮੌਤਾਂ ਦਰਜ ਕੀਤੀਆਂ ਗਈਆਂ ਹਨ।
  • ਕੁਈਨਜ਼ਲੈਂਡ ਵਿੱਚ 3 ਅਤੇ ਏ ਸੀ ਟੀ ਵਿੱਚ 9 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। 


Follow SBS Punjabi

Download our apps

Watch on SBS

Punjabi News

Stream now