ਕੋਵਿਡ -19 ਅਪਡੇਟ: ਵਿਕਟੋਰੀਆ ਵਿੱਚ ਤਾਲਾਬੰਦੀ ਮੁੜ ਲਾਗੂ

ਇਹ 5 ਅਗਸਤ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

People are seen dining at the Wolf Cafe & Eatery in Altona North after it was announced as a tier 1 site by the government, in Melbourne, Thursday, August 5, 2021.

Source: AP Image/Daniel Pockett

  • ਵਿਕਟੋਰੀਆ ਰਾਤ 8 ਵਜੇ ਤੋਂ ਆਪਣੇ ਛੇਵੇਂ ਕੋਵਿਡ -19 ਲੌਕਡਾਉਨ ਵਿੱਚ ਹੋਏਗੀ ਦਾਖਲ। 
  • ਹੰਟਰ ਵੈਲੀ ਖੇਤਰ ਸ਼ਾਮ 5 ਵਜੇ ਤੋਂ ਤਾਲਾਬੰਦੀ ਵਿੱਚ ਦਾਖਲ।
  • ਬ੍ਰਿਸਬੇਨ ਦੇ ਸਾਰੇ ਨਵੇਂ ਮਾਮਲੇ ਮੌਜੂਦਾ ਪ੍ਰਕੋਪ ਨਾਲ ਸੰਬੰਧਤ।
  • ਪ੍ਰਧਾਨ ਮੰਤਰੀ ਨੇ ਐਨ ਐਸ ਡਬਲਯੂ ਲਈ ਵਾਧੂ ਫਾਈਜ਼ਰ ਕੋਵਿਡ -19 ਖੁਰਾਕਾਂ ਦੀ ਕੀਤੀ ਪੁਸ਼ਟੀ।

ਵਿਕਟੋਰੀਆ

ਪ੍ਰੀਮੀਅਰ ਡੈਨੀਅਲ ਐਂਡਰਿਊਜ਼ ਨੇ ਪੁਸ਼ਟੀ ਕੀਤੀ ਹੈ ਕਿ ਰਾਜ ਨੂੰ ਸੱਤ ਦਿਨਾਂ ਦੇ ਤਾਲਾਬੰਦੀ ਵਿੱਚ ਰੱਖਿਆ ਜਾਵੇਗਾ, ਜੋ ਕਿ ਵੀਰਵਾਰ 5 ਅਗਸਤ ਨੂੰ ਸ਼ਾਮ 8 ਵਜੇ ਤੋਂ ਲਾਗੂ ਹੋਵੇਗਾ।

ਵਿਕਟੋਰੀਆ ਨੇ ਸਥਾਨਕ ਤੌਰ 'ਤੇ ਅੱਠ ਨਵੇਂ ਮਾਮਲੇ ਦਰਜ ਕੀਤੇ ਹਨ ਅਤੇ ਰਾਜ ਆਪਣੀ ਪਿਛਲੀ ਤਾਲਾਬੰਦੀ ਤੋਂ ਬਾਹਰ ਆਉਣ ਦੇ ਦੋ ਹਫਤਿਆਂ ਤੋਂ ਵੀ ਘੱਟ ਸਮੇਂ ਤੋਂ ਬਾਅਦ ਹੁਣ ਆਪਣੀ ਛੇਵੀਂ ਤਾਲਾਬੰਦੀ ਵਿੱਚ ਦਾਖਲ ਹੋ ਜਾਵੇਗਾ।

ਨਿਊ ਸਾਊਥ ਵੇਲਜ਼

ਐਨ ਐਸ ਡਬਲਯੂ ਵਿੱਚ ਸਥਾਨਕ ਤੌਰ 'ਤੇ 262 ਨਵੇਂ ਮਾਮਲੇ ਅਤੇ ਪੰਜ ਮੌਤਾਂ ਦਰਜ ਕੀਤੀਆਂ ਗਈਆਂ ਹਨ। ਮਰਨ ਵਾਲੇ ਚਾਰ ਲੋਕਾਂ ਨੂੰ ਟੀਕਾ ਨਹੀਂ ਲਗਾਇਆ ਗਿਆ ਸੀ, ਜਦੋਂ ਕਿ ਪੰਜਵੇਂ ਵਿਅਕਤੀ ਨੂੰ ਐਸਟਰਾਜ਼ੇਨੇਕਾ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਮਿਲੀ ਸੀ।

