- ਟੀਕਾਕਰਣ 70 ਪ੍ਰਤੀਸ਼ਤ ਉੱਤੇ ਪਹੁੰਚਣ ਪਿੱਛੋਂ ਕੋਵਿਡ-19 ਆਫ਼ਤ ਭੁਗਤਾਨ ਘਟਣੇ ਸ਼ੁਰੂ ਹੋਣਗੇ
- ਵਿਕਟੋਰੀਆ ਵਿੱਚ 950 ਨਵੇਂ ਕੋਵਿਡ-19 ਕੇਸ, ਹੁਣ ਤੱਕ ਦਾ ਸਭ ਤੋਂ ਵੱਡਾ ਰੋਜ਼ਾਨਾ ਅੰਕੜਾ
- ਨਿਊ ਸਾਊਥ ਵੇਲਜ਼ ਵਿੱਚ 11 ਅਕਤੂਬਰ ਤੋਂ ਦੋ ਲੋਕ ਬਜ਼ੁਰਗ ਦੇਖਭਾਲ ਨਿਵਾਸੀਆਂ ਨੂੰ ਮਿਲ ਸਕਣਗੇ
ਵਿਕਟੋਰੀਆ
ਵਿਕਟੋਰੀਆ ਵਿੱਚ 950 ਨਵੇਂ ਕੋਵਿਡ-19 ਕੇਸ ਅਤੇ ਸੱਤ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਕੁਝ ਪਾਬੰਦੀਆਂ ਨੂੰ ਸੌਖਾ ਕਰ ਦਿੱਤਾ ਗਿਆ ਹੈ ਪਰ ਲੈਟਰੋਬ ਵੈਲੀ ਖੇਤਰ ਵਿੱਚ ਸੱਤ ਦਿਨਾਂ ਲਈ ਤਾਲਾਬੰਦੀ ਲਾਗੂ ਕੀਤੀ ਗਈ ਹੈ ਤਾਂਜੋ ਵਧ ਰਹੇ ਕੋਵਿਡ-19 ਪ੍ਰਕੋਪ ਨੂੰ ਰੋਕਿਆ ਜਾਵੇ।
ਅੱਜ ਤੋਂ ਮੈਟਰੋਪੋਲੀਟਨ ਮੈਲਬੌਰਨ ਵਿੱਚ ਕੁਝ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ ਜਿਸ ਵਿੱਚ ਯਾਤਰਾ ਦੀ ਸੀਮਾ ਨੂੰ 15 ਕਿਲੋਮੀਟਰ ਤੱਕ ਵਧਾਉਣਾ ਅਤੇ ਸੰਪਰਕ ਰਹਿਤ ਖੇਡਾਂ ਜਿਵੇਂ ਕਿ ਟੈਨਿਸ ਅਤੇ ਗੋਲਫ ਨੂੰ ਮੁੜ ਸ਼ੁਰੂ ਕਰਨਾ ਸ਼ਾਮਲ ਹੈ।
ਨਿਊ ਸਾਊਥ ਵੇਲਜ਼
ਨਿਊ ਸਾਊਥ ਵੇਲਜ਼ ਵਿੱਚ 863 ਨਵੇਂ ਮਾਮਲੇ ਅਤੇ 15 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਐਨ ਐਸ ਡਬਲਯੂ ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਕਿਹਾ ਕਿ ਹਸਪਤਾਲ ਵਿੱਚ ਦਾਖਲ ਹੋਣ ਦੇ ਸਾਰੇ ਅੰਕੜੇ ਹੁਣ ਤੱਕ ਅਨੁਮਾਨਤ ਮਾਡਲਿੰਗ ਤੋਂ ਹੇਠਾਂ ਹੀ ਹਨ।
11 ਅਕਤੂਬਰ ਤੋਂ, ਬਜ਼ੁਰਗ ਦੇਖਭਾਲ ਨਿਵਾਸੀਆਂ ਨੂੰ ਪੂਰੀ ਤਰ੍ਹਾਂ ਟੀਕੇ ਲੱਗ ਚੁੱਕੇ ਦੋ ਲੋਕ ਮਿਲ ਸਕਣਗੇ।
ਨਿਊ ਸਾਊਥ ਵੇਲਜ਼ ਵਿੱਚ ਪਹਿਲਾਂ ਟੀਕਾ ਲੱਗਣ ਦੀ ਦਰ 86.2% ਤੇ ਦੋਨੋਂ ਟੀਕੇ ਲੱਗਣ ਦੀ ਦਰ 61.7% 'ਤੇ ਪਹੁੰਚ ਗਈ ਹੈ। 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਪਹਿਲਾਂ ਟੀਕਾ ਲੱਗਣ ਦੀ ਦਰ 44.5% ਹੈ।
ਵੈਕਸੀਨ ਬੁੱਕ ਕਰਨ ਲਈ ਕਲਿਕ ਕਰੋ।
