SKIP TO MAIN CONTENT

ਕੋਵਿਡ -19 ਅਪਡੇਟ: ਕੁਈਨਜ਼ਲੈਂਡ ਨੇ 80 ਪ੍ਰਤੀਸ਼ਤ ਟੀਕਾਕਰਨ ਤੇ ਮੁੜ ਖੋਲ੍ਹਣ ਦਾ ਆਪਣਾ ਰੋਡਮੈਪ ਕੀਤਾ ਜਾਰੀ

ਇਹ 9 ਨਵੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

Kiongozi wa Queensland Annastacia Palaszczuk (katikati) akizungumza na wafanyakazi katika kituo cha chanjo cha Logan
Kiongozi wa Queensland Annastacia Palaszczuk (katikati), akizungumza na wafanyakazi katika kituo cha chanjo cha Logan. Source: AAP Image/Jono Searle

3 min read

Published

By SBS/ALC Content

Source: SBS



Skip to article content

ਹਾਈਲਾਈਟਸ

  • ਕੁਈਨਜ਼ਲੈਂਡ ਨੇ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਲੋਕਾਂ ਲਈ ਕਈ ਤਰ੍ਹਾਂ ਦੀਆਂ ਛੋਟਾਂ ਦਾ ਕੀਤਾ ਐਲਾਨ। 
  • 17 ਦਸੰਬਰ ਤੋਂ, ਜਾਂ ਜਦੋਂ ਰਾਜ 80 ਪ੍ਰਤੀਸ਼ਤ ਦੋਹਰੇ ਟੀਕਾਕਰਨ ਤੱਕ ਪਹੁੰਚ ਜਾਂਦਾ ਹੈ, ਤਾਂ ਪੱਬਾਂ ਅਤੇ ਹੋਰ ਮਨੋਰੰਜਨ ਸਥਾਨਾਂ, ਸਟੇਡੀਅਮਾਂ ਆਦਿ 'ਤੇ ਕੋਵਿਡ-19 ਪਾਬੰਦੀਆਂ ਨਹੀਂ ਹੋਣਗੀਆਂ।
  • ਇੱਕ ਵਾਰ ਜਦੋਂ ਰਾਜ ਟੀਕਾਕਰਨ ਦੀ ਪਹਿਲੀ ਖੁਰਾਕ ਦੇ 80 ਪ੍ਰਤੀਸ਼ਤ ਟੀਚੇ ਤੱਕ ਪਹੁੰਚ ਜਾਂਦਾ ਹੈ ਤਾਂ ਕੁਈਨਜ਼ਲੈਂਡ ਵਾਸੀਆਂ ਨੂੰ ਉਡਾਣਾਂ ਅਤੇ ਹਵਾਈ ਅੱਡਿਆਂ ਨੂੰ ਛੱਡ ਕੇ ਬਾਕੀ ਥਾਵਾਂ ਤੇ ਮਾਸਕ ਨਹੀਂ ਪਹਿਨਣੇ ਪੈਣਗੇ।
  • ਡੋਹਰਟੀ ਇੰਸਟੀਚਿਊਟ ਦੀ ਇੱਕ ਨਵੀਂ ਰਿਪੋਰਟ ਵਿੱਚ ਪਾਇਆ ਗਿਆ ਹੈ ਕਿ ਕੋਵਿਡ-19 ਟੀਕਾਕਰਨ ਕਵਰੇਜ 70 ਪ੍ਰਤੀਸ਼ਤ ਤੋਂ ਵੱਧ ਹੋਣ ਦੇ ਨਾਲ, ਲਗਭਗ ਅੱਧੇ ਸੰਕਰਮਣ ਟੀਕਾਕਰਨ ਵਾਲੇ ਲੋਕਾਂ ਵਿੱਚ ਹੋਣਗੇ, ਪਰਇੱਕ ਹਲਕੇ ਅਤੇ ਘੱਟ ਛੂਤ ਵਾਲੇ ਰੂਪ ਵਿੱਚ।
  • ਖੋਲ੍ਹਣ ਦੇ 3-ਪੜਾਅ ਦੇ ਰੋਡਮੈਪ ਦੇ ਤਹਿਤ, ਨੋਰਦਰਨ ਟੈਰੀਟੋਰੀ 23 ਨਵੰਬਰ ਤੋਂ ਹੋਮ ਕੁਆਰੰਟੀਨ ਸ਼ੁਰੂ ਕਰੇਗਾ।

ਕੋਵਿਡ-19 ਦੇ ਅੰਕੜੇ

  • ਵਿਕਟੋਰੀਆ ਵਿੱਚ 1,069 ਨਵੇਂ ਸਥਾਨਕ ਮਾਮਲੇ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ।
  • ਐਨ ਐਸ ਡਬਲਯੂ ਵਿੱਚ 222 ਨਵੇਂ ਮਾਮਲੇ ਅਤੇ ਚਾਰ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। 


Follow SBS Punjabi

Download our apps

Watch on SBS

Punjabi News

Stream now