ਨਵੰਬਰ ਵਿੱਚ ਥੈਰੇਪਿਊਟਿਕ ਗੁੱਡਜ਼ ਐਡਮਿਨਿਸਟ੍ਰੇਸ਼ਨ (ਟੀ ਜੀ ਏ) ਨੇ ਆਸਟ੍ਰੇਲੀਆ ਵਿੱਚ ਵਰਤੋਂ ਲਈ 15 ਰੈਪਿਡ ਐਂਟੀਜੇਨ ਟੈਸਟ ਕਿੱਟਾਂ ਨੂੰ ਮਨਜ਼ੂਰੀ ਦਿੱਤੀ ਹੈ। ਵਾਇਰਸ ਦਾ ਪਤਾ ਲਗਾਉਣ ਲਈ ਇਹ ਟੈਸਟ ਡਾਕਟਰੀ ਸਹਾਇਤਾ ਤੋਂ ਬਗੈਰ ਕੀਤੇ ਵੀ ਕੀਤਾ ਜਾ ਸਕਦਾ ਹੈ।
ਇਹ ਟੈਸਟ ਕਿੱਟਾਂ ਸੁਪਰਮਾਰਕੀਟਾਂ, ਫ਼ਾਰਮੇਸੀਆਂ ਦੇ ਨਾਲ-ਨਾਲ ਔਨਲਾਈਨ ਵੀ ਖਰੀਦੀਆਂ ਜਾ ਸਕਦੀਆਂ ਹਨ। ਘਰ ਵਿੱਚ ਇੱਕ ਰੈਪਿਡ ਐਂਟੀਜੇਨ ਟੈਸਟ ਕਰਨ ਦਾ 10 ਤੋਂ 20 ਡਾਲਰਾਂ ਦੇ ਵਿਚਕਾਰ ਖਰਚਾ ਹੋ ਸਕਦਾ ਹੈ।
ਭਾਵੇਂ ਲਾਗ ਦੇ ਸ਼ੁਰੂਆਤੀ ਦਿਨਾਂ ਵਿੱਚ ਰੈਪਿਡ ਐਂਟੀਜਨ ਟੈਸਟ, ਪੀਸੀਆਰ ਟੈਸਟਾਂ ਜਿੰਨਾ ਸਹੀ ਨਹੀਂ ਹੁੰਦਾ ਪਰ ਫ਼ੇਰ ਵੀ ਇਹ ਟੈਸਟ ਵਿਸ਼ਵ ਸਿਹਤ ਸੰਗਠਨ ਵਲੋਂ ਨਿਰਧਾਰਿਤ 80 ਪ੍ਰਤੀਸ਼ਤ ਕਲੀਨਿਕਲ ਸੰਵੇਦਨਸ਼ੀਲਤਾ ਦੀ ਕਸੌਟੀ ਤੇ ਖਰਾ ਉਤਰਦਾ ਹੈ।
ਜੇਕਰ ਤੁਹਾਡਾ ਰੈਪਿਡ ਐਂਟੀਜੇਨ ਟੈਸਟ ਪੋਜ਼ੀਟਿਵ ਆਉਂਦਾ ਹੈ ਤਾਂ ਤੁਹਾਨੂੰ ਤੁਰੰਤ ਪੀਸੀਆਰ ਟੈਸਟ ਕਰਾਉਣਾ ਚਾਹੀਦਾ ਹੈ ਅਤੇ ਤੁਹਾਨੂੰ ਆਪਣੇ ਰੈਪਿਡ ਐਂਟੀਜੇਨ ਟੈਸਟ ਅਤੇ ਪੀਸੀਆਰ ਟੈਸਟ ਦਾ ਨਤੀਜਾ ਪ੍ਰਾਪਤ ਕਰਨ ਤੱਕ ਕੁਆਰੰਟੀਨ ਕਰਨਾ ਚਾਹੀਦਾ ਹੈ।
ਪੀਸੀਆਰ ਟੈਸਟ ਪੋਜ਼ੀਟਿਵ ਆਉਣ ਤੇ ਤੁਹਾਨੂੰ ਸਥਾਨਕ ਸਰਕਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਪ੍ਰਾਪਤ ਕਰਨੀ ਚਾਹੀਦੀ ਹੈ।
ਮਨਜ਼ੂਰ ਕੀਤੇ ਗਏ ਰੈਪਿਡ ਐਂਟੀਜੇਨ ਟੈਸਟਾਂ ਬਾਰੇ ਵਿਸਤ੍ਰਿਤ ਜਾਣਕਾਰੀ ਟੀ ਜੇ ਏ ਦੀ ਵੈਬਸਾਈਟ ਤੋਂ ਲਈ ਜਾ ਸਕਦੀ ਹੈ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।