ਕੁਈਨਜ਼ਲੈਂਡ
ਕੁਈਨਜ਼ਲੈਂਡ ਵਿੱਚ ਇੱਕ ਨਵਾਂ ਕਰੋਨਾ ਕੇਸ ਦਰਜ ਕੀਤਾ ਗਿਆ ਹੈ। ਸਥਾਨਿਕ ਪੱਧਰ ਉੱਤੇ ਇੱਕ ਹੋਰ ਕੇਸ ਵੀ ਪਾਇਆ ਗਿਆ ਹੈ ਪਰ ਉਸਦੀ ਗਿਣਤੀ ਨਿਊ ਸਾਊਥ ਵੇਲਜ਼ ਵਿੱਚ ਕੀਤੀ ਜਾਏਗੀ।
ਮਾਸਕ ਪਾਬੰਦੀਆਂ ਹੁਣ ਗੋਲਡ ਕੋਸਟ ਸਿਟੀ ਕੌਂਸਲ ਖੇਤਰ ਤੱਕ ਵਧਾ ਦਿੱਤੀਆਂ ਗਈਆਂ ਹਨ।
ਚੀਫ ਹੈਲਥ ਅਫਸਰ ਜੀਨੇਟ ਯੰਗ ਦਾ ਕਹਿਣਾ ਹੈ ਕਿ ਅਜੇ ਤਾਲਾਬੰਦੀ ਦੀ ਜ਼ਰੂਰਤ ਨਹੀਂ ਹੈ ਪਰ ਜੇ ਸਮਾਜ ਵਿੱਚ ਜ਼ਿਆਦਾ ਫੈਲਾਅ ਦਾ ਕੋਈ ਸੰਕੇਤ ਮਿਲਦਾ ਹੈ ਤਾਂ ਇਹ ਨਿਯਮ ਬਦਲ ਸਕਦਾ ਹੈ।
ਪਿਛਲੇ 24 ਘੰਟਿਆਂ ਵਿੱਚ ਆਸਟ੍ਰੇਲੀਆ
ਫ਼ੇਡਰਲ ਸਰਕਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਟੀਕਾਕਰਣ ਦੀ ਦਰ 70 ਪ੍ਰਤੀਸ਼ਤ 'ਤੇ ਪਹੁੰਚ ਜਾਵੇਗੀ ਤਾਂ ਕੋਵਿਡ-19 ਆਫ਼ਤ ਭੁਗਤਾਨ ਘਟਣੇ ਸ਼ੁਰੂ ਹੋ ਜਾਣਗੇ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਯਾਤਰਾ, ਆਵਾਜਾਈ ਅਤੇ ਕੁਆਰੰਟੀਨ
- ਵਿਕਟੋਰੀਆ ਯਾਤਰਾ ਪਰਮਿਟ, ਵਿਦੇਸ਼ੀ ਯਾਤਰੀ ਅਤੇ ਕੁਆਰੰਟੀਨ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਟਰਾਂਸਪੋਰਟ ਅਤੇ ਕੁਆਰੰਟੀਨ
- ਨੋਰਦਰਨ ਟੇਰੀਟਰੀ ਟਰੈਵਲ ਅਤੇ ਕੁਆਰੰਟੀਨ
- ਕੁਇੰਜ਼ਲੈਂਡ ਟਰੈਵਲ ਅਤੇ ਕੁਆਰੰਟੀਨ
- ਦੱਖਣੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
- ਤਸਮਾਨੀਆ ਟਰੈਵਲ ਅਤੇ ਕੁਆਰੰਟੀਨ
- ਪੱਛਮੀ ਆਸਟ੍ਰੇਲੀਆ ਟਰੈਵਲ ਅਤੇ ਕੁਆਰੰਟੀਨ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊ, ਵਿਕਟੋਰੀਆ, ਕੂਈਨਜ਼ਲੈਂਡ, ਵੈਸਟਰਨ ਆਸਟ੍ਰੇਲੀਆ, ਸਾਊਥ ਆਸਟ੍ਰੇਲੀਆ, ਨਾਰਦਰਨ ਟੈਰੀਟੋਰੀ, ਏਸੀਟੀ, ਤਸਮਾਨੀਆ
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸਬੰਧਿਤ ਪੇਸ਼ਕਾਰੀਆਂ/ਇਹ ਵੀ ਜਾਣੋ:

ਆਸਟ੍ਰੇਲੀਆ ਵਿੱਚ ਕੋਵਿਡ-19: ਤੁਹਾਡੀ ਭਾਸ਼ਾ ਵਿੱਚ ਮੌਜੂਦ ਲਾਜ਼ਮੀ ਜਾਣਕਾਰੀ