ਕੋਵਿਡ-19 ਅਪਡੇਟ: ਨਿਊ ਸਾਊਥ ਵੇਲਜ਼ ਵੱਲੋਂ ਤਾਲਾਬੰਦੀ ਤੋਂ ਰਾਹਤ, ਵਿਕਟੋਰੀਆ 'ਚ ਟੀਕੇ ਬਿਨ-ਬੁਕਿੰਗ ਉਪਲਬਧ

ਇਹ 11 ਅਕਤੂਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

NSW Premier Dominic Perrottet (right) and NSW Deputy Premier Paul Toole (2nd from right) and Treasurer Matt Kean toast with a beer at Watson’s Pub in Sydney

NSW Premier Dominic Perrottet (right) and NSW Deputy Premier Paul Toole and Treasurer Matt Kean toast with a beer at Watson’s Pub in Sydney. Source: AAP Image/DEANLEWINS

  • ਨਿਊ ਸਾਊਥ ਵੇਲਜ਼ ਵੱਲੋਂ ਤਾਲਾਬੰਦੀ ਤੋਂ ਸਾਵਧਾਨੀ-ਪੂਰਵਕ ਬਾਹਰ ਆਉਣ ਦੀ ਸ਼ੁਰੂਆਤ 
  • ਵਿਕਟੋਰੀਆ ਨੇ ਨਵੀਂ ਟੀਕਾਕਰਨ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

ਵਿਕਟੋਰੀਆ

ਵਿਕਟੋਰੀਆ ਵਿੱਚ 1,612 ਨਵੇਂ ਕੇਸ ਅਤੇ ਅੱਠ ਮੌਤਾਂ ਦਰਜ ਕੀਤੀਆਂ ਗਈਆਂ ਹਨ। ਰਾਜ ਵਿੱਚ 677 ਲੋਕ ਹਸਪਤਾਲ ਵਿੱਚ ਦਾਖਲ ਹਨ, ਜਿਨ੍ਹਾਂ ਵਿੱਚ 133 ਆਈ ਸੀ ਯੂ ਵਿੱਚ ਅਤੇ 94 ਵੈਂਟੀਲੇਟਰ 'ਤੇ ਹਨ।

ਐਤਵਾਰ ਨੂੰ ਰਾਜ ਵਿੱਚ 81,000 ਟੀਕੇ ਲਾਏ ਗਏ।

ਅਧਿਕਾਰੀ ਨੌਜਵਾਨ ਪੀੜ੍ਹੀ ਨੂੰ ਤਾਕੀਦ ਕਰ ਰਹੇ ਹਨ ਕਿ ਉਹ ਸਾਰੇ ਪਰਿਵਾਰਾਂ ਨੂੰ ਟੀਕਾਕਰਣ ਲਈ ਰਾਜ਼ੀ ਕਰਨ।

ਸਿਹਤ ਮੰਤਰੀ ਮਾਰਟਿਨ ਫੋਲੀ ਨੇ ਦੱਸਿਆ ਕਿ ਐਮ ਆਰ ਐਨ ਏ ਟੀਕੇ, ਮਾਡਰਨਾ ਅਤੇ ਫਾਈਜ਼ਰ, ਹੁਣ ਵਿਕਟੋਰੀਆ ਵਿੱਚ ਹਰ ਉਮਰ ਦੇ ਲੋਕਾਂ ਲਈ ਉਪਲਬਧ ਹੋਣਗੇ। ਰਾਜ ਨੇ ਤਾਲਾਬੰਦੀ ਦੁਬਾਰਾ ਖੋਲ੍ਹਣ ਦੀ ਆਪਣੀ ਯੋਜਨਾ ਤੋਂ ਪਹਿਲਾਂ ਇੱਕ ਨਵੀਂ ਟੀਕਾਕਰਣ ਜਾਗਰੂਕਤਾ ਮੁਹਿੰਮ 'ਟੀਕਾ ਹੀ ਟਿਕਟ ਹੈ' ਦੀ ਸ਼ੁਰੂਆਤ ਕੀਤੀ ਹੈ।

ਵੈਕਸੀਨ ਬੁੱਕ ਕਰਨ ਲਈ ਟੀਕਾਕਰਣ ਕੇਂਦਰਾਂ ਬਾਰੇ ਜਾਣੋ।

ਨਿਊ ਸਾਊਥ ਵੇਲਜ਼

ਨਿਊ ਸਾਊਥ ਵੇਲਜ਼ ਵਿੱਚ ਅੱਜ 496 ਨਵੇਂ ਕੇਸ ਅਤੇ ਅੱਠ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੁਆਰੰਟੀਨ ਵਿੱਚ ਵੀ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ।

ਰਾਜ ਨੇ 100 ਦਿਨਾਂ ਤੋਂ ਵੀ ਵੱਧ ਸਮੇਂ ਤਾਲਾਬੰਦੀ ਵਿੱਚ ਰਹਿਣ ਤੋਂ ਬਾਅਦ ਕਈ ਪਾਬੰਦੀਆਂ ਹਟਾ ਦਿੱਤੀਆਂ ਹਨ ਜਿਸ ਤਹਿਤ ਹੁਣ ਜਿੰਮ, ਕੈਫੇ, ਰੈਸਟੋਰੈਂਟ, ਦੁਕਾਨਾਂ ਅਤੇ ਹੇਅਰ ਡ੍ਰੈਸਰ ਦੁਬਾਰਾ ਖੁੱਲਣ ਦੇ ਯੋਗ ਹਨ।

