ਕੋਵਿਡ-19 ਅੱਪਡੇਟ: 10 ਜਨਵਰੀ ਤੋਂ ਹੋਵੇਗੀ 5 ਤੋਂ 11 ਸਾਲ ਦੇ ਬੱਚਿਆਂ ਲਈ ਟੀਕਾਕਰਨ ਦੀ ਸ਼ੁਰੂਆਤ

ਇਹ 10 ਦਸੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

PM Morrison in Sydney

PM Morrison met with the members of public in Sydney and made announcements regarding vaccination rollout for children. Source: AAP Image/Bianca De Marchi

  • ਪ੍ਰਧਾਨ ਮੰਤਰੀ ਸਕਾਟ ਮੌਰੀਸਨ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਵਿੱਚ ਵੈਕਸੀਨ ਦੀਆਂ 40 ਮਿਲੀਅਨ ਖੁਰਾਕਾਂ ਦਿੱਤੀਆਂ ਗਈਆਂ ਹਨ।
  • ਸ੍ਰੀ ਮੌਰੀਸਨ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਨੇ ਬੱਚਿਆਂ ਲਈ ਟੀਕਾਕਰਨ ਸ਼ੁਰੂ ਕਰਨ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਤਜ਼ਰਬੇ ਤੋਂ ਸਿੱਖਿਆ ਹੈ।
  • 5 ਤੋਂ 11 ਸਾਲ ਦੀ ਉਮਰ ਦੇ ਬੱਚੇ ਅਗਲੇ ਮਹੀਨੇ ਤੋਂ ਆਸਟ੍ਰੇਲੀਆ ਵਿੱਚ ਫਾਈਜ਼ਰ ਕੋਵਿਡ-19 ਵੈਕਸੀਨ ਲੈਣ ਦੇ ਯੋਗ ਹੋਣਗੇ। ਮਾਡਰਨਾ ਟੀਕਿਆਂ ਲਈ ਵੀ ਮਨਜ਼ੂਰੀ ਮੰਗੀ ਗਈ ਹੈ।
  • ਗੋਲਡ ਕੋਸਟ ਵਿੱਚ 6 ਕੋਵਿਡਗ੍ਰਸਤ ਲੋਕ ਕਮਿਊਨਿਟੀ ਵਿੱਚ ਸਰਗਰਮ ਸਨ। ਐਕਸਪੋਜਰ ਸਾਈਟਾਂ ਵਿੱਚ ਇੱਕ ਸਕੂਲ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ।
  • ਐਨ ਐਸ ਡਬਲਯੂ ਵਿੱਚ ਪਿਛਲ਼ੀ ਰਾਤ ਤੋਂ ਕੋਈ ਨਵਾਂ ਓਮਿਕਰੋਨ ਮਾਮਲਾ ਦਰਜ ਨਹੀਂ ਕੀਤਾ ਗਿਆ ਪਰ ਖੇਤਰੀ ਇਲਾਕੇ ਦੇ ਗੰਦੇ ਪਾਣੀ ਵਿੱਚ ਕੋਰੋਨਾਵਾਇਰਸ ਦੇ ਨਿਸ਼ਾਨ ਪਾਏ ਗਏ ਹਨ।
  • ਏ ਸੀ ਟੀ ਦਾ ਕਹਿਣਾ ਹੈ ਕਿ ਜਦੋਂ ਤੱਕ ਫਾਈਜ਼ਰ ਦੁਆਰਾ ਵੈਕਸੀਨ ਦੀ ਸਪਲਾਈ ਦੀ ਪੁਸ਼ਟੀ ਨਹੀਂ ਹੋ ਜਾਂਦੀ, ਉਦੋਂ ਤੱਕ ਰਾਜ ਬੱਚਿਆਂ ਦੇ ਟੀਕਾਕਰਨ ਲਈ ਬੁਕਿੰਗਜ਼ ਨਹੀਂ ਕਰ ਸਕੇਗਾ।

ਕੋਵਿਡ-19 ਦੇ ਅੰਕੜੇ:

ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,206 ਮਾਮਲੇ ਅਤੇ 2 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਐਨ ਐਸ ਡਬਲਯੂ ਵਿੱਚ 516 ਨਵੇਂ ਭਾਈਚਾਰਕ ਮਾਮਲੇ ਦਰਜ ਕੀਤੇ ਗਏ ਹਨ ।

ਏ ਸੀ ਟੀ ਵਿੱਚ 6 ਮਾਮਲੇ ਅਤੇ ਕੁਈਨਸਲੈਂਡ ਵਿੱਚ 4 ਮਾਮਲੇ ਦਰਜ ਕੀਤੇ ਗਏ ਹਨ ।

ਆਪਣੀ ਭਾਸ਼ਾ ਵਿੱਚ COVID-19 ਮਹਾਂਮਾਰੀ ਦੇ ਵਰਤਮਾਨ ਉਪਾਵਾਂ ਲਈ, ਇੱਥੇ ਜਾਓ


ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:

ਜਾਣੋ ਕਿ ਤੁਸੀਂ ਆਪਣੇ ਰਾਜ ਜਾਂ ਖੇਤਰ ਵਿੱਚ ਕੀ ਕਰ ਸਕਦੇ ਹੋ ਅਤੇ ਕੀ ਨਹੀਂ ਕਰ ਸਕਦੇ।

ਯਾਤਰਾ

ਆਪਣੀ ਭਾਸ਼ਾ ਵਿੱਚ ਯਾਤਰਾ ਅਤੇ ਕੋਵਿਡ-19 ਅਤੇ ਦੀ ਅੰਤਰਰਾਸ਼ਟਰੀ ਯਾਤਰੀਆਂ ਬਾਰੇ ਜਾਣਕਾਰੀ ਹਾਸਿਲ ਕਰੋ।

ਵਿੱਤੀ ਮਦਦ

ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ: ਕੋਵਿਡ-19 ਦੌਰਾਨ ਸਰਵਿਸਿਜ਼ ਆਸਟ੍ਰੇਲੀਆ ਤੋਂ ਭਾਸ਼ਾ ਵਿੱਚ ਮਦਦ ਪ੍ਰਾਪਤ ਕਰੋ।




ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:

ਕੋਵਿਡ-19 ਟੀਕਾਕਰਨ ਸ਼ਬਦਾਵਲੀ

ਮੁਲਾਕਾਤ ਰੀਮਾਈਂਡਰ ਟੂਲ।


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


Share

2 min read

Published

Updated

By SBS/ALC Content, Sumeet Kaur

Source: SBS




Share this with family and friends


Follow SBS Punjabi

Download our apps

Watch on SBS

Punjabi News

Watch now