ਨਵੀਆਂ ਪਾਬੰਦੀਆਂ, ਲੇਕ ਮੈਕਵੇਰੀ, ਮੈਟਲੈਂਡ, ਪੋਰਟ ਸਟੀਫਨਜ਼, ਸਿੰਗਲਟਨ, ਡੰਗੋਗ, ਮੁਸਵੇਲਬਰੂਕ ਅਤੇ ਸੇਸਨੌਕ ਲਈ ਅੱਜ ਸ਼ਾਮ 5 ਵਜੇ ਤੋਂ 13 ਅਗਸਤ ਨੂੰ ਸਵੇਰੇ 12:01 ਵਜੇ ਤੱਕ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ।

ਮੁੱਖ ਸਿਹਤ ਅਧਿਕਾਰੀ ਡਾਕਟਰ ਕੈਰੀ ਚਾਂਟ ਨੇ ਅਰਮੀਡੇਲ ਅਤੇ ਡੱਬੋ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੈਸਟ ਕਰਵਾਉਣ ਕਿਉਂਕਿ ਸੀਵਰੇਜ ਪ੍ਰਣਾਲੀਆਂ ਵਿੱਚ ਵਾਇਰਸ ਦੇ ਪੱਧਰ ਵੱਧ ਚੁੱਕੇ ਹਨ।

ਐਨ ਐਸ ਡਬਲਯੂ ਦੇ ਅਧਿਕਾਰੀਆਂ ਨੇ ਸਾਰਿਆਂ ਨੂੰ ਟੀਕਾ ਲਗਵਾਉਣ ਦੀ ਬੇਨਤੀ ਕੀਤੀ ਹੈ।

ਇੱਥੇ ਟੀਕਾਕਰਣ ਕਲੀਨਿਕਾਂ ਦੀ ਸੂਚੀ ਬਾਰੇ ਜਾਣੋ।

ਕੁਈਨਜ਼ਲੈਂਡ

ਕੁਈਨਜ਼ਲੈਂਡ ਨੇ ਸਥਾਨਕ ਤੌਰ 'ਤੇ 16 ਨਵੇਂ ਮਾਮਲੇ ਦਰਜ ਕੀਤੇ ਹਨ, ਇਹ ਸਾਰੇ ਮਾਮਲੇ ਮੌਜੂਦਾ ਪ੍ਰਕੋਪ ਨਾਲ ਜੁੜੇ ਹੋਏ ਹਨ।

ਡਿਪਟੀ ਪ੍ਰੀਮੀਅਰ ਸਟੀਵਨ ਮਾਈਲਸ ਦਾ ਕਹਿਣਾ ਹੈ ਕਿ ਬ੍ਰਿਸਬੇਨ ਵਿੱਚ ਇਨ੍ਹਾਂ ਵਿੱਚੋਂ 12 ਮਾਮਲਿਆਂ ਨੂੰ ਉਨ੍ਹਾਂ ਦੇ ਪੂਰੇ ਛੂਤਕਾਰੀ ਸਮੇਂ ਲਈ ਇਕਾਂਤਵਾਸ ਵਿੱਚ ਭੇਜ ਦਿੱਤਾ ਗਿਆ ਹੈ। ਲਾਗ ਦੇ 79 ਕਿਰਿਆਸ਼ੀਲ ਮਾਮਲਿਆਂ ਦੇ ਨਾਲ, 8 ਅਗਸਤ ਨੂੰ ਤਾਲਾਬੰਦੀ ਦਾ ਅੰਤ ਅਨਿਸ਼ਚਿਤ ਜਾਪਦਾ ਹੈ।

ਆਪਣੀ ਭਾਸ਼ਾ ਵਿੱਚ ਕੋਵਿਡ-19 ਟੀਕੇ ਦੀ ਜਾਣਕਾਰੀ ਬਾਰੇ ਇੱਥੇ ਜਾਣੋ।

ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ

  • ਪ੍ਰਧਾਨ ਮੰਤਰੀ ਸਕੌਟ ਮੌਰਿਸਨ ਨੇ ਪੁਸ਼ਟੀ ਕੀਤੀ ਕਿ ਐਨ ਐਸ ਡਬਲਯੂ ਨੂੰ 16 ਅਗਸਤ ਦੇ ਹਫਤੇ ਵਿੱਚ ਫਾਈਜ਼ਰ ਕੋਵਿਡ -19 ਟੀਕੇ ਦੀਆਂ ਵਾਧੂ 180,000 ਖੁਰਾਕਾਂ ਮਿਲਣਗੀਆਂ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।


Share

4 min read

Published

Updated

By SBS/ALC Content, Paras Nagpal

Source: SBS




Share this with family and friends


Follow SBS Punjabi

Download our apps

Watch on SBS

Punjabi News

Watch now