ਉਨ੍ਹਾਂ ਕਿਹਾ ਕਿ ਉਹ ਅੰਤਰਰਾਸ਼ਟਰੀ ਸਰਹੱਦਾਂ ਨੂੰ ਦੁਬਾਰਾ ਖੋਲ੍ਹਣ ਦੀ ਤਾਰੀਖ ਨੂੰ ਅੱਗੇ ਲਿਆਉਣ ਲਈ ਫ਼ੈਡਰਲ ਸਰਕਾਰ ਨਾਲ ਮਿਲਕੇ ਕੰਮ ਕਰ ਰਹੇ ਹਨ।

ਪ੍ਰੀਮੀਅਰ ਡੋਮਿਨਿਕ ਪੈਰੋਟੇਟ ਨੇ ਕਿਹਾ ਕਿ ਜਿੱਥੇ ਵੀ ਸੰਭਵ ਹੋਵੇ ਕਾਰੋਬਾਰਾਂ ਨੂੰ ਇਹ ਨਿਸ਼ਚਿਤ ਬਣਾਉਣਾ ਚਾਹੀਦਾ ਹੈ ਕਿ ਓਥੇ ਆਉਣਾ ਵਾਲਿਆਂ ਵੱਲੋਂ ਦਿੱਤੀ ਗਈ ਟੀਕਾਕਰਣ ਦੀ ਜਾਣਕਾਰੀ ਸਹੀ ਹੈ।

ਪਾਬੰਦੀਆਂ ਕਾਰਨ ਰਾਜ ਦੀ ਅਰਥ ਵਿਵਸਥਾ ਨੂੰ ਪ੍ਰਤੀ ਹਫਤੇ ਲਗਭਗ 1 ਬਿਲੀਅਨ ਡਾਲਰ ਦਾ ਨੁਕਸਾਨ ਹੋਇਆ ਹੈ ਅਤੇ ਇਸ ਦੌਰਾਨ ਪ੍ਰੀਮੀਅਰ ਨੇ ਲੇਬਰ ਦੀ ਘਾਟ ਵੱਲ ਵੀ ਇਸ਼ਾਰਾ ਕੀਤਾ ਹੈ। 

ਵੈਕਸੀਨ ਬੁੱਕ ਕਰਨ ਲਈ ਕਲਿਕ ਕਰੋ। 

ਆਸਟ੍ਰੇਲੀਆਈ ਰਾਜਧਾਨੀ ਖੇਤਰ, ਕੈਨਬਰਾ 

ਇਸ ਖੇਤਰ ਵਿੱਚ 32 ਨਵੇਂ ਕੇਸ ਦਰਜ ਕੀਤੇ ਗਏ ਹਨ। 12 ਸਾਲ ਤੋਂ ਵੱਧ ਉਮਰ ਦੇ 97.8 ਪ੍ਰਤੀਸ਼ਤ ਲੋਕਾਂ ਨੂੰ ਹੁਣ ਪਹਿਲਾਂ ਟੀਕਾ ਲੱਗ ਚੁੱਕਾ ਹੈ।

ਪਿਛਲੇ 24 ਘੰਟਿਆਂ ਵਿੱਚ ਆਸਟ੍ਰੇਲੀਆ

  • ਕੁਈਨਜ਼ਲੈਂਡ ਵਿੱਚ ਕੋਵਿਡ-19 ਦਾ ਕੋਈ ਵੀ ਕੇਸ ਦਰਜ ਨਹੀਂ ਕੀਤਾ ਗਿਆ ਹੈ।

ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ। ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਮਾਰਟ ਟਰੈਵਲਰ ਵੈਬਸਾਈਟ 'ਤੇ ਅਪਡੇਟ ਕੀਤੀ ਜਾਂਦੀ ਹੈ।


Sbs.com.au/coronavirus ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : ਐਨ ਐਸ ਡਬਲਿਊਵਿਕਟੋਰੀਆਕੂਈਨਜ਼ਲੈਂਡਵੈਸਟਰਨ ਆਸਟ੍ਰੇਲੀਆਸਾਊਥ ਆਸਟ੍ਰੇਲੀਆਨਾਰਦਰਨ ਟੈਰੀਟੋਰੀਏਸੀਟੀਤਸਮਾਨੀਆ

ਸਿਹਤ ਵਿਭਾਗ – ਤੁਹਾਡੀ ਭਾਸ਼ਾ ਵਿੱਚ ਟੀਕੇ ਬਾਰੇ ਜਾਣਕਾਰੀ

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। 


Share

4 min read

Published

Updated

By SBS/ALC Content, Preetinder Grewal

Source: SBS




Share this with family and friends


Follow SBS Punjabi

Download our apps

Watch on SBS

Punjabi News

Watch now