- ਵਿਕਟੋਰੀਆ ਵਿੱਚ ਅੱਜ ਅੱਧੀ ਰਾਤ ਤੋਂ ਪਾਬੰਦੀਆਂ ਸੌਖੀਆਂ ਹੋ ਜਾਣਗੀਆਂ ਅਤੇ ਸਾਰੇ ਟੀਕਾਕਰਨ ਵਾਲੇ ਲੋਕਾਂ ਲਈ ਘਣਤਾ ਦੀਆਂ ਸੀਮਾਵਾਂ ਹਟਾ ਦਿੱਤੀਆਂ ਜਾਣਗੀਆਂ।
- ਵਿਕਟੋਰੀਆ ਨੇ ਆਈਸੋਲੇਸ਼ਨ ਨਿਯਮਾਂ ਵਿੱਚ ਵੱਡੀਆਂ ਤਬਦੀਲੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਸਕਾਰਾਤਮਕ ਮਾਮਲਿਆਂ ਨੂੰ ਹੁਣ 10 ਦਿਨਾਂ ਲਈ ਕੁਆਰੰਟੀਨ ਕਰਨਾ ਪਵੇਗਾ ਅਤੇ ਨਜ਼ਦੀਕੀ ਸੰਪਰਕਾਂ ਨੂੰ ਸਿਰਫ਼ ਉਦੋਂ ਤੱਕ ਕੁਆਰੰਟੀਨ ਕਰਨਾ ਪਵੇਗਾ ਜਦੋਂ ਤੱਕ ਉਹ ਆਪਣੀ ਨਕਾਰਾਤਮਕ ਰਿਪੋਰਟ ਪ੍ਰਾਪਤ ਨਹੀਂ ਕਰ ਲੈਂਦੇ। ਹਾਲਾਂਕਿ, ਘਰੇਲੂ ਸੰਪਰਕਾਂ ਨੂੰ ਕੁਆਰੰਟੀਨ ਕਰਨਾ ਹੋਵੇਗਾ।
- ਵਿਕਟੋਰੀਆ ਦੀ ਸੰਸਦ ਨੇ ਮਹਾਂਮਾਰੀ ਸ਼ਕਤੀਆਂ ਬਿੱਲ 'ਤੇ ਬਹਿਸ ਨੂੰ ਮੁਲਤਵੀ ਕਰ ਦਿੱਤਾ ਹੈ।
- ਨੋਰਦਰਨ ਟੈਰੀਟੋਰੀ ਅਧਿਕਾਰੀ ਪ੍ਰਕੋਪ ਦੇ ਸਰੋਤ ਦਾ ਪਤਾ ਲਗਾਉਣ ਲਈ ਜੀਨੋਮਿਕ ਕ੍ਰਮ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਨ।
- ਪ੍ਰਧਾਨ ਮੰਤਰੀ ਸਕਾਟ ਮੌਰੀਸਨ ਦਾ ਕਹਿਣਾ ਹੈ ਕਿ 80 ਪ੍ਰਤੀਸ਼ਤ ਤੋਂ ਵੱਧ ਦੋਹਰੇ ਟੀਕਿਆਂ ਦੇ ਨਾਲ, ਹੁਣ ਸਮਾਂ ਆ ਗਿਆ ਹੈ ਕਿ ਸਰਕਾਰਾਂ ਪਿੱਛੇ ਹਟਣ ਅਤੇ ਆਸਟ੍ਰੇਲੀਆਈ ਲੋਕਾਂ ਦੀ ਜ਼ਿੰਦਗੀ ਮੁੜ ਲੀਹ ਤੇ ਆ ਜਾਵੇ।
ਕੋਵਿਡ-19 ਦੇ ਅੰਕੜੇ:
ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1007 ਮਾਮਲੇ ਅਤੇ 12 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਐਨ ਐਸ ਡਬਲਯੂ ਵਿੱਚ 262 ਨਵੇਂ ਭਾਈਚਾਰਕ ਮਾਮਲੇ ਅਤੇ ਤਿੰਨ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਏ ਸੀ ਟੀ ਨੇ 25 ਨਵੇਂ ਸਥਾਨਕ ਮਾਮਲੇ ਦਰਜ ਕੀਤੇ ਹਨ।
ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:
ਯਾਤਰਾ
ਵਿੱਤੀ ਮਦਦ
ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ: ਕੋਵਿਡ-19 ਦੌਰਾਨ ਸਰਵਿਸਿਜ਼ ਆਸਟ੍ਰੇਲੀਆ ਤੋਂ ਭਾਸ਼ਾ ਵਿੱਚ ਮਦਦ ਪ੍ਰਾਪਤ ਕਰੋ।
- sbs.com.au/coronavirus 'ਤੇ 60 ਤੋਂ ਵੱਧ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ ਹਾਸਿਲ ਕਰੋ
- ਤੁਹਾਡੇ ਰਾਜ ਜਾਂ ਖੇਤਰ ਲਈ ਸੰਬੰਧਿਤ ਦਿਸ਼ਾ-ਨਿਰਦੇਸ਼: ਐਨ ਐਸ ਡਬਲਯੂ, ਵਿਕਟੋਰੀਆ, ਕੁਈਨਜ਼ਲੈਂਡ, ਪੱਛਮੀ ਆਸਟ੍ਰੇਲੀਆ, ਦੱਖਣੀ ਆਸਟ੍ਰੇਲੀਆ, ਨੋਰਦਰਨ ਟੈਰੀਟੋਰੀ, ਏ ਸੀ ਟੀ, ਤਸਮਾਨੀਆ।
- ਤੁਹਾਡੀ ਭਾਸ਼ਾ ਵਿੱਚ ਕੋਵਿਡ-19 ਟੀਕਾਕਰਨ ